Breaking News LIVE: ਵੱਡੀ ਤਬਾਹੀ ਮਚਾ ਸਕਦਾ ਚੱਕਰਵਾਤੀ ਤੂਫ਼ਾਨ ਜਵਾਦ, ਪੀਐਮ ਮੋਦੀ ਨੇ ਖੁਦ ਸੰਭਾਲੀ ਕਮਾਨ
Punjab Breaking News, 03 December 2021 LIVE Updates: ਚੱਕਰਵਾਤੀ ਤੂਫ਼ਾਨ ਜਵਾਦ ਦਹਿਸ਼ਤ. ਓਮੀਕਰੋਨ ਦਾ ਕਹਿਰ, ਪੰਜਾਬ ਦਾ ਸਿਆਸੀ ਪਾਰੀ ਚੜ੍ਹਿਆ, ਪੜ੍ਹੋ ਹਰ ਵੱਡੀ ਖਬਰ ਦਾ ਅਪਡੇਟ ਤੇ ਬ੍ਰੇਕਿੰਗ।
LIVE
Background
ਮਛੇਰਿਆਂ ਨੂੰ ਜਲਦੀ ਤੋਂ ਜਲਦੀ ਪਰਤਣ ਲਈ ਕਿਹਾ
ਮਛੇਰਿਆਂ ਨੂੰ ਵੀ ਜਲਦੀ ਤੋਂ ਜਲਦੀ ਤੱਟ 'ਤੇ ਪਰਤਣ ਲਈ ਕਿਹਾ ਗਿਆ ਹੈ। ਭਾਰਤੀ ਤੱਟ ਰੱਖਿਅਕ ਤੇ ਜਲ ਸੈਨਾ ਨੇ ਤੂਫਾਨ ਤੋਂ ਬਾਅਦ ਦੀ ਸਥਿਤੀ ਨਾਲ ਨਜਿੱਠਣ ਲਈ ਜਹਾਜ਼ ਤੇ ਹੈਲੀਕਾਪਟਰ ਤਾਇਨਾਤ ਕੀਤੇ ਹਨ। ਸਥਿਤੀ ਦੇ ਮੱਦੇਨਜ਼ਰ ਲੋੜ ਪੈਣ 'ਤੇ ਫੌਜ ਤੇ ਹਵਾਈ ਸੈਨਾ ਦੀ ਮਦਦ ਵੀ ਲਈ ਜਾਵੇਗੀ।
ਗ੍ਰਹਿ ਮੰਤਰਾਲੇ ਦੀ 24 ਘੰਟੇ ਤੂਫਾਨ 'ਤੇ ਨਜ਼ਰ
ਗ੍ਰਹਿ ਮੰਤਰਾਲਾ ਵੀ ਜਵਾਦ ਤੂਫ਼ਾਨ ਨੂੰ ਲੈ ਕੇ 24 ਘੰਟੇ ਸਥਿਤੀ ਦੀ ਸਮੀਖਿਆ ਕਰ ਰਿਹਾ ਹੈ। ਸਾਰੇ ਤੱਟਵਰਤੀ ਰਾਜਾਂ ਵਿੱਚ ਐਨਡੀਆਰਐਫ ਦੀਆਂ ਕੁੱਲ 29 ਟੀਮਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਗਈਆਂ ਹਨ। ਜਦਕਿ 33 ਐਨਡੀਆਰਐਫ ਟੀਮਾਂ ਨੂੰ ਸਟੈਂਡਬਾਏ 'ਤੇ ਰੱਖਿਆ ਗਿਆ ਹੈ।
ਉੜੀਸ਼ਾ ਦੇ ਚਾਰ ਜ਼ਿਲ੍ਹਿਆਂ ਰੈੱਡ ਅਲਰਟ
ਜਵਾਦ ਦੇ ਖਤਰੇ ਦੇ ਮੱਦੇਨਜ਼ਰ, ਉੜੀਸ਼ਾ ਦੇ ਚਾਰ ਜ਼ਿਲ੍ਹਿਆਂ - ਗਜਪਤੀ, ਗੰਜਮ, ਪੁਰੀ ਤੇ ਜਗਤਸਿੰਘਪੁਰ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂਕਿ ਬਾਕੀ 7 ਜ਼ਿਲ੍ਹਿਆਂ - ਕੇਂਦਰਪਾੜਾ, ਕਟਕ, ਖੁਰਦਾ, ਨਯਾਗੜ੍ਹ, ਕੰਧਮਾਲ, ਰਾਏਗੜਾ, ਕੋਰਾਪੁਟ ਜ਼ਿਲ੍ਹੇ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਹਵਾ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟਾ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਜਵਾਦ ਤੂਫ਼ਾਨ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਸ਼ਨੀਵਾਰ ਸਵੇਰੇ ਹਵਾ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟੇ ਤਕ ਹੋ ਸਕਦੀ ਹੈ। ਇਸ ਕਾਰਨ ਆਂਧਰਾ ਪ੍ਰਦੇਸ਼, ਉੜੀਸਾ ਤੇ ਪੱਛਮੀ ਬੰਗਾਲ ਦੇ ਤੱਟਵਰਤੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਖੁਦ ਦੇਸ਼ ਦੇ ਹਾਲਾਤ 'ਤੇ ਨਜ਼ਰ ਰੱਖ ਰਹੇ
ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਬੰਗਾਲ ਦੀ ਖਾੜੀ 'ਚ ਜਵਾਦ ਤੂਫਾਨ ਦਾ ਖ਼ਤਰਾ ਕਿੰਨਾ ਵੱਡਾ ਹੈ ਕਿ ਪ੍ਰਧਾਨ ਮੰਤਰੀ ਖੁਦ ਦੇਸ਼ ਦੇ ਹਾਲਾਤ 'ਤੇ ਨਜ਼ਰ ਰੱਖ ਰਹੇ ਹਨ। ਪੀਐਮ ਮੋਦੀ ਨੇ ਜਵਾਦ ਤੂਫ਼ਾਨ ਨਾਲ ਨਜਿੱਠਣ ਲਈ ਸਮੀਖਿਆ ਮੀਟਿੰਗ ਬੁਲਾਈ ਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੀਟਿੰਗ 'ਚ ਕੈਬਨਿਟ ਸਕੱਤਰ ਰਾਜੀਵ ਗਾਬਾ ਤੇ ਐਨਐਸਏ ਅਜੀਤ ਡੋਭਾਲ ਸਮੇਤ ਕਈ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
