ਸ਼ੰਭੂ ਬਾਰਡਰ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੀ ਕਿਸਾਨ ਸੰਘਰਸ਼ ਦਾ ਹਿੱਸਾ ਬਣ ਰਹੀ ਹੈ। ਅੱਜ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ੰਭੂ ਮੋਰਚੇ 'ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਹੋਏ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਇਹ ਲੜਾਈ ਸਿਰਫ ਪੰਜਾਬ ਦੀ ਨਹੀਂ ਸਗੋਂ ਪੁਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਹੈ। ਇਸ ਲਈ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸਾਨੂੰ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਮਿਲ ਇਸ ਨੂੰ ਹੋਰ ਅੱਗੇ ਵਧਾਉਣ ਦੀ ਲੋੜ ਹੈ।
ਢੀਂਡਸਾ ਨੇ ਕਿਹਾ ਕਿ ਦਿੱਲੀ ਕਿਸਾਨ ਯੂਨਿਅਨ ਦੇ ਸੱਦੇ 'ਤੇ ਉਨ੍ਹਾਂ ਦੀ ਪਾਰਟੀ ਦੇ ਆਗੂ 26-27 ਨਵੰਬਰ ਨੂੰ ਦਿੱਲੀ 'ਚ ਹੋਣ ਵਾਲੇ ਵਿਰੋਧ ਪ੍ਰਦਰਸ਼ਨ 'ਚ ਵਧ ਚੜ ਕੇ ਹਿੱਸਾ ਲੈਣਗੇ ਜਿਸ ਨਾਲ ਪੂਰੇ ਦੇਸ਼ 'ਚ ਇਹ ਸੁਨੇਹਾ ਜਾ ਸਕੇ ਕਿ ਸਾਰੇ ਪੰਜਾਬੀ ਇਕੱਠੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਕੱਲੇ-ਇਕੱਲੇ ਲੜ ਕੇ ਇਸ ਲੜਾਈ ਨੂੰ ਨਹੀਂ ਜਿੱਤਿਆ ਜਾ ਸਕਦਾ ਬਲਕਿ ਆਪਸੀ ਏਕਤਾ ਨਾਲ ਹੀ ਇਸ ਸੰਘਰਸ਼ 'ਚ ਜਿਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਇਸ ਲੜਾਈ ਨੂੰ ਅੱਗੇ ਲੈ ਕੇ ਜਾਣਾ ਹੈ।
Bihar Election Results: NDA ਨੂੰ ਬਹੁਮਤ ਮਿਲਣ 'ਤੇ ਵੀ ਨੀਤੀਸ਼ ਬਣਨਗੇ ਮੁੱਖ ਮੰਤਰੀ?
ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇੱਕਠੇ ਹੋ ਕੇ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕਦੇ ਇਨ੍ਹਾਂ ਕਾਨੂੰਨਾਂ ਦੀ ਮੰਗ ਨਹੀਂ ਕੀਤੀ। ਇਹ ਕਾਨੂੰਨ ਕਿਸਨਾਂ 'ਤੇ ਥੋਪੇ ਗਏ ਹਨ। ਇਨ੍ਹਾਂ ਕਾਨੂੰਨਾਂ ਦਾ ਮੱਕਸਦ ਇਹ ਹੈ ਕਿ ਕਿਸਾਨਾਂ ਨੂੰ ਹੌਲੀ-ਹੌਲੀ ਸਰਕਾਰੀ ਖਰੀਦ ਤੋਂ ਬਾਹਰ ਕੀਤਾ ਜਾਵੇ ਅਤੇ ਕਿਸਾਨ ਜਿਹੜਾ ਸਰਕਾਰ 'ਤੇ ਨਿਰਭਰ ਹੈ, ਉਹ ਵੱਡੇ ਵਪਾਰੀ 'ਤੇ ਨਿਰਭਰ ਹੋ ਜਾਵੇ।
ਇਸ ਤੋਂ ਡਰਦੇ ਹੋਏ ਹੀ ਅੱਜ ਕਿਸਾਨ ਸੜਕਾਂ ਤੇ ਉਤਰੇ ਹੋਏ ਹਨ। ਇਸ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਢੀਂਡਸਾ ਨੇ ਕਿਹਾ ਕਿ ਇਹ ਕਾਨੂੰਨ ਲਿਆ ਕੇ ਕੇਂਦਰ ਸਰਕਾਰ ਨੇ ਲੋਕਤੰਤਰ ਦਾ ਮਜ਼ਾਕ ਬਣਾ ਕੇ ਰੱਖ ਦਿਤਾ ਹੈ। ਸਮਾਂ ਇਹ ਆ ਗਿਆ ਹੈ ਕਿ ਜਿਨ੍ਹਾਂ ਦੀਆਂ ਵੋਟਾਂ ਨਾਲ ਸਰਕਾਰ ਬਣਾਈ ਉਨ੍ਹਾਂ ਲੋਕਾਂ ਦੀ ਗੱਲਹੀ ਨਹੀਂ ਸੁਣੀ ਜਾ ਰਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਸ਼ੰਭੂ ਮੋਰਚੇ 'ਤੇ ਪਹੁੰਚੇ ਢੀਂਡਸਾ, ਹੁਣ 26 ਨਵੰਬਰ ਨੂੰ ਪਾਰਟੀ ਲੀਡਰ ਪਹੁੰਚਣਗੇ ਦਿੱਲੀ
ਏਬੀਪੀ ਸਾਂਝਾ
Updated at:
10 Nov 2020 03:01 PM (IST)
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੀ ਕਿਸਾਨ ਸੰਘਰਸ਼ ਦਾ ਹਿੱਸਾ ਬਣ ਰਹੀ ਹੈ। ਅੱਜ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ੰਭੂ ਮੋਰਚੇ 'ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਹੋਏ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਇਹ ਲੜਾਈ ਸਿਰਫ ਪੰਜਾਬ ਦੀ ਨਹੀਂ ਸਗੋਂ ਪੁਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਹੈ।
- - - - - - - - - Advertisement - - - - - - - - -