ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਪਿਛਲੇ ਕਈ ਦਿਨਾਂ ਤੋਂ ਹੰਗਾਮਾ ਚੱਲ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਦਰਅਸਲ, ਹੁਣ ਤਕ ਪ੍ਰਤਾਪ ਸਿੰਘ ਬਾਜਵਾ ਖੁੱਲ੍ਹੇਆਮ ਸੀਐਮ ਅਮਰਿੰਦਰ ਦਾ ਵਿਰੋਧ ਕਰ ਰਹੇ ਸਨ। ਪ੍ਰਤਾਪ ਸਿੰਘ ਬਾਜਵਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦੌਰਾਨ ਰਾਣਾ ਗੁਰਮੀਤ ਅਤੇ ਰਾਣਾ ਕੇਪੀ ਵੀ ਮੀਟਿੰਗ ਵਿੱਚ ਮੌਜੂਦ ਸਨ। ਇਹ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਵਿਖੇ ਹੋਈ।


 


ਉਥੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸ਼ਨੀਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਜਦੋਂ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਸਿੱਧੂ ਨੂੰ ਅਗਲਾ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਬਣਨ ਦੀਆਂ ਅਟਕਲਾਂ ਚਲ ਰਹੀਆਂ ਹਨ। ਇਹ ਮੁਲਾਕਾਤ ਅੱਧੇ ਘੰਟੇ ਤੋਂ ਵੱਧ ਚੱਲੀ ਅਤੇ ਇਸ ਤੋਂ ਬਾਅਦ ਸਿੱਧੂ ਨੇ ਜਾਖੜ ਨੂੰ ਆਪਣਾ ਵੱਡਾ ਭਰਾ ਅਤੇ ਮਾਰਗ ਦਰਸ਼ਕ ਦੱਸਿਆ। ਉਥੇ ਹੀ ਜਾਖੜ ਨੇ ਸਿੱਧੂ ਨੂੰ ਇਕ ਸਮਰੱਥ ਵਿਅਕਤੀ ਕਿਹਾ।


 


ਸਿੱਧੂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਹੜਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਲਬੀਰ ਸਿੰਘ ਜ਼ੀਰਾ ਅਤੇ ਦਵਿੰਦਰ ਸਿੰਘ ਘੁਬਾਇਆ ਨਾਲ ਵੀ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ, ਪਾਰਟੀ ਵਿੱਚ “ਸਭ ਠੀਕ ਹੈ”। ਇਹ ਮੁਲਾਕਾਤ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਸਿੱਧੂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਾਲੇ ਮਤਭੇਦ ਨੂੰ ਲੈ ਕੇ ਪੰਜਾਬ ਕਾਂਗਰਸ ਇਕਾਈ ਵਿਚ ਤਕਰਾਰ ਚੱਲ ਰਹੀ ਹੈ। ਸ਼ੁੱਕਰਵਾਰ ਨੂੰ ਸਿੱਧੂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਨਵੀਂ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904