Wrestlers Protest: ਭਲਵਾਨਾਂ ਦੇ ਹੱਕ 'ਚ ਨਿੱਤਰਣ ਲੱਗੀ ਜਨਤਾ, ਪੁਲਿਸ ਦਾ ਐਕਸ਼ਨ, ਪ੍ਰਦਰਸ਼ਨ ਸਥਾਨ ਸੀਲ, ਦਿਲੀ ਜਾਣ ਵਾਲੇ ਵਾਹਨਾਂ ਦੀ ਚੈਕਿੰਗ
ਹੁਣ ਜਿੱਥੇ ਪਹਿਲਵਾਨਾਂ ਦਾ ਵਿਰੋਧ ਹੋ ਰਿਹਾ ਹੈ, ਉਸ ਥਾਂ ਦੇ ਆਲੇ-ਦੁਆਲੇ ਬੈਰੀਕੇਡ ਲਗਾ ਦਿੱਤੇ ਗਏ ਹਨ ਤੇ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਅੱਜ ਸਵੇਰੇ ਪਹਿਲਵਾਨਾਂ ਵੱਲੋਂ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਧਰਨੇ ਵਾਲੀ ਥਾਂ 'ਤੇ ਇਕੱਠੇ ਹੋਣ ਲਈ ਬੁਲਾਉਣ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ।
Wrestlers Protest at Jantar Mantar: ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ’ਤੇ ਧਰਨਾ ਲਾਈ ਬੈਠੇ ਪਹਿਲਵਾਨਾਂ ਤੇ ਪੁਲਿਸ ਵਿਚਾਲੇ ਝੜਪ ਮਗਰੋਂ ਮਾਮਲਾ ਗਰਮਾ ਗਿਆ ਹੈ। ਸਰਕਾਰ ਨੂੰ ਖਦਸ਼ਾ ਹੈ ਕਿ ਇਹ ਧਰਨਾ ਵੀ ਕਿਸਾਨ ਅੰਦੋਲਨ ਵਾਂਗ ਵੱਡਾ ਰੂਪ ਧਾਰ ਸਕਦਾ ਹੈ। ਇਸ ਲਈ ਸੁਰੱਖਿਆ ਏਜੰਸੀਆਂ ਐਕਸ਼ਨ ਮੋਡ ਵਿੱਚ ਆ ਗਈਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੇ ਅੱਜ ਸਵੇਰੇ ਜੰਤਰ-ਮੰਤਰ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਤੇ ਕੁਝ ਪੁਲਿਸ ਮੁਲਾਜ਼ਮਾਂ ਵਿਚਕਾਰ ਹੱਥੋਪਾਈ ਹੋ ਗਈ, ਜਿਸ ਕਾਰਨ ਕੁਝ ਪ੍ਰਦਰਸ਼ਨਕਾਰੀਆਂ ਦੇ ਸਿਰ 'ਤੇ ਸੱਟਾਂ ਲੱਗੀਆਂ।
ਹੁਣ ਜਿੱਥੇ ਪਹਿਲਵਾਨਾਂ ਦਾ ਵਿਰੋਧ ਹੋ ਰਿਹਾ ਹੈ, ਉਸ ਥਾਂ ਦੇ ਆਲੇ-ਦੁਆਲੇ ਬੈਰੀਕੇਡ ਲਗਾ ਦਿੱਤੇ ਗਏ ਹਨ ਤੇ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਅੱਜ ਸਵੇਰੇ ਪਹਿਲਵਾਨਾਂ ਵੱਲੋਂ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਧਰਨੇ ਵਾਲੀ ਥਾਂ 'ਤੇ ਇਕੱਠੇ ਹੋਣ ਲਈ ਬੁਲਾਉਣ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਸ਼ਹਿਰ ਦੀਆਂ ਹੱਦਾਂ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ ਤਾਂ ਜੋ ਜੰਤਰ ਮੰਤਰ ’ਤੇ ਭੀੜ ਇਕੱਠੀ ਨਾ ਹੋ ਸਕੇ।
ਦੱਸ ਦਈਏ ਕਿ ਲੰਘੀ ਰਾਤ ਪ੍ਰਦਦਰਸ਼ਨ ਕਰ ਰਹੇ ਭਲਵਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ। ਇਸ ਦੌਰਾਨ ਦੋ ਪਹਿਲਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਵਿਨੇਸ਼ ਫੋਗਾਟ ਦਾ ਭਰਾ ਵੀ ਸ਼ਾਮਲ ਦੱਸਿਆ ਜਾਂਦਾ ਹੈ। ਪਹਿਲਵਾਨਾਂ ਨੇ ਦਾਅਵਾ ਕੀਤਾ ਕਿ ਕੁਝ ਪੁਲਿਸ ਮੁਲਾਜ਼ਮਾਂ ਨੇ ਸ਼ਰਾਬ ਪੀ ਕੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਤੇ ਗਾਲ੍ਹਾਂ ਕੱਢੀਆਂ। ਦੂਜੇ ਪਾਸੇ ਪੁਲਿਸ ਨੇ ਹਾਲਾਂਕਿ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਇਸ ਦੌਰਾਨ ਪੂਨੀਆ ਨੇ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਅੱਜ ਧਰਨੇ ਵਾਲੀ ਥਾਂ ਇਕੱਤਰ ਹੋਣ ਦਾ ਸੱਦਾ ਦਿੱਤਾ ਹੈ। ਵਿਨੇਸ਼ ਫੋਗਾਟ ਤੇ ਹੋਰਨਾਂ ਮਹਿਲਾ ਪਹਿਲਵਾਨਾਂ ਨੇ ਭਰੇ ਮਨ ਨਾਲ ਕਿਹਾ ਕਿ ‘‘ਕੀ ਉਨ੍ਹਾਂ ਦੇਸ਼ ਵਾਸਤੇ ਤਗ਼ਮੇ ਇਸੇ ਦਿਨ ਲਈ ਜਿੱਤੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।