ਪੜਚੋਲ ਕਰੋ

ਪੰਜਾਬ 'ਚ ਲੋਕਾਂ ਨੂੰ ਨਹੀਂ ਬਰਡ ਫਲੂ ਤੋਂ ਡਰਨ ਦੀ ਲੋੜ! ਅਫਵਾਹਾਂ ਤੋਂ ਬਚਣ ਦੀ ਚੇਤਾਵਨੀ

ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਉੱਥੇ ਹੀ ਹੁਣ ਭਾਰਤ ਦੇ ਕਈ ਸੂਬਿਆਂ 'ਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕ ਹੋਰ ਸਹਿਮ ਗਏ ਹਨ। ਸਰਕਾਰ ਵੱਲੋਂ ਇਸ ਬਿਮਾਰੀ ਦੇ ਬਚਾਅ ਲਈ ਵੱਖ ਵੱਖ ਗਾਈਡਲਾਈਨਜ਼ ਤਹਿਤ ਬਚਾਅ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਪੰਜਾਬ 'ਚ ਬਰਡ ਫਲੂ ਨਹੀਂ ਤੇ ਉਹ ਅਫਵਾਹਾਂ ਤੋਂ ਬਚਣ।

ਬਟਾਲਾ: ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਉੱਥੇ ਹੀ ਹੁਣ ਭਾਰਤ ਦੇ ਕਈ ਸੂਬਿਆਂ 'ਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕ ਹੋਰ ਸਹਿਮ ਗਏ ਹਨ। ਸਰਕਾਰ ਵੱਲੋਂ ਇਸ ਬਿਮਾਰੀ ਦੇ ਬਚਾਅ ਲਈ ਵੱਖ ਵੱਖ ਗਾਈਡਲਾਈਨਜ਼ ਤਹਿਤ ਬਚਾਅ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਪੰਜਾਬ 'ਚ ਬਰਡ ਫਲੂ ਨਹੀਂ ਤੇ ਉਹ ਅਫਵਾਹਾਂ ਤੋਂ ਬਚਣ।
ਬਟਾਲਾ ਦੇ ਨਜ਼ਦੀਕ ਪੋਲਟਰੀ ਫਾਰਮ ਚਲਾ ਰਹੇ ਸਾਬਕਾ ਲੈਫਟੀਨੈਂਟ ਕਰਨਲ ਜਗਜੀਤ ਸਿੰਘ ਸਾਹੀ ਨੇ ਦੱਸਿਆ ਕਿ ਭਾਵੇਂ ਦੇਸ਼ ਦੇ ਕੁਝ ਇਲਾਕਿਆਂ 'ਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਏ ਹਨ ਪਰ ਹੁਣ ਤੱਕ ਪੰਜਾਬ 'ਚ ਅਜਿਹਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਪੰਜਾਬ 'ਚ ਬਰਡ ਫਲੂ ਨਹੀਂ। ਉਨ੍ਹਾਂ ਦੱਸਿਆ ਕਿ ਅਜਿਹੀ ਕੋਈ ਸਥਿਤੀ ਨਾ ਹੋਵੇ ਉਨ੍ਹਾਂ ਵੱਲੋਂ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਤੇ ਫਾਰਮ ਸ਼ੈਡ ਏਰੀਆ, ਜਿਨ੍ਹਾਂ 'ਚ ਬਰਡਸ ਹਨ, ਉੱਥੇ ਸੁਰੱਖਿਆ ਉਪਾਅ ਵਰਤੇ ਜਾ ਰਹੇ ਹਨ।
ਪੋਲਟਰੀ ਫਾਰਮ ਮਲਿਕ ਦਾ ਕਹਿਣਾ ਹੈ ਕਿ ਸਾਲ 2006 'ਚ ਬਰਡ ਫਲੂ ਪਹਿਲੀ ਵਾਰ ਸਾਹਮਣੇ ਆਇਆ ਸੀ ਤੇ ਉਦੋਂ ਤੋਂ ਲੈ ਕੇ ਕਈ ਵਾਰ ਇਸ ਰੌਲੇ ਕਾਰਨ ਉਨ੍ਹਾਂ ਦੇ ਕਾਰੋਬਾਰ 'ਤੇ ਬਹੁਤ ਬੁਰਾ ਅਸਰ ਹੋਇਆ। ਇਸ ਵਾਰ ਵੀ ਉਸ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਜੋ ਲੋਕ ਸਿੱਧੇ ਤੌਰ 'ਤੇ ਕਿਸੇ ਪੰਛੀ ਦੇ ਸੰਪਰਕ 'ਚ ਆਉਂਦੇ ਹਨ, ਉਨ੍ਹਾਂ 'ਤੇ ਬਰਡ ਫਲੂ ਦਾ ਅਸਰ ਹੁੰਦਾ ਹੈ। ਮੀਟ ਤੇ ਆਂਡੇ ਖਾਣ ਵਾਲਿਆਂ ਨੂੰ ਇਸ ਦਾ ਕੋਈ ਅਸਰ ਨਹੀਂ ਹੁੰਦਾ। ਇਸ ਲਈ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ।
ਉਧਰ, ਇਸ ਮਾਮਲੇ 'ਚ ਸੀਨੀਅਰ ਵੈਟਰਨਰੀ ਅਫਸਰ ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਉਨ੍ਹਾਂ ਦੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਬੀਤੇ ਕੱਲ੍ਹ ਹੀ ਇਹ ਸਾਫ ਤੌਰ ਕਰ ਦਿੱਤਾ ਗਿਆ ਸੀ ਕਿ ਪੰਜਾਬ ਭਰ 'ਚ ਬਰਡ ਫਲੂ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਪਸ਼ੂ ਪਾਲਣ ਵਿਭਾਗ ਤੇ ਜੰਗਲੀ ਜੀਵ ਵਿਭਾਗ ਨੇ ਆਪਣੇ ਤੌਰ 'ਤੇ ਪੰਜਾਬ 'ਚ ਕਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਵੱਲੋਂ ਜ਼ਮੀਨੀ ਤੌਰ 'ਤੇ ਉਸ ਤਹਿਤ ਕੰਮ ਕੀਤਾ ਜਾ ਰਿਹਾ ਹੈ ਤੇ ਇਸ ਬਰਡ ਫਲੂ ਦੇ ਬਚਾਵ ਲਈ ਪੋਲਟਰੀ ਫਾਰਮ 'ਚ ਵੀ ਜੋ ਅਹਤਿਆਤ ਦੇ ਤੌਰ 'ਤੇ ਲੋੜ ਹੈ, ਉਸ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਵੇਟਨਰੀ ਡਾਕਟਰਾਂ ਦੀਆਂ ਟੀਮਾਂ ਵਲੋਂ ਇਸ ਮਾਮਲੇ 'ਚ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਲੋਕਾਂ ਨੂੰ ਵੀ ਇਸ ਦਹਿਸ਼ਤ ਦੇ ਪ੍ਰਭਾਵ ਹੇਠ ਨਹੀਂ ਆਉਣਾ ਚਾਹੀਦਾ।

ਟਾਪ ਹੈਡਲਾਈਨ

AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget