ਪੜਚੋਲ ਕਰੋ
ਪੰਜਾਬ 'ਚ ਪੈਟਰੋਲ ਤੇ ਡੀਜ਼ਲ ਹੋਇਆ ਮਹਿੰਗਾ, ਪ੍ਰਤੀ ਲੀਟਰ 'ਤੇ ਲਗੇਗੀ ਆਈਡੀ ਫੀਸ
ਪੰਜਾਬ ਕੈਬਨਿਟ ਨੇ ਅੱਜ ਸੋਮਵਾਰ ਨੂੰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ (ਆਈਡੀ) ਫੀਸ ਵਸੂਲਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।

ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਅੱਜ ਸੋਮਵਾਰ ਨੂੰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ (ਆਈਡੀ) ਫੀਸ ਵਸੂਲਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਵਿਸੇਸ ਆਈਡੀ ਫੀਸ ਸੂਬੇ ਵਿੱਚ ਪੈਟਰੋਲ ਅਤੇ ਡੀਜਲ ਦੀ ਵਿਕਰੀ ਉਤੇ 25 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਇਸੇ ਤਰ੍ਹਾਂ ਵਿਸ਼ੇਸ਼ ਆਈਡੀ ਫੀਸ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ 'ਤੇ 25 ਪੈਸੇ ਪ੍ਰਤੀ ਸੈਂਕੜਾ ਦੇ ਹਿਸਾਬ ਨਾਲ ਵਸੂਲੀ ਜਾਵੇਗੀ।
ਉਪਰੋਕਤ ਵਸਤੂਆਂ 'ਤੇ ਵਸੂਲੀ ਜਾਣ ਵਾਲੀ ਆਈਡੀ ਫੀਸ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਫੰਡ ਵਿੱਚ 216.16 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ। ਇਸ ਤੋਂ ਇਲਾਵਾ ਕੈਬਨਿਟ ਵੱਲੋਂ ਪੰਜਾਬ ਇਨਫਰਾਸਟੱਕਚਰ (ਡਿਵੈਲਪਮੈਂਟ ਐਂਡ ਰੈਗੂਲੇਸਨ) ਐਕਟ, 2002 'ਚ ਕੁਝ ਖਾਸ ਸੋਧਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਹ ਸੋਧਾਂ ਇਕ ਆਰਡੀਨੈਂਸ ਅਤੇ ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਇਕ ਬਿੱਲ ਪੰਜਾਬ ਇਨਫਰਾਸਟੱਕਚਰ (ਡਿਵੈਲਪਮੈਂਟ ਐਂਡ ਰੈਗੂਲੇਸਨ) ਸੋਧ ਬਿੱਲ 2021 ਪਾਸ ਕਰਕੇ ਨੇਪਰੇ ਚਾੜ੍ਹੀਆਂ ਜਾਣਗੀਆਂ।
ਵਿਸ਼ੇਸ਼ ਆਈਡੀ ਫੀਸ ਲਾਗੂ ਕਰਨ ਲਈ ਮੌਜੂਦਾ ਤਜਵੀਜ਼ਾਂ ਵਿੱਚ ਸੋਧ ਕਰਦੇ ਹੋਏ ਇਕ ਨਵੀਂ ਧਾਰਾ 25-ਏ ਵਿਸ਼ੇਸ਼ ਫੀਸ ਦੀ ਵਸੂਲੀ ਸੰਬੰਧੀ ਜੋੜੀ ਜਾਵੇਗੀ, ਜੋ ਕਿ ਇਹ ਦਰਸਾਏਗੀ ਕਿ "ਇਸ ਐਕਟ ਵਿੱਚ ਸ਼ਾਮਲ ਕਿਸੇ ਵੀ ਮੱਦ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਆਈਡੀ ਫੀਸ ਲਾਗੂ ਕੀਤੀ ਜਾ ਸਕਦੀ ਹੈ ਜਿਸ ਲਈ ਇਕ ਵਿਸ਼ੇਸ਼ ਹੈੱਡ ਦੀ ਸਿਰਜਣਾ ਕੀਤੀ ਜਾਵੇਗੀ ਜਿਸ ਤਹਿਤ ਇਹ ਵਿਸ਼ੇਸ਼ ਆਈਡੀ ਫੀਸ ਇਕੱਠੀ ਕੀਤੀ ਜਾਵੇਗੀ ਅਤੇ ਧਾਰਾ 27 (1) ਦੀਆਂ ਤਜਵੀਜ਼ਾਂ ਤਹਿਤ ਕਾਇਮ ਕੀਤੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।"
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ



















