ਨਵੀਂ ਦਿੱਲੀ: ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਸੋਮਵਾਰ ਨੂੰ ਲਗਾਤਾਰ ਨੌਵੇਂ ਦਿਨ ਵੀ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਇਸ ਵਾਧੇ ਨਾਲ ਪੈਟਰੋਲ ਦੀਆਂ ਕੀਮਤਾਂ ਲਗਪਗ 19 ਮਹੀਨਿਆਂ ਅਤੇ ਡੀਜ਼ਲ ਦੀਆਂ ਕੀਮਤਾਂ ਲਗਭਗ 20 ਮਹੀਨਿਆਂ ਦੇ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ।

ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਡ (ਆਈਓਸੀਐਲ) ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਅੱਜ 48 ਪੈਸੇ ਵੱਧ ਕੇ 76.26 ਰੁਪਏ ਪ੍ਰਤੀ ਲੀਟਰ ਹੋ ਗਈ, ਜੋ 21 ਨਵੰਬਰ 2018 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਡੀਜ਼ਲ ਦੀ ਕੀਮਤ ਵੀ 59 ਪੈਸੇ ਵੱਧ ਕੇ 74.62 ਰੁਪਏ ਪ੍ਰਤੀ ਲੀਟਰ ਹੋ ਗਈ, ਜੋ 26 ਅਕਤੂਬਰ 2018 ਤੋਂ ਬਾਅਦ ਦਾ ਸਭ ਤੋਂ ਉੱਚ ਪੱਧਰ ਹੈ।

ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਕਰਾਰ ਦੇਣ ਵਾਲੇ ਜਥੇਦਾਰ ਦਾ ਪਲਟਿਆ ਬਿਆਨ

ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 07 ਜੂਨ ਤੋਂ ਰੋਜ਼ਾਨਾ ਵੱਧ ਰਹੀਆਂ ਹਨ। ਇਨ੍ਹਾਂ ਨੌਂ ਦਿਨਾਂ ਵਿੱਚ ਦਿੱਲੀ ਵਿੱਚ ਪੈਟਰੋਲ ਪੰਜ ਰੁਪਏ ਅਰਥਾਤ ਸੱਤ ਪ੍ਰਤੀਸ਼ਤ ਅਤੇ ਡੀਜ਼ਲ 5.23 ਰੁਪਏ ਯਾਨੀ ਸਾਢੇ ਸੱਤ ਪ੍ਰਤੀਸ਼ਤ ਮਹਿੰਗਾ ਹੋ ਗਿਆ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 46 ਪੈਸੇ ਵਧ ਕੇ 78.10 ਰੁਪਏ, ਮੁੰਬਈ ‘ਚ 47 ਪੈਸੇ 83.17 ਰੁਪਏ ਤੇ ਚੇਨਈ ‘ਚ 43 ਪੈਸੇ 79.96 ਰੁਪਏ ਪ੍ਰਤੀ ਲੀਟਰ ਹੋ ਗਈ। ਡੀਜ਼ਲ ਦੀ ਕੀਮਤ ਕੋਲਕਾਤਾ ‘ਚ 53 ਪੈਸੇ ਵਧ ਕੇ 70.33 ਰੁਪਏ, ਮੁੰਬਈ ‘ਚ 57 ਪੈਸੇ 73.21 ਰੁਪਏ ਤੇ ਚੇਨਈ ‘ਚ 51 ਪੈਸੇ ਵਧ ਕੇ 72.69 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਭਾਰਤ-ਪਾਕਿ ਵਿਚਾਲੇ ਮੁੜ ਵਧੇਗਾ ਤਣਾਅ, ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਲਾਪਤਾ, ISI ਵੱਲੋਂ ਮਿਲ ਰਹੀਆਂ ਸੀ ਧਮਕੀਆਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ