ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ ਅੱਜ 82 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈਆਂ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵੀ 72 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਈ। ਇਹ ਪਿਛਲੇ ਨੌਂ ਦਿਨਾਂ 'ਚ ਪੈਟਰੋਲ- ਡੀਜ਼ਲ ਦੀਆਂ ਕੀਮਤਾਂ 'ਚ ਅੱਠਵਾਂ ਵਾਧਾ ਹੈ।
ਕੋਰੋਨਾਵਾਇਰਸ ਵੈਕਸੀਨ ਬਾਰੇ ਵਧੀਆਂ ਉਮੀਦਾਂ ਕਾਰਨ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧੀਆਂ ਹਨ। ਇਸ ਅਨੁਸਾਰ ਪੈਟਰੋਲ ਦੀਆਂ ਕੀਮਤਾਂ 'ਚ 24 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 'ਚ 27 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ 'ਤੇ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਦਿੱਲੀ 'ਚ ਪੈਟਰੋਲ ਦੀ ਕੀਮਤ 81.89 ਰੁਪਏ ਤੋਂ ਵਧ ਕੇ 82.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਵੀ 71.86 ਰੁਪਏ ਤੋਂ ਵਧ ਕੇ 72.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। 20 ਨਵੰਬਰ ਤੋਂ ਬਾਅਦ ਵਾਹਨਾਂ ਦੇ ਤੇਲ ਦੀਆਂ ਕੀਮਤਾਂ 'ਚ ਇਹ ਅੱਠਵਾਂ ਵਾਧਾ ਹੈ।ਪੇਟ੍ਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ ਦੋ ਹਫਤਿਆਂ ਦੇ ਥੋੜ੍ਹੇ ਸਮੇਂ ਬਾਅਦ ਉਸੇ ਦਿਨ ਤੋਂ ਕੀਮਤਾਂ 'ਚ ਸੋਧ ਕਰਨਾ ਸ਼ੁਰੂ ਕਰ ਦਿੱਤਾ ਹੈ।
ਪੈਟਰੋਲ 9 ਦਿਨਾਂ 'ਚ 1.07 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿੱਚ 1.67 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ 20 ਨਵੰਬਰ ਤੋਂ ਦੁਬਾਰਾ ਸੋਧ ਸ਼ੁਰੂ ਹੋਣ ਤੋਂ ਪਹਿਲਾਂ 22 ਸਤੰਬਰ ਤੋਂ ਸਥਿਰ ਸੀ। ਉਥੇ ਹੀ ਡੀਜ਼ਲ ਦੀਆਂ ਕੀਮਤਾਂ 2 ਅਕਤੂਬਰ ਤੋਂ ਨਹੀਂ ਬਦਲੀਆਂ।