ਨਵੀਂ ਦਿੱਲੀ: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਛਾਲ ਦਾ ਭਾਰ ਹੌਲੀ-ਹੌਲੀ ਘਰੇਲੂ ਬਜ਼ਾਰ 'ਚ ਇਸ ਦੇ ਉਤਪਾਦਾਂ ਦੇ ਪ੍ਰਚੂਨ ਗਾਹਕਾਂ 'ਤੇ ਪੈ ਰਿਹਾ ਹੈ। ਦੇਸ਼ ਵਿੱਚ ਐਤਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਐਤਵਾਰ ਨੂੰ ਪੈਟਰੋਲ ਦੀ ਕੀਮਤ 'ਚ ਕਰੀਬ 28 ਪੈਸੇ ਤੇ ਡੀਜ਼ਲ ਦੀ ਕੀਮਤ 'ਚ ਕਰੀਬ 30 ਪੈਸੇ ਦਾ ਵਾਧਾ ਹੋਇਆ ਹੈ। ਇਸ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ ਦੋ ਸਾਲਾਂ ਦੇ ਉੱਚ ਪੱਧਰ 'ਤੇ ਚਲੀ ਗਈ ਹੈ। ਐਤਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 83.41 ਰੁਪਏ ਤੇ ਡੀਜ਼ਲ ਦੀ ਕੀਮਤ 73.62 ਰੁਪਏ ਹੋ ਗਈ ਹੈ।

ਘਰੇਲੂ ਤੇਲ ਮਾਰਕੀਟਿੰਗ ਕੰਪਨੀਆਂ ਨੇ ਗਲੋਬਲ ਬਾਜ਼ਾਰਾਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ 20 ਨਵੰਬਰ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ 14 ਗੁਣਾ ਵਾਧਾ ਹੋਇਆ ਹੈ। ਮਾਰਕੀਟ ਮਾਹਰਾਂ ਅਨੁਸਾਰ ਕੋਵਿਡ-19 ਵੈਕਸੀਨ ਦੀ ਉਪਲਬਧਤਾ ਦੇ ਨਾਲ, ਵਪਾਰਕ ਗਤੀਵਿਧੀਆਂ ਵਿੱਚ ਹੋਰ ਵਾਧਾ ਹੋਵੇਗਾ ਤੇ ਬਾਲਣ ਦੀ ਮੰਗ ਵਿੱਚ ਵਾਧਾ ਹੋਏਗਾ।

ਖੇਤੀ ਕਨੂੰਨਾਂ 'ਤੇ ਭਾਰਤ ਬੰਦ ਦੇ ਸਮਰਥਨ 'ਚ ਖੜ੍ਹੀਆਂ ਵੱਡੀਆਂ ਪਾਰਟੀਆਂ, ਕਿਸਾਨਾਂ ਨੂੰ ਮਿਲਿਆ ਇਨ੍ਹਾਂ ਦਲਾਂ ਦਾ ਸਾਥ

ਦੇਸ਼ ਦੇ ਹੋਰ ਵੱਡੇ ਮਹਾਂਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਮੁੰਬਈ 'ਚ ਐਤਵਾਰ ਨੂੰ ਪੈਟਰੋਲ 90.01 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਵਾਧੇ ਦੇ ਨਾਲ 80.20 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਧ ਰਿਹਾ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਚੇਨਈ ਵਿੱਚ ਪੈਟਰੋਲ 86.21 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 78.93 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।

Pfizer ਨੇ ਭਾਰਤ 'ਚ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਮੰਗੀ ਮਨਜ਼ੂਰੀ, ਸਾਹਮਣੇ ਆਈ ਵੱਡੀ ਚੁਣੌਤੀ

ਬੰਗਲੁਰੂ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਪੈਟਰੋਲ 86.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 78 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੈ। ਇਸ ਤੋਂ ਇਲਾਵਾ ਐਤਵਾਰ ਨੂੰ ਕੋਲਕਾਤਾ 'ਚ ਪੈਟਰੋਲ 84.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 77.15 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਧ ਰਿਹਾ ਹੈ।