ਨਵੀਂ ਦਿੱਲੀ: ਨਵੇਂ ਸਾਲ 'ਚ ਲਗਾਤਾਰ 6ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਵਾਧਾ ਜਾਰੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ 'ਚ ਪੈਟਰੋਲ ਦੀ ਕੀਮਤ 'ਚ ਪੰਜ ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 'ਚ ਦਿੱਲੀ, ਕੋਲਕਾਤਾ ਤੇ ਚੇਨਈ '11 ਪੈਸੇ ਦਾ ਵਾਧਾ ਹੋਇਆ ਹੈ, ਜਦੋਂਕਿ ਮੁੰਬਈ '12 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।


ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ 'ਚ ਪੈਟਰੋਲ ਦੀ ਕੀਮਤ 75.74, 78.33 ਰੁਪਏ, 81.33 ਰੁਪਏ ਤੇ 78.69 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਚਾਰਾਂ ਮਹਾਨਗਰਾਂ 'ਚ ਡੀਜ਼ਲ ਦੀ ਕੀਮਤ 68.79, 71.15 ਰੁਪਏ, 72.14 ਰੁਪਏ ਤੇ 72.69 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਅਮਰੀਕਾ ਤੇ ਇਰਾਨ ਦੇ ਤਣਾਅ ਦਰਮਿਆਨ ਨਿਰੰਤਰ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਵਾਧੇ ਤੋਂ ਬਾਅਦ ਫਿਲਹਾਲ ਪੈਟਰੋਲ ਤੇ ਡੀਜ਼ਲ ਦੀ ਮਹਿੰਗਾਈ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ ਤੇ ਅਗਲੇ ਦਿਨਾਂ 'ਚ ਕੀਮਤਾਂ ਹੋਰ ਵਧ ਸਕਦੀਆਂ ਹਨ।