ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਸ਼ਰਾਬ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਦਿੱਲੀ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੇ ਦਿੱਤਾ ਗਿਆ ਹੈ। ਪੈਟਰੋਲ 'ਤੇ ਵੈਟ 27 ਪ੍ਰਤੀਸ਼ਤ ਤੋਂ ਵਧਾ ਕੇ 30 ਫ਼ੀਸਦੀ ਤੇ ਡੀਜ਼ਲ ‘ਤੇ ਵੈਟ 16.75 ਫ਼ੀਸਦੀ ਤੋਂ ਵਧਾ ਕੇ 30 ਫ਼ੀਸਦ ਕੀਤਾ ਗਿਆ ਹੈ।


ਅੱਜ ਤੋਂ ਦਿੱਲੀ ‘ਚ ਪੈਟਰੋਲ 1.67 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 7.10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 71.26 ਰੁਪਏ ਤੇ ਡੀਜ਼ਲ ਦੀ ਕੀਮਤ ਵਧ ਕੇ 69.29 ਰੁਪਏ ਪ੍ਰਤੀ ਲੀਟਰ ਹੋ ਗਈ ਹੈ।


ਜੇਕਰ ਦੇਸ਼ ਦੇ ਹੋਰ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਮੁੰਬਈ ‘ਚ ਪੈਟਰੋਲ 76.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 66.21 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਇਲਾਵਾ ਕੋਲਕਾਤਾ ‘ਚ ਪੈਟਰੋਲ 73.30 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 65.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਇਲਾਵਾ ਚੇਨਈ ‘ਚ ਪੈਟਰੋਲ 75.54 ਰੁਪਏ ਅਤੇ ਡੀਜ਼ਲ 68.22 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।


ਦੁਨੀਆ ਭਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਦੇਸ਼ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ ਗਿਰਾਵਟ ਨਹੀਂ ਹੋਈ। ਸਰਕਾਰਾਂ ਆਪਣੇ ਮਾਲੀਏ ਨੂੰ ਕਾਇਮ ਰੱਖਣ ਲਈ ਪੈਟਰੋਲ ਅਤੇ ਡੀਜ਼ਲ ਨੂੰ ਸਸਤਾ ਨਹੀਂ ਕਰ ਰਹੀਆਂ।