ਫਗਵਾੜਾ ਦਾ ਇੰਸਪੈਕਟਰ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਫਗਵਾੜਾ ਦੀ ਬਿਲਡਿੰਗ ਬ੍ਰਾਂਚ ਵਿਖੇ ਤਾਇਨਾਤ ਇਕ ਇੰਸਪੈਕਟਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀਕੇ ਉੱਪਲ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਪਲਪਰਨੀਤ ਸਿੰਘ ਨੂੰ ਵਿਜੀਲੈਂਸ ਟੀਮ ਵਲੋਂ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਕੇਸ 'ਚ ਗ੍ਰਿਫਤਾਰ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਫਗਵਾੜਾ ਦੀ ਬਿਲਡਿੰਗ ਬ੍ਰਾਂਚ ਵਿਖੇ ਤਾਇਨਾਤ ਇਕ ਇੰਸਪੈਕਟਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀਕੇ ਉੱਪਲ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਪਲਪਰਨੀਤ ਸਿੰਘ ਨੂੰ ਵਿਜੀਲੈਂਸ ਟੀਮ ਵਲੋਂ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਕੇਸ 'ਚ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਇੰਸਪੈਕਟਰ ਨੇ ਉਸ ਦੀ ਮਾਂ ਦੇ ਨਾਮ 'ਤੇ ਰਜਿਸਟਰਡ ਇੱਕ 20 ਮਰਲਾ ਪਲਾਟ ਦੀ ਚਾਰਦੁਆਰੀ ਦੀ ਉਸਾਰੀ ਕਰਨ ਅਤੇ ਨਕਸ਼ੇ ਨੂੰ ਮਨਜ਼ੂਰੀ ਦੇਣ ਲਈ ਰਿਸ਼ਵਤ ਵਜੋਂ 1,00,000 ਰੁਪਏ ਦੀ ਮੰਗ ਕੀਤੀ। ਉਸ ਦੇ ਪਿਤਾ ਨੇ ਉਸ ਨੂੰ 50,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇ ਦਿੱਤੇ।
ਉਨ੍ਹਾਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਦੇ ਦਫਤਰ ਗਏ ਤਾਂ ਉਸ ਨੂੰ ਪਤਾ ਲੱਗਿਆ ਕਿ ਮੁਲਜ਼ਮ ਇੰਸਪੈਕਟਰ ਨੂੰ ਮੁਅੱਤਲ ਕਰਨ ਤੋਂ ਬਾਅਦ ਟਰਾਂਸਫਰ ਕਰ ਦਿੱਤਾ ਗਿਆ ਹੈ। ਜਦੋਂ ਜਸਵਿੰਦਰ ਸਿੰਘ ਨੇ ਉੱਥੇ ਆਪਣੇ ਪਲਾਟ ਨਾਲ ਸਬੰਧਤ ਫਾਈਲ ਬਾਰੇ ਪੁੱਛਿਆ ਤਾਂ ਉਸ ਨੂੰ ਦੱਸਿਆ ਗਿਆ ਕਿ ਇਸ ਦਫਤਰ ਵਿੱਚ ਅਜਿਹੀ ਕੋਈ ਫਾਈਲ ਜਮ੍ਹਾ ਹੀ ਨਹੀਂ ਕੀਤੀ ਗਈ।
ਇਸ ਤਰ੍ਹਾਂ ਇੰਸਪੈਕਟਰ ਪਲਪਰਨੀਤ ਸਿੰਘ ਨੇ ਉਸ ਨੂੰ ਧੋਖਾ ਦਿੱਤਾ ਅਤੇ ਸਰਕਾਰੀ ਫੀਸ ਦੇ ਨਾਮ 'ਤੇ 1,00,000 ਰੁਪਏ ਠੱਗ ਲਏ। ਜਾਂਚ ਦੌਰਾਨ ਇੰਸਪੈਕਟਰ ਨੇ ਸਵੀਕਾਰ ਕਰ ਲਿਆ ਕਿ ਉਸ ਨੇ ਸ਼ਿਕਾਇਤਕਰਤਾ ਤੋਂ 1,00,000 ਰੁਪਏ ਲਏ ਹਨ। ਇੰਸਪੈਕਟਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਗਲੇਰੀ ਪੜਤਾਲ ਜਾਰੀ ਹੈ।