ਪੜਚੋਲ ਕਰੋ

ਸਮੁੰਦਰੀ ਡਾਕੂਆਂ ਦਾ ਮਾਲ ਜਹਾਜ਼ 'ਤੇ ਹਮਲਾ, ਚਾਲਕ ਦਲ ਦੇ ਇੱਕ ਮੈਂਬਰ ਦੀ ਮੌਤ, 15 ਨੂੰ ਕੀਤਾ ਅਗਵਾਹ  

ਸਮੁੰਦਰੀ ਡਾਕੂਆਂ ਨੇ ਪੱਛਮੀ ਅਫਰੀਕਾ ਦੇ ਤੱਟ 'ਤੇ ਤੁਰਕੀ ਦੇ ਸਮੁੰਦਰੀ ਮਾਲ ਜਹਾਜ਼ 'ਤੇ ਹਮਲਾ ਕੀਤਾ ਹੈ, ਜਿਸ 'ਚ ਇਕ ਮਲਾਹ ਦੀ ਮੌਤ ਹੋ ਗਈ ਅਤੇ 15 ਹੋਰਾਂ ਨੂੰ ਅਗਵਾ ਕਰ ਲਿਆ ਗਿਆ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਐਤਵਾਰ ਨੂੰ ਦਿੱਤੀ।

ਅੰਕਾਰਾ: ਸਮੁੰਦਰੀ ਡਾਕੂਆਂ ਨੇ ਪੱਛਮੀ ਅਫਰੀਕਾ ਦੇ ਤੱਟ 'ਤੇ ਤੁਰਕੀ ਦੇ ਸਮੁੰਦਰੀ ਮਾਲ ਜਹਾਜ਼ 'ਤੇ ਹਮਲਾ ਕੀਤਾ ਹੈ, ਜਿਸ 'ਚ ਇਕ ਮਲਾਹ ਦੀ ਮੌਤ ਹੋ ਗਈ ਅਤੇ 15 ਹੋਰਾਂ ਨੂੰ ਅਗਵਾ ਕਰ ਲਿਆ ਗਿਆ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਐਤਵਾਰ ਨੂੰ ਦਿੱਤੀ। ਤੁਰਕੀ ਮਰੀਨ ਡਾਇਰੈਕਟੋਰੇਟ ਨੇ ਦੱਸਿਆ ਕਿ ਐਮਵੀ ਮੋਜ਼ਾਰਟ ਨਾਮ ਦੇ ਸਮੁੰਦਰੀ ਜਹਾਜ਼ ਦੇ ਚਾਲਕ ਦਲ ਦੇ ਮੈਂਬਰਾਂ ਨੇ ਸ਼ੁਰੂਆਤ 'ਚ ਆਪਣੇ ਆਪ ਨੂੰ ਇਕ ਸੁਰੱਖਿਅਤ ਜਗ੍ਹਾ 'ਚ ਬੰਦ ਕਰ ਲਿਆ ਸੀ ਪਰ ਲੁਟੇਰੇ ਤਕਰੀਬਨ ਛੇ ਘੰਟਿਆਂ ਬਾਅਦ ਉਥੇ ਪਹੁੰਚ ਗਏ, ਜਿਸ ਕਾਰਨ ਟਕਰਾਅ ਦੌਰਾਨ ਚਾਲਕ ਦਲ ਦੇ ਇਕ ਮੈਂਬਰ ਦੀ ਮੌਤ ਹੋ ਗਈ। ਤੁਰਕੀ ਮੀਡੀਆ ਨੇ ਮ੍ਰਿਤਕ ਚਾਲਕ ਦਲ ਦੇ ਮੈਂਬਰ ਦੀ ਪਛਾਣ ਫਰਮਾਨ ਇਸਮਾਈਲੋਵ ਵਜੋਂ ਕੀਤੀ ਹੈ ਜੋ ਕਿ ਅਜ਼ਰਬਾਈਜਾਨ ਦਾ ਵਸਨੀਕ ਹੈ ਅਤੇ ਪੇਸ਼ੇ ਅਨੁਸਾਰ ਇੱਕ ਇੰਜੀਨੀਅਰ ਹੈ, ਜੋ ਕਿ ਜਹਾਜ਼ 'ਚ ਇਕਲੌਤਾ ਗੈਰ ਤੁਰਕੀ ਮੈਂਬਰ ਸੀ। ਕਿਸਾਨ ਦੀ ਸੜੀ ਹੋਈ ਲਾਸ਼ ਜੰਗਲ 'ਚ ਰੁੱਖ ਨਾਲ ਬੰਨੀ ਮਿਲੀ, ਆਖਰ ਕਿਸ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਪੁਲਿਸ ਤੁਰਕੀ ਦੀ ਸਰਕਾਰੀ ਸੰਵਾਦ ਏਜੰਸੀ ਅਨਾਦੋਲੂ ਦੇ ਅਨੁਸਾਰ, ਸ਼ਨੀਵਾਰ ਨੂੰ ਲੁਟੇਰੇ ਜਹਾਜ਼ ਦੇ ਜ਼ਿਆਦਾਤਰ ਚਾਲਕ ਦਲ ਨੂੰ ਅਗਵਾ ਕਰਨ ਤੋਂ ਬਾਅਦ ਗਨੀ ਦੀ ਖਾੜੀ ਵਿੱਚ ਜਹਾਜ਼ ਨੂੰ ਤਿੰਨ ਮਲਾਹਾਂ ਨਾਲ ਛੱਡ ਗਏ। ਏਜੰਸੀ ਦੇ ਅਨੁਸਾਰ ਜਹਾਜ਼ ਇਸ ਸਮੇਂ ਗੈਬਨ ਦੀ ਬੰਦਰਗਾਹ ਜੈਂਟਿਲ ਵੱਲ ਜਾ ਰਿਹਾ ਹੈ। ਤੁਰਕੀ ਦੇ ਰਾਸ਼ਟਰਪਤੀ ਦਫਤਰ ਨੇ ਟਵੀਟ ਕੀਤਾ, “ਤੁਰਕੀ ਦੇ ਰਾਸ਼ਟਰਪਤੀ ਰਜਬ ਤਇਅਬ ਅਰਦੋਆਨ ਨੇ ਸਮੁੰਦਰੀ ਜਹਾਜ਼ 'ਚ ਸਵਾਰ ਸੀਨੀਅਰ ਅਧਿਕਾਰੀ ਨਾਲ ਦੋ ਵਾਰ ਗੱਲਬਾਤ ਕੀਤੀ ਹੈ।” ਦਫ਼ਤਰ ਨੇ ਇਹ ਵੀ ਕਿਹਾ ਕਿ ਰਾਸ਼ਟਰਪਤੀ ਨੇ ਅਗਵਾ ਕੀਤੇ ਗਏ ਚਾਲਕ ਦਲ ਦੇ ਮੈਂਬਰਾਂ ਨੂੰ ਸੁਰੱਖਿਅਤ ਵਾਪਸ ਲੈਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget