ਨਵੀਂ ਦਿੱਲੀ: ਹਾਲ ਹੀ ਵਿੱਚ ਮੋਦੀ ਸਰਕਾਰ ਦੇ ਕਈ ਪੁਰਾਣੇ ਮੰਤਰੀਆਂ ਦੀ ਛੁੱਟੀ ਕੀਤੀ ਗਈ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਪ੍ਰਮੋਸ਼ਨ ਵੀ ਦਿੱਤਾ ਗਿਆ ਹੈ।ਇਸ ਦੌਰਾਨ ਬੁੱਧਵਾਰ ਨੂੰ ਕੈਬਨਿਟ ਮੰਤਰੀ ਪਿਯੂਸ਼ ਗੋਇਲ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਮੌਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਰਾਜ ਸਭਾ ਵਿੱਚ ਸਦਨ ਦਾ ਨੇਤਾ ਬਣਾਇਆ ਗਿਆ ਹੈ।
ਮੌਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਭਾਜਪਾ ਨੇ ਵੱਡਾ ਫੈਸਲਾ ਲਿਆ ਹੈ। ਭਾਜਪਾ ਨੇ ਰਾਜ ਸਭਾ ਵਿੱਚ ਪੀਯੂਸ਼ ਗੋਇਲ ਨੂੰ ਆਪਣਾ ਆਗੂ ਚੁਣਿਆ ਹੈ। ਸਦਨ ਵਿੱਚ ਨੇਤਾ ਦਾ ਅਹੁਦਾ ਸੱਤਾਧਾਰੀ ਪਾਰਟੀ ਲਈ ਬਹੁਤ ਮਹੱਤਵਪੂਰਨ ਹੈ।
ਸਦਨ ਦੇ ਨੇਤਾ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਰੋਧੀ ਧਿਰ ਦੇ ਸਾਰੇ ਰਾਜਨੀਤਿਕ ਹਮਲਿਆਂ ਦਾ ਜਵਾਬ ਦੇਣ ਅਤੇ ਇਸ ਦੇ ਪ੍ਰਸ਼ਨਾਂ ਦਾ ਸਾਹਮਣਾ ਕਰਨ। ਟੇਬਲ 'ਤੇ ਸਦਨ ਦਾ ਨੇਤਾ ਆਪਣੇ ਸੰਸਦ ਮੈਂਬਰਾਂ ਦੀ ਅਗਵਾਈ ਕਰਦਾ ਹੈ। ਪੀਯੂਸ਼ ਗੋਇਲ ਤੋਂ ਪਹਿਲਾਂ ਥਵਰਚੰਦ ਗਹਿਲੋਤ ਇਹ ਜ਼ਿੰਮੇਵਾਰੀ ਨਿਭਾ ਰਹੇ ਸੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ