ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਦੇ ਵੱਧ ਰਹੇ ਸੰਕਰਮ ਦੇ ਵਿਚਕਾਰ ਪ੍ਰਧਾਨ ਮੰਤਰੀ (Prime minister) ਦੇ ਨਿਰਦੇਸ਼ਾਂ ‘ਤੇ ਪ੍ਰਧਾਨ ਮੰਤਰੀ ਕੇਅਰਜ਼ ਫੰਡ (PM CARES Fund) ਬਣਾਇਆ ਗਿਆ ਸੀ। ਪ੍ਰਧਾਨ ਮੰਤਰੀ ਮੋਦੀ (PM Modi) ਦੇ ਸੱਦੇ ‘ਤੇ ਦੇਸ਼ ਦੇ ਲੋਕਾਂ ਨੇ ਖੂਬ ਦਾਨ ਕੀਤਾ। ਪ੍ਰਧਾਨ ਮੰਤਰੀ ਦਫਤਰ ਨੇ ਦੱਸਿਆ ਹੈ ਕਿ ਕੋਰੋਨਾ ਵਿਰੁੱਧ ਲੜਾਈ ਲਈ ਇਸ ਫੰਡ ਚੋਂ 3100 ਕਰੋੜ ਰੁਪਏ ਅਲਾਟ ਕੀਤੇ ਗਏ ਹਨ।




ਪ੍ਰਧਾਨ ਮੰਤਰੀ ਦਫਤਰ ਮੁਤਾਬਕ, ਇਨ੍ਹਾਂ 3100 ਕਰੋੜ ਚੋਂ 2100 ਕਰੋੜ ਦੇ ਵੈਂਟੀਲੇਟਰ ਖਰੀਦੇ ਜਾਣਗੇ। ਨਾਲ ਹੀ ਉਨ੍ਹਾਂ ਚੋਂ 1000 ਕਰੋੜ ਰੁਪਏ ਪ੍ਰਵਾਸੀ ਮਜ਼ਦੂਰਾਂ ‘ਤੇ ਖ਼ਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਵੈਕਸੀਨ ਬਣਾਉਣ ਲਈ ਤਕਰੀਬਨ 100 ਕਰੋੜ ਰੁਪਏ ਦਿੱਤੇ ਜਾਣਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904