ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਵੇਂ ਨੌਜਵਾਨ ਆਈਪੀਐਸ ਅਧਿਕਾਰੀਆਂ ਨੂੰ ‘ਸਿੰਘਮ’ ਵਰਗੀਆਂ ਫਿਲਮਾਂ ਤੋਂ ਪ੍ਰਭਾਵਿਤ ਨਾ ਹੋਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁਝ ਪੁਲਿਸ ਮੁਲਾਜ਼ਮ ਪਹਿਲਾਂ ਦਿਖਾਵਾ ਕਰਨ ਲੱਗ ਜਾਂਦੇ ਹਨ ਅਤੇ ਪੁਲਿਸਿੰਗ ਦੇ ਮੁੱਖ ਪਹਿਲੂ ਨੂੰ ਨਜ਼ਰਅੰਦਾਜ਼ ਕਰਦੇ ਹਨ।

ਉਨ੍ਹਾਂ ਕਿਹਾ, “ਡਿਊਟੀ 'ਤੇ ਪਹੁੰਚੇ ਕੁਝ ਪੁਲਿਸ ਵਾਲੇ ‘ਸਿੰਘਮ’ ਵਰਗੀਆਂ ਫਿਲਮਾਂ ਦੇਖ ਕੇ ਦਿਖਾਵਾ ਕਰਨਾ ਚਾਹੁੰਦੇ ਹਨ। ਉਹ ਲੋਕਾਂ ਨੂੰ ਡਰਾਉਣਾ ਚਾਹੁੰਦੇ ਹਨ ਅਤੇ ਅਸਮਾਜਿਕ ਤੱਤਾਂ ਨੂੰ ਮੇਰਾ ਨਾਮ ਸੁਣ ਕੇ ਕੰਬ ਜਾਣਾ ਚਾਹੀਦਾ ਹੈ, ਇਹ ਗੱਲ ਉਨ੍ਹਾਂ ਦੇ ਦਿਲ ਅਤੇ ਦਿਮਾਗ 'ਤੇ ਛਾ ਜਾਂਦੀ ਹੈ ਅਤੇ ਇਸ ਕਾਰਨ ਜਿਹੜੇ ਕੰਮ ਕਰਨੇ ਚਾਹੀਦੇ ਹਨ ਉਹ ਪਿੱਛੇ ਰਹਿ ਜਾਂਦੇ ਹਨ।”

ਪ੍ਰਧਾਨਮੰਤਰੀ ਮੋਦੀ ਸ਼ੁੱਕਰਵਾਰ ਨੂੰ ਸਰਦਾਰ ਵੱਲਭਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਵਿਖੇ 2018 ਬੈਚ ਦੇ ਆਈਪੀਐਸ ਅਧਿਕਾਰੀਆਂ ਨੂੰ ਆਨਲਾਈਨ ਸੰਬੋਧਿਤ ਕਰਦਿਆਂ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਗਲਤ ਕੰਮ ਵਿੱਚ ਸ਼ਾਮਲ ਨਾ ਹੋਣ।

Teachers Day 2020: ਕੋਰੋਨਾ ਕਰਕੇ ਵਿਦਿਆਰਥੀਆਂ ਤੋਂ ਬਿਨ੍ਹਾਂ ਮੰਨੇਗਾ ਅਧਿਆਪਕ ਦਿਵਸ, ਇੰਝ ਬਣਾ ਸਕਦੇ ਹੋ ਯਾਦਗਾਰ

ਕੋਰੋਨਾ ਮਹਾਮਾਰੀ 'ਚ ਪੁਲਿਸ ਬਲਾਂ ਦੀ ਪ੍ਰਸ਼ੰਸਾ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਪੁਲਿਸ ਦਾ ਮਨੁੱਖੀ ਚਿਹਰਾ ਦਿਖਾਈ ਦਿੱਤਾ ਅਤੇ ਸੁਰੱਖਿਆ ਕਰਮਚਾਰੀਆਂ ਨੇ ਸ਼ਲਾਘਾਯੋਗ ਕੰਮ ਕੀਤਾ। ਮੋਦੀ ਨੇ ਕਿਹਾ ਕਿ ਕੋਰੋਨਾਵਾਇਰਸ ਸੰਕਟ ਦੌਰਾਨ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੀਤ ਗਾਏ, ਗਰੀਬਾਂ ਨੂੰ ਭੋਜਨ ਦਿੱਤਾ ਅਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦ੍ਰਿਸ਼ਾਂ ਦੇ ਗਵਾਹ ਬਣ ਗਏ। ਕੋਰੋਨਾਵਾਇਰਸ ਦੌਰਾਨ ਮਨੁੱਖਤਾ ਨੇ ਖਾਕੀ ਵਰਦੀਆਂ ਜ਼ਰੀਏ ਕੰਮ ਕੀਤਾ।

ਚੀਨੀ ਸੈਨਾ ਨੇ 5 ਭਾਰਤੀਆਂ ਨੂੰ ਕੀਤਾ ਅਗਵਾ, ਅਰੁਣਾਚਲ ਪ੍ਰਦੇਸ਼ ਦੇ ਕਾਂਗਰਸੀ ਵਿਧਾਇਕ ਨੇ ਕੇਂਦਰ ਨੂੰ ਦਖਲ ਦੇਣ ਲਈ ਕਿਹਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਤਵਾਦ ਤੋਂ ਪ੍ਰਭਾਵਿਤ ਰਾਜ ਜੰਮੂ-ਕਸ਼ਮੀਰ ਦੇ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾ ਪੁਲਿਸ ਮੁਲਾਜ਼ਮ ਮਾਂਵਾਂ ਅਤੇ ਬੱਚਿਆਂ ਨਾਲ ਮਿਲ ਕੇ ਨੌਜਵਾਨਾਂ ਨੂੰ ‘ਗ਼ਲਤ ਰਾਹ’ ਤੇ ਜਾਣ ਤੋਂ ਰੋਕ ਸਕਦੀ ਹੈ। ਉਨ੍ਹਾਂ ਅੱਗੇ ਕਿਹਾ, 'ਸਾਡੀਆਂ ਮਹਿਲਾ ਪੁਲਿਸ ਅਧਿਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਇਹ ਕਰ ਸਕਦੀਆਂ ਹਨ। ਸਾਡੀ ਮਹਿਲਾ ਸ਼ਕਤੀ ਮਾਵਾਂ ਨੂੰ ਸਿਖਿਅਤ ਕਰਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਲਿਆਉਣ 'ਚ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਦੀ ਹੈ। ਮੇਰਾ ਮੰਨਣਾ ਹੈ ਕਿ ਜੇ ਤੁਸੀਂ ਸ਼ੁਰੂਆਤੀ ਪੜਾਅ ਵਿੱਚ ਅਜਿਹਾ ਕਰਦੇ ਹੋ, ਤਾਂ ਅਸੀਂ ਆਪਣੇ ਬੱਚਿਆਂ ਨੂੰ ਗਲਤ ਰਸਤੇ ਜਾਣ ਤੋਂ ਰੋਕ ਸਕਦੇ ਹਾਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ