ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ਮੈਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਭਾਰਤ ਹਮੇਸ਼ਾ ਬਹਾਦਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸ਼ੁਕਰਗੁਜ਼ਾਰ ਰਹੇਗਾ, ਜਿਨ੍ਹਾਂ ਨੇ ਸਾਡੀ ਮਾਤ ਭੂਮੀ ਦੀ ਪ੍ਰਭੂਸੱਤਾ ਅਤੇ ਅਖੰਡਤਾ ਲਈ ਸਰਬੋਤਮ ਕੁਰਬਾਨੀ ਦਿੱਤੀ।”
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, “ਭਾਰਤ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ। ਪੂਰੀ ਕੌਮ ਅੱਤਵਾਦ ਵਿਰੁੱਧ ਇਕਜੁੱਟ ਹੈ ਅਤੇ ਅਸੀਂ ਇਸ ਖ਼ਤਰੇ ਵਿਰੁੱਧ ਆਪਣੀ ਲੜਾਈ ਜਾਰੀ ਰੱਖਣ ਲਈ ਵਚਨਬੱਧ ਹਾਂ।”