ਪੀਐਮ ਮੋਦੀ ਤੇ ਜੋਅ ਬਾਈਡੇਨ ਨੇ ਕਰੀਬ ਅੱਧਾ ਘੰਟਾ ਫੋਨ 'ਤੇ ਕੀਤੀ ਗੱਲ, ਕੋਰੋਨਾ ਨਾਲ ਨਜਿੱਠਣ ਯਤਨਾਂ 'ਤੇ ਕੀਤੀ ਚਰਚਾ
ਸੋਮਵਾਰ ਦੀ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦਰਮਿਆਨ ਹੋਈ ਫ਼ੋਨ ਗੱਲਬਾਤ ਵਿੱਚ ਭਾਰਤ ਅਤੇ ਅਮਰੀਕਾ ਦੇ ਮੌਜੂਦਾ ਕੋਰੋਨਾ ਸੰਕਟ ਅਤੇ ਇਸ ਨਾਲ ਨਜਿੱਠਣ ਲਈ ਆਪਸੀ ਸਹਿਯੋਗ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅੱਧੇ ਘੰਟੇ ਦੀ ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਵੈਕਸੀਨ ਲਈ ਕੱਚੇ ਮਾਲ ਦੀ ਸਪਲਾਈ ਜਾਰੀ ਰਹਿਣੀ ਚਾਹੀਦੀ ਹੈ।
ਨਵੀਂ ਦਿੱਲੀ: ਸੋਮਵਾਰ ਦੀ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦਰਮਿਆਨ ਹੋਈ ਫ਼ੋਨ ਗੱਲਬਾਤ ਵਿੱਚ ਭਾਰਤ ਅਤੇ ਅਮਰੀਕਾ ਦੇ ਮੌਜੂਦਾ ਕੋਰੋਨਾ ਸੰਕਟ ਅਤੇ ਇਸ ਨਾਲ ਨਜਿੱਠਣ ਲਈ ਆਪਸੀ ਸਹਿਯੋਗ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅੱਧੇ ਘੰਟੇ ਦੀ ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਵੈਕਸੀਨ ਲਈ ਕੱਚੇ ਮਾਲ ਦੀ ਸਪਲਾਈ ਜਾਰੀ ਰਹਿਣੀ ਚਾਹੀਦੀ ਹੈ।
ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਚੱਲੇ ਇਸ ਫ਼ੋਨ ਕਾਲ ਵਿੱਚ ਦੋਵੇਂ ਨੇਤਾਵਾਂ ਨੇ ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਚੱਲ ਰਹੇ ਯਤਨਾਂ ਬਾਰੇ ਵੀ ਗੱਲ ਕੀਤੀ। ਇਸ 'ਚ ਟੀਕਾਕਰਨ, ਦਵਾਈਆਂ ਅਤੇ ਸਿਹਤ ਉਪਕਰਣਾਂ ਦੀ ਉਪਲਬਧਤਾ ਨੂੰ ਵਧਾਉਣ ਦੇ ਯਤਨ ਸ਼ਾਮਲ ਹਨ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਬਾਈਡੇਨ ਦਾ ਅਮਰੀਕਾ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕੀਤਾ। ਉਥੇ ਹੀ ਦੋਵਾਂ ਨੇਤਾਵਾਂ ਨੇ ਕੋਵਿਡ 19 ਦੇ ਵਿਰੁੱਧ ਆਪਸੀ ਵੈਕਸੀਨ ਸਹਿਯੋਗ ਵਧਾਉਣ 'ਤੇ ਜ਼ੋਰ ਦਿੱਤਾ।
ਇਸ ਫ਼ੋਨ ਕਾਲ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਗਿਆ ਕਿ ਸੰਯੁਕਤ ਰਾਜ ਅਮਰੀਕਾ ਭਾਰਤ 'ਚ ਕੋਵਿਡ -19 ਮਾਮਲਿਆਂ ਤੋਂ ਪ੍ਰਭਾਵਤ ਲੋਕਾਂ ਦੇ ਨਾਲ ਡਟ ਕੇ ਖੜਾ ਹੈ। ਸੰਯੁਕਤ ਰਾਜ ਅਮਰੀਕਾ ਆਕਸੀਜਨ ਨਾਲ ਜੁੜੇ ਉਪਕਰਣ, ਟੀਕੇ ਦੀ ਸਪਲਾਈ ਅਤੇ ਦਵਾਈਆਂ ਆਦਿ ਭਾਰਤ ਨੂੰ ਐਮਰਜੈਂਸੀ ਸਹਾਇਤਾ ਵਜੋਂ ਮੁਹੱਈਆ ਕਰਵਾ ਰਿਹਾ ਹੈ।
ਇਸ ਤੋਂ ਪਹਿਲਾਂ ਭਾਰਤ ਅਤੇ ਸੰਯੁਕਤ ਰਾਜ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ, ਸੰਯੁਕਤ ਰਾਜ ਨੇ ਕੋਵਿਡਸ਼ੀਲਡ ਵੈਕਸੀਨ ਦੀ ਕੱਚੇ ਮਾਲ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉਪਲਬਧ ਸਰੋਤਾਂ ਦੀ ਪਛਾਣ ਕਰਕੇ ਸਹਾਇਤਾ ਦਾ ਭਰੋਸਾ ਦਿੱਤਾ ਸੀ। ਇਸ ਦੇ ਨਾਲ ਹੀ, ਯੂਐਸ ਦੇ ਰੱਖਿਆ ਵਿਭਾਗ ਨੇ ਵੀ ਭਾਰਤ-ਪਾਕਿ ਜ਼ਰੂਰੀ ਉਪਕਰਣਾਂ ਦੀ ਸਪੁਰਦਗੀ ਕਰਨ ਲਈ ਆਪਣੇ ਟਰਾਂਸਪੋਰਟ ਅਤੇ ਲੌਜਿਸਟਿਕ ਪ੍ਰਣਾਲੀ ਦੀ ਵਰਤੋਂ ਕਰਨ ਦਾ ਐਲਾਨ ਕੀਤਾ ਹੈ।