ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਦਾ ਸੰਕਰਮਣ ਲਗਾਤਾਰ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ 14 ਅਪਰੈਲ ਤੱਕ ਲੌਕਡਾਊਨ ਲਾਇਆ ਸੀ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਲੌਕਡਾਊਨ ਵਧਾ ਦਿੱਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।


ਵੇਖੋ ਟਵੀਟ:



ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਲੌਕਡਾਊਨ ਬਾਰੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਇੱਕ ਮੀਟਿੰਗ ਸੱਦੀ ਸੀ। ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੀ। ਜਿਸ ‘ਚ ਜ਼ਿਆਦਾਤਰ ਮੁੱਖ ਮੰਤਰੀਆਂ ਨੇ ਲੌਕਡਾਊਨ ਨੂੰ ਵਧਾਉਣ ਦੀ ਅਪੀਲ ਕੀਤੀ ਸੀ।

ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਸੰਕਰਮਣ ਵੱਧਦਾ ਜਾ ਰਿਹਾ ਹੈ। ਹਰ ਰੋਜ਼ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਸਮੇਂ ਦੇਸ਼ ਵਿਚ 7529 ਕੇਸ ਹਨ, ਜਿਨ੍ਹਾਂ ਚੋਂ 652 ਵਿਅਕਤੀ ਠੀਕ ਹੋ ਚੁੱਕੇ ਹਨ। ਕੋਰੋਨਾਵਾਇਰਸ ਕਰਕੇ ਦੇਸ਼ ਭਰ ਵਿੱਚ 242 ਲੋਕਾਂ ਦੀ ਮੌਤ ਹੋ ਗਈ ਹੈ।