ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾਵਾਇਰਸ ਮਹਾਮਾਰੀ ਵਿਰੁੱਧ ਚੱਲ ਰਹੀ ਲੜਾਈ ਦਰਮਿਆਨ ਸ਼ਨੀਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਲੰਬੀ ਟੈਲੀਫ਼ੋਨਿਕ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਮੈਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵਿਆਪਕ ਗੱਲਬਾਤ ਕੀਤੀ ਹੈ। ਸਾਡੇ ਚੰਗੇ ਵਿਚਾਰ ਵਟਾਂਦਰੇ ਹੋਏ ਤੇ ਕੋਰੋਨਾਵਾਇਰਸ ਵਿਰੁੱਧ ਲੜਾਈ ‘ਚ ਭਾਰਤ ਅਤੇ ਅਮਰੀਕਾ ਆਪਣੀ ਪੂਰੀ ਤਾਕਤ ਲਾਉਣ ਲਈ ਸਹਿਮਤ ਹੋਏ ਹਨ।
ਪੂਰੀ ਦੁਨੀਆ ਕੋਰੋਨਾਵਾਇਰਸ ਦੇ ਮਹਾਮਾਰੀ ਨਾਲ ਜੂਝ ਰਹੀ ਹੈ, ਜਿਸ ਵਿੱਚ ਭਾਰਤ ਵਿੱਚ ਹੁਣ ਤੱਕ ਮਹਾਮਾਰੀ ਨੂੰ ਕਾਬੂ ਵਿੱਚ ਰੱਖਿਆ ਹੈ, ਨਾਲ ਹੀ ਭਾਰਤ ਨੇ ਮਹਾਮਾਰੀ ਨਾਲ ਪੀੜਤ ਕੁਝ ਮਰੀਜ਼ਾਂ ਨੂੰ ਦਵਾਈਆਂ ਦੇ ਨਵੇਂ ਸੁਮੇਲ ਨਾਲ ਇਲਾਜ ਕੀਤਾ ਹੈ। ਇਸ 'ਤੇ ਵੀ ਦੁਨੀਆ ਦੀਆਂ ਨਜ਼ਰਾਂ ਭਾਰਤ ‘ਤੇ ਟਿੱਕ ਗਈਆਂ ਹਨ। ਇਸ ਤੋਂ ਇਲਾਵਾ ਭਾਰਤ ਦੀਆਂ ਕਈ ਕੰਪਨੀਆਂ ਨੇ ਸਸਤੇ ਵੈਂਟੀਲੇਟਰ ਵੀ ਤਿਆਰ ਕੀਤੇ ਹਨ, ਇਸ 'ਤੇ ਅਮਰੀਕਾ ਨੇ ਭਾਰਤੀ ਇੰਜੀਨੀਅਰ ਦੀ ਤਾਰੀਫ ਕੀਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਗੱਲਬਾਤ ਦੌਰਾਨ ਦੋਵੇਂ ਦੇਸ਼ ਤਕਨਾਲੋਜੀ ਅਤੇ ਤਜ਼ਰਬੇ ਸਾਂਝੇ ਕਰਨ ‘ਤੇ ਸਹਿਮਤ ਹੋਏ। ਦੱਸ ਦਈਏ ਕਿ ਮੋਦੀ ਨਾ ਸਿਰਫ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੰਪਰਕ 'ਚ ਹਨ।

ਸਗੋਂ ਫਰਾਂਸ, ਜਰਮਨੀ, ਸਾਊਦੀ ਅਰਬ, ਕੁਵੈਤ ਬ੍ਰਿਟੇਨ, ਸਪੇਨ, ਆਸਟਰੇਲੀਆ ਜਿਹੇ ਕੋਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਹੇ ਦੂਸਰੇ ਇੰਡੋ-ਅਮੈਰੀਕਨ ਗੱਠਜੋੜ ਦੇ ਸਾਰੇ ਦੇਸ਼ਾਂ ਦੇ ਮੁਖੀਆਂ ਨਾਲ ਵੀ ਨਿਰੰਤਰ ਸੰਪਰਕ ਵਿਚ ਹਨ। ਜੀ-20 ਦੇਸ਼ਾਂ ਦੀ ਬੈਠਕ ਵੀ ਪ੍ਰਧਾਨ ਮੰਤਰੀ ਮੋਦੀ ਦੀ ਪਹਿਲਕਦਮੀ ਤੋਂ ਬਾਅਦ ਹੋਈ ਸੀ ਅਤੇ ਇਸ ਤੋਂ ਪਹਿਲਾਂ ਸਾਰਕ ਦੇਸ਼ਾਂ ਦੇ ਮੁਖੀਆਂ ਵੀ ਕੋਰੋਨਾ ਮਹਾਮਾਰੀ ਨਾਲ ਲੜਨ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ ਸੀ। ਦੁਨੀਆ ਭਰ ਦੇ ਦੇਸ਼ਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੋਰੋਨਾਵਾਇਰਸ ਮਹਾਮਾਰੀ ਨਾਲ ਲੜਨ ਦੀ ਪਹਿਲ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ ਹੈ।