ਪੜਚੋਲ ਕਰੋ
Advertisement
ਮੋਦੀ ਨੂੰ ਪੰਜਾਬ ਦੇ ਕਿਸਾਨ ਨਹੀਂ ਲੱਗਦੇ ਦੇਸ਼ ਦੇ ਨਾਗਰਿਕ, ਢੀਂਡਸਾ ਨੇ ਦੱਸੇ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਸਰਕਾਰ ਦੇ ਹੱਥਕੰਡੇ
ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਬਰਨਾਲਾ ਵਿਖੇ ਪਹੁੰਚੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦੀ ਸੁਣਵਾਈ ਹੋਣੀ ਚਾਹੀਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਗੱਲ ਮੰਨੀ ਜਾਵੇ ਅਤੇ ਇਹ ਕਾਨੂੰਨ ਵਾਪਸ ਲਏ ਜਾਣ।
ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਬਰਨਾਲਾ ਵਿਖੇ ਪਹੁੰਚੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦੀ ਸੁਣਵਾਈ ਹੋਣੀ ਚਾਹੀਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਗੱਲ ਮੰਨੀ ਜਾਵੇ ਅਤੇ ਇਹ ਕਾਨੂੰਨ ਵਾਪਸ ਲਏ ਜਾਣ।
ਉਨ੍ਹਾਂ ਕਿਹਾ ਤਿੰਨ ਮਹੀਨਿਆਂ ਤੋਂ ਕਿਸਾਨ ਸੜਕਾਂ ਕਿਨਾਰੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਰਾਤਾਂ ਕੱਟ ਰਹੇ ਹਨ, ਪਰ ਸਰਕਾਰ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਇਸ ਤਰ੍ਹਾਂ ਲੱਗ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਕੋਈ ਫਿਕਰ ਨਹੀਂ ਹੈ ਅਤੇ ਇਹ ਇਸ ਦੇਸ਼ ਦੇ ਵਾਸੀ ਹੀ ਨਹੀਂ ਹਨ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਖ਼ਾਲਿਸਤਾਨ ਜਾਂ ਅੱਤਵਾਦ ਨਾਲ ਜੋੜਨਾ ਬਹੁਤ ਹੀ ਮੰਦਭਾਗਾ ਹੈ।
ਉਨ੍ਹਾਂ ਕਿਹਾ ਸਰਕਾਰਾਂ ਕਿਸਾਨਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀਆਂ ਹਨ। ਹਰਿਆਣਾ ਦੇ ਸੰਸਦ ਮੈਂਬਰਾਂ ਵੱਲੋਂ ਐਸਵਾਈਐਲ ਨਹਿਰ ਦੇ ਚੁੱਕੇ ਗਏ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਹਰਿਆਣਾ ਤੇ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲੜ ਰਹੇ ਹਨ, ਜਿਸ ਕਰਕੇ ਇਹ ਮੁੱਦਾ ਜਾਣਬੁੱਝ ਕੇ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਾਰੀਆਂ ਧਿਰਾਂ ਇਕਜੁੱਟ ਹੋ ਕੇ ਬਾਦਲ ਦਲ ਨੂੰ ਮਾਤ ਪਾਉਣਗੀਆਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement