ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸਾ ਬਹੁਤ ਦੁਖਦਾਈ ਹੈ। ਸਰਕਾਰ ਰਾਹਤ ਕਾਰਜਾਂ ‘ਚ ਜੁਟੀ ਹੋਈ ਹੈ। ਮੈਂ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਦੁਖ ਪ੍ਰਗਟ ਕਰਦਾ ਹਾਂ ਅਤੇ ਨਾਲ ਹੀ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। - ਪੀਐਮ ਮੋਦੀ
ਪੀਐਮ ਮੋਦੀ ਨੇ ਹਾਦਸੇ ‘ਚ 24 ਮਜ਼ਦੂਰਾਂ ਦੀ ਮੌਤ ‘ਤੇ ਜਤਾਇਆ ਦੁਖ
ਏਬੀਪੀ ਸਾਂਝਾ | 16 May 2020 12:08 PM (IST)
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਜ਼ਿਲੇ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ 24 ਪਰਵਾਸੀ ਮਜ਼ਦੂਰਾਂ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਜ਼ਿਲੇ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ 24 ਪਰਵਾਸੀ ਮਜ਼ਦੂਰਾਂ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਰਾਹਤ ਕਾਰਜਾਂ ‘ਚ ਲੱਗੀ ਹੋਈ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਔਰੈਯਾ ‘ਚ ਪਿੰਡ ਵਾਪਸ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ ਹੋਇਆ ਹੈ। ਇੱਥੇ ਦੋ ਟਰੱਕਾਂ ਦੀ ਟੱਕਰ ਵਿੱਚ 23 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਦਕਿ 15 ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਕੋਤਵਾਲੀ ਖੇਤਰ ਦੇ ਮਿਹੌਲੀ ਨੈਸ਼ਨਲ ਹਾਈਵੇਅ 'ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਟਰੱਕਾਂ ‘ਚ ਸਵਾਰ ਕਰਮਚਾਰੀ ਦਿੱਲੀ ਤੋਂ ਗੋਰਖਪੁਰ ਜਾ ਰਹੇ ਸਨ। ਕਿਸਾਨਾਂ ਨੂੰ ਮਿਲੇਗਾ ਕਿਤੇ ਵੀ ਫਸਲ ਵੇਚਣ ਦਾ ਹੱਕ, ਨਵੇਂ ਕਨੂੰਨ ਨਾਲ ਆਤਮਨਿਰਭਰ ਹੋਵੇਗਾ ‘ਅੰਨਦਾਤਾ’ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ