Election Results 2021: ਪੱਛਮੀ ਬੰਗਾਲ, ਅਸਾਮ, ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ। ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਦੀ ਜਿੱਤ ਦੀ ਹੈਟ੍ਰਿਕ ਲਗਾਉਂਦੀ ਨਜ਼ਰ ਆ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣਾਂ ਦੇ ਨਤੀਜਿਆਂ ਨੂੰ ਟਵੀਟ ਕਰਕੇ ਪ੍ਰਤੀਕਿਰਿਆ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਮਮਤਾ ਬੈਨਰਜੀ ਨੂੰ ਪੱਛਮੀ ਬੰਗਾਲ ਵਿੱਚ ਟੀਐਮਸੀ ਦੀ ਜਿੱਤ ‘ਤੇ ਵਧਾਈ। ਕੇਂਦਰ ਪੱਛਮੀ ਬੰਗਾਲ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਦਾ ਰਹੇਗਾ।
ਪੀਐਮ ਮੋਦੀ ਨੇ ਕੇਰਲ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਵਾਲੇ ਮੁੱਖ ਮੰਤਰੀ ਪਿਨਾਰਈ ਵਿਜਯਨ ਅਤੇ ਤਾਮਿਲਨਾਡੂ ਵਿੱਚ ਜਿੱਤ ਲਈ ਡੀਏਕੇ ਮੁਖੀ ਐਮਕੇ ਸਟਾਲਿਨ ਨੂੰ ਵੀ ਵਧਾਈ ਦਿੱਤੀ।
ਪੱਛਮੀ ਬੰਗਾਲ ਦੀਆਂ ਕੁੱਲ 294 ਸੀਟਾਂ 'ਚੋਂ 292 ਸੀਟਾਂ 'ਤੇ ਵੋਟਿੰਗ ਹੋਈ ਸੀ। ਇਸ 'ਚੋਂ ਟੀਐਮਸੀ ਨੂੰ 200 ਤੋਂ ਵੱਧ ਸੀਟਾਂ ਮਿਲਦੀਆਂ ਪ੍ਰਤੀਤ ਹੁੰਦੀਆਂ ਹਨ।