Central Government Scheme: ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕਈ ਯੋਜਨਾਵਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਮੈਸੇਜ ਵੇਖਣ ਨੂੰ ਮਿਲ ਰਹੇ ਹਨ। ਹਾਲ ਹੀ 'ਚ ਇਕ ਪੋਸਟ ਸਾਹਮਣੇ ਆਈ ਹੈ, ਜਿਸ 'ਚ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਹੁਣ ਸਾਰੇ ਨੌਜਵਾਨਾਂ ਨੂੰ 4000 ਰੁਪਏ (PM Ramban Suraksha Yojana) ਦੀ ਵਿੱਤੀ ਮਦਦ ਦੇ ਰਹੀ ਹੈ। ਕੀ ਤੁਸੀਂ ਵੀ ਇਸ ਸਕੀਮ ਲਈ ਅਪਲਾਈ ਕੀਤਾ ਹੈ? ਜੇਕਰ ਹਾਂ ਤਾਂ ਜਾਣੋ ਕੀ ਤੁਹਾਨੂੰ ਸੱਚਮੁੱਚ 4000 ਰੁਪਏ ਮਿਲ ਰਹੇ ਹਨ ਜਾਂ ਇਹ ਫੇਕ ਹੈ?
ਪੀਆਈਬੀ ਨੇ ਕੀਤਾ ਫੈਕਟ ਚੈੱਕ
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਸਰਕਾਰ ਦੀਆਂ ਸਕੀਮਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਮੈਸੇਜ ਵਾਇਰਲ ਹੋ ਰਹੇ ਹਨ। ਇਸ ਪੋਸਟ ਦੀ ਸੱਚਾਈ ਦਾ ਪਤਾ ਲਗਾਉਣ ਲਈ ਪੀਆਈਬੀ ਨੇ ਇਸ ਦਾ ਫੈਕਟ ਚੈੱਕ ਕੀਤਾ ਹੈ। ਆਓ ਤੁਹਾਨੂੰ ਦੱਸਦੇ ਹਾਂ ਇਸ ਮੈਸੇਜ ਦੀ ਸੱਚਾਈ ਬਾਰੇ -
PIB ਨੇ ਕੀਤਾ ਟਵੀਟ
ਪੀਆਈਬੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਲਿਖਿਆ ਹੈ ਕਿ ਇਕ ਪੋਸਟ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਰਾਮਬਾਣ ਸੁਰੱਖਿਆ ਯੋਜਨਾ ਦੇ ਤਹਿਤ ਸਾਰੇ ਨੌਜਵਾਨਾਂ ਨੂੰ 4000 ਰੁਪਏ ਦੀ ਵਿੱਤੀ ਮਦਦ ਮਿਲੇਗੀ।
ਫਰਜ਼ੀ ਹੈ ਇਹ ਦਾਅਵਾ
ਫੈਕਟ ਚੈੱਕ ਤੋਂ ਬਾਅਦ ਪਤਾ ਲੱਗਾ ਕਿ ਇਹ ਦਾਅਵਾ ਫਰਜ਼ੀ ਹੈ। ਕੇਂਦਰ ਸਰਕਾਰ ਵੱਲੋਂ ਅਜਿਹੀ ਕੋਈ ਸਕੀਮ ਨਹੀਂ ਚਲਾਈ ਜਾ ਰਹੀ। ਇਸ ਦੇ ਨਾਲ ਹੀ ਪੀਆਈਬੀ ਨੇ ਕਿਹਾ ਕਿ ਅਜਿਹੀਆਂ ਫਰਜ਼ੀ ਵੈੱਬਸਾਈਟਾਂ 'ਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰੋ।
ਵਾਇਰਲ ਮੈਸੇਜ ਤੋਂ ਰਹੋ ਸਾਵਧਾਨ
ਪੀਆਈਬੀ ਨੇ ਕਿਹਾ ਕਿ ਹਰ ਕਿਸੇ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਅਜਿਹੇ ਮੈਸੇਜ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਪੀਆਈਬੀ ਨੇ ਲੋਕਾਂ ਨੂੰ ਅਜਿਹੇ ਮੈਸੇਜ ਨੂੰ ਅੱਗੇ ਨਾ ਭੇਜਣ ਲਈ ਕਿਹਾ ਹੈ। ਅਜਿਹੇ ਮੈਸੇਜ ਨਾਲ ਗੁੰਮਰਾਹ ਹੋ ਕੇ ਤੁਸੀਂ ਆਪਣੀ ਨਿੱਜੀ ਜਾਣਕਾਰੀ ਅਤੇ ਪੈਸੇ ਨੂੰ ਖ਼ਤਰੇ 'ਚ ਪਾ ਸਕਦੇ ਹੋ।
ਵਾਇਰਲ ਮੈਸੇਜ ਦਾ ਕਰ ਸਕਦੇ ਹੋ ਫੈਕਟ ਚੈੱਕ
ਜੇਕਰ ਤੁਹਾਡੇ ਕੋਲ ਵੀ ਅਜਿਹਾ ਕੋਈ ਮੈਸੇਜ ਆਉਂਦਾ ਹੈ ਤਾਂ ਤੁਸੀਂ ਉਸ ਦੀ ਸੱਚਾਈ ਜਾਣਨ ਲਈ ਫੈਕਟ ਚੈੱਕ ਕਰ ਸਕਦੇ ਹੋ। ਤੁਸੀਂ ਪੀਆਈਬੀ ਰਾਹੀਂ ਫੈਕਟ ਚੈੱਕ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਅਧਿਕਾਰਤ ਲਿੰਕ https://factcheck.pib.gov.in/ 'ਤੇ ਜਾਣਾ ਹੋਵੇਗਾ। ਇਸ ਤੋਂ ਇਲਾਵਾ ਤੁਸੀਂ ਵੀਡੀਓ ਨੂੰ WhatsApp ਨੰਬਰ +918799711259 ਜਾਂ ਈਮੇਲ: pibfactcheck@gmail.com 'ਤੇ ਵੀ ਭੇਜ ਸਕਦੇ ਹੋ।