ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ 16 ਜਨਵਰੀ ਨੂੰ ਦੇਸ਼ ਦੇ ਆਮ ਲੋਕਾਂ ਨੂੰ ਵੈਕਸੀਨ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਦੀ ਸ਼ੁਰੂਆਤ ਕਰਨਗੇ। ਜੇ ਸੂਤਰਾਂ ਦੀ ਮੰਨੀਏ ਤਾਂ ਪ੍ਰਧਾਨ ਮੰਤਰੀ ਮੋਦੀ ਸਵੇਰੇ 10 ਵਜੇ ਇਸ ਦੀ ਸ਼ੁਰੂਆਤ ਕਰ ਸਕਦੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਆਮ ਲੋਕਾਂ ਲਈ ਕੋ-ਵਿਨ ਮੋਬਾਈਲ ਐਪਲੀਕੇਸ਼ਨ ਵੀ ਜਾਰੀ ਕਰ ਸਕਦੇ ਹਨ। ਤਾਂ ਜੋ ਆਮ ਲੋਕ ਉਸ ਐਪ ਦੇ ਜ਼ਰੀਏ ਉਸ ਵੈਕਸੀਨ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਣ।


ਸਸਪੈਂਸ ਖ਼ਤਮ, ਕੱਲ੍ਹ ਹੀ ਹੋਵੇਗੀ ਕਿਸਾਨਾਂ ਤੇ ਸਰਕਾਰ ਦਰਮਿਆਨ ਬੈਠਕ

ਮੰਨਿਆ ਜਾ ਰਿਹਾ ਹੈ ਕਿ ਇਸ ਲਾਂਚਿੰਗ ਦੌਰਾਨ ਦੇਸ਼ ਦੇ ਵੱਖ-ਵੱਖ ਸੈਂਟਰਾਂ ਤੋਂ ਅਜਿਹੇ ਦਸ ਲੋਕ ਪ੍ਰਧਾਨ ਮੰਤਰੀ ਮੋਦੀ ਨਾਲ ਵੀਡੀਓ ਕਾਨਫਰੰਸ ਵਿੱਚ ਸ਼ਾਮਲ ਹੋਣਗੇ। ਜਿਨ੍ਹਾਂ ਨੇ ਟਰਾਇਲ ਦੌਰਾਨ ਵੈਕਸੀਨ ਲਈ ਹੈ। ਉਹ ਆਪਣਾ ਤਜ਼ੁਰਬਾ ਪ੍ਰਧਾਨ ਮੰਤਰੀ ਮੋਦੀ ਨੂੰ ਦਸਣਗੇ। ਇਸ ਤੋਂ ਇਲਾਵਾ ਭਾਰਤ ਬਾਇਓਟੈਕ ਅਤੇ ਸੀਰਮ ਇੰਸਟੀਚਿਊਟ ਦੇ ਵਿਗਿਆਨੀ, ਦੇਸ਼ ਦੇ ਵੱਖ ਵੱਖ ਵੈਕਸੀਨ ਪ੍ਰਦਾਤਾ ਹਸਪਤਾਲਾਂ ਦੇ ਡਾਕਟਰ ਅਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਵੀ ਵੀਸੀ ਰਾਹੀਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।

26 ਜਨਵਰੀ ਦੀ ਪਰੇਡ 'ਚ ਨਹੀਂ ਹੋਣਗੇ ਵਿਦੇਸ਼ੀ ਚੀਫ ਗੈਸਟ, ਇਸ ਵੱਡੀ ਵਜ੍ਹਾ ਕਰਕੇ ਲਿਆ ਫੈਸਲਾ

ਪ੍ਰਧਾਨ ਮੰਤਰੀ ਮੋਦੀ ਵੈਕਸੀਨ ਲਗਾਉਂਦੇ ਹੋਏ ਦੇਸ਼ ਦੇ ਨਾਗਰਿਕਾਂ ਨੂੰ ਵੀ ਸੰਬੋਧਿਤ ਕਰ ਸਕਦੇ ਹਨ। ਇਸ ਸਮੇਂ ਸਿਹਤ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਦਫਤਰ ਅਧਿਕਾਰਤ ਤੌਰ 'ਤੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕਰਨ 'ਚ ਜੁਟੇ ਹੋਏ ਹਨ, ਜੋ ਕਿ ਸ਼ੁੱਕਰਵਾਰ ਨੂੰ ਜਾਰੀ ਕੀਤਾ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ