ਨਵੀਂ ਦਿੱਲੀ: ਦੇਸ਼ ਦੇ ਨਾਗਰਿਕਾਂ ਨੂੰ ਕੋਰੋਨਾਵਾਇਰਸ ਤੋਂ ਬਚਾਉਣ ਅਤੇ ਇਸ ਦੇ ਖ਼ਤਰਨਾਕ ਸੰਕਰਮਣ ਨੂੰ ਰੋਕਣ ਲਈ ਦੇਸ਼ ‘ਚ ਲਾਇਆ ਲੌਕਡਾਊਨ 14 ਅਪ੍ਰੈਲ ਨੂੰ ਖ਼ਤਮ ਹੋ ਜਾਵੇਗਾ। ਪਰ ਇਸ ਤੋਂ ਬਾਅਦ, ਇਸ ਨੂੰ ਵਧਾਇਆ ਜਾਵੇਗਾ ਜਾਂ ਨਹੀਂ, ਇਸ ਦਾ ਫੈਸਲਾ ਅੱਜ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਲੈਣਗੇ। ਜਦਕਿ WHO ਨੇ ਇਸ ਬੈਠਕ ਤੋਂ ਇੱਕ ਦਿਨ ਪਹਿਲਾਂ ਬਿਆਨ ਜਾਰੀ ਕੀਤਾ ਹੈ ਕਿ ਕੋਰੋਨਾਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ‘ਚ ਕੀਤੀ ਗਈ ਜਲਦਬਾਜ਼ੀ ਖ਼ਤਰਨਾਕ ਸਾਬਤ ਹੋ ਸਕਦੀ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕਰਨਗੇ। ਇਸ ਬੈਠਕ ‘ਚ ਸਿਰਫ ਕੋਰੋਨਾਵਾਇਰਸ ਦੀ ਰੋਕਥਾਮ ਅਤੇ ਇਸ ਦੇ ਫੈਲਣ ਵਾਲੇ ਸੰਕਰਮਣ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।



ਬੈਠਕ ‘ਚ ਇਹ ਫੈਸਲਾ ਲਿਆ ਜਾ ਸਕਦਾ ਹੈ ਕਿ ਲੌਕਡਾਊਨ ਦਾ ਭਵਿੱਖ ਕੀ ਹੋਵੇਗਾ। ਨਾਲ ਹੀ ਪੀਐਮ ਮੋਦੀ ਸਾਰੇ ਮੁੱਖ ਮੰਤਰੀਆਂ ਤੋਂ ਆਪਣੇ ਸੂਬਿਆਂ ਦੀ ਸਥਿਤੀ ਬਾਰੇ ਵੀ ਗੱਲਬਾਤ ਕਰਨਗੇ।



ਹਾਲਾਂਕਿ, ਲੌਕਡਾਊਨ ਵਧਣ ਦੀ ਸੰਭਾਵਨਾ ਜ਼ਿਆਦਾ ਹੈ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੇ ਕੁਝ ਦਿਨ ਪਹਿਲਾਂ ਵੀਡੀਓ ਕਾਨਫਰੰਸਿੰਗ ਰਾਹੀਂ ਸਰਬ ਪਾਰਟੀ ਬੈਠਕ ਕੀਤੀ ਸੀ। ਸੂਤਰ ਦੱਸਦੇ ਹਨ ਕਿ ਇਸ ਮੀਟਿੰਗ ‘ਚ ਵਿਰੋਧੀ ਧਿਰ ਦੇ ਕਈ ਨੇਤਾਵਾਂ ਨੇ ਲੌਕਡਾਊਨ ਵਧਾਉਣ ਦੀ ਵਕਾਲਤ ਕੀਤੀ ਸੀ। ਪੀਐਮ ਮੋਦੀ ਨੇ ਵੀ ਇਸ ਨੂੰ ਵਧਾਉਣ ਦਾ ਸੰਕੇਤ ਦਿੱਤਾ ਸੀ ਅਤੇ ਕਿਹਾ ਸੀ ਕਿ ਦੇਸ਼ ਦੀ ਸਥਿਤੀ ਦੇ ਮੁਤਾਬਕ ਲੌਕਡਾਊਨ ਨੂੰ ਹਟਾਉਣਾ ਸੰਭਵ ਨਹੀਂ ਹੈ।

WHO ਨੇ ਕਿਹਾ ਕਿ ਲੌਕਡਾਊਨ ਜਲਦੀ ਖੋਲ੍ਹਣਾ ਹੋ ਸਕਦਾ ਹੈ ਬੂਰਾ:

ਡਬਲਯੂਐਚਓ ਦੇ ਮੁਖੀ ਟੇਡਰੋਸ ਐਡਹਾਨੋਮ ਨੇ ਜਿਨੇਵਾ ‘ਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਹਰ ਕਿਸੇ ਵਾਂਗ ਡਬਲਯੂਐਚਓ ਲੌਕਡਾਊਨ ਦਾ ਅੰਤ ਵੇਖਣਾ ਚਾਹੁੰਦਾ ਹੈ। ਪਰ ਜਲਦਬਾਜ਼ੀ ‘ਚ ਬੰਦ ਹੋਣ ਦੇ ਖ਼ਤਮ ਹੋਣ ਦੇ ਘਾਤਕ ਸਿੱਟੇ ਹੋ ਸਕਦੇ ਹਨ।