ਪ੍ਰਧਾਨ ਮੰਤਰੀ ਨੇ ਕਿਹਾ ਕਿ ਚਿੱਤਰਕੁੱਟ ਵਿੱਚ ਕੱਲ੍ਹ ਦੇ ਪ੍ਰੋਗਰਾਮ ‘ਚ ਅਸੀਂ ‘ਪ੍ਰਧਾਨ ਮੰਤਰੀ ਕਿਸਾਨ ਯੋਜਨਾ’ ਦੀ ਪਹਿਲੀ ਵਰ੍ਹੇਗੰਢ ਮਨਾਵਾਂਗੇ ਜਿਸਨੇ ਪਿਛਲੇ ਇੱਕ ਸਾਲ ‘ਚ ਕਰੋੜਾਂ ਕਿਸਾਨਾਂ ਦੀ ਜ਼ਿੰਦਗੀ ਬਦਲਣ ਦਾ ਕੰਮ ਕੀਤਾ।
ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਕਿਸਾਨ ਕ੍ਰੈਡਿਟ ਕਾਰਡ ਦਾ ਲਾਭ ਮਿਲੇ। ਆਪਣੇ ਟਵੀਟ ‘ਚ ਪ੍ਰਧਾਨ ਮੰਤਰੀ ਨੇ ਚਿੱਤਰਕੁੱਟ ਤੋਂ ਬੁੰਦੇਲਖੰਡ ਐਕਸਪ੍ਰੈਸ ਵੇਅ ਦਾ ਨੀਂਹ ਪੱਥਰ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਇਹ ਐਕਸਪ੍ਰੈਸ ਵੇਅ ਇਸ ਖੇਤਰ ਦੇ ਨੌਜਵਾਨਾਂ ਲਈ ਤਰੱਕੀ ਦਾ ਰਾਹ ਪੱਧਰਾ ਕਰੇਗਾ ਅਤੇ ਇਸ ਖੇਤਰ ਵਿੱਚ ਰੱਖਿਆ ਲਾਂਘੇ ਵਿੱਚ ਮਦਦ ਕਰੇਗਾ।