ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ। 31 ਜੁਲਾਈ ਨੂੰ ਅਨਲੌਕ ਫੇਜ਼-2 ਖਤਮ ਹੋ ਰਿਹਾ ਹੈ। ਅਜੋਕੀ ਮੀਟਿੰਗ ਵਿੱਚ ਅਨਲੌਕ-3 ਬਾਰੇ ਮੌਜੂਦਾ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਿਹਤ ਮੰਤਰੀ ਹਰਸ਼ ਵਰਧਨ ਦੇ ਵੀ ਬੈਠਕ 'ਚ ਸ਼ਾਮਲ ਹੋਣ ਦੀ ਉਮੀਦ ਹੈ।

ਕੈਪਟਨ ਦੇ ਗੜ੍ਹ 'ਚ ਕੋਰੋਨਾ ਦਾ ਕਹਿਰ, ਚਾਰ ਨਵੇਂ ਕੰਟੇਨਮੈਂਟ ਜ਼ੋਨ ਐਲਾਨੇ

ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਤੋਂ ਇਲਾਵਾ 19 ਜੁਲਾਈ ਨੂੰ ਮੋਦੀ ਨੇ 7 ਰਾਜਾਂ- ਬਿਹਾਰ, ਅਸਾਮ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ ਤੇ ਕੋਰੋਨਾ ਤੇ ਹੜ੍ਹਾਂ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਸੀ। ਪ੍ਰਧਾਨ ਮੰਤਰੀ ਅੱਜ 4 ਮਹੀਨਿਆਂ ਵਿੱਚ ਮੁੱਖ ਮੰਤਰੀਆਂ ਨਾਲ 8ਵੀਂ ਮੁਲਾਕਾਤ ਕਰਨਗੇ।

ਕੋਰੋਨਾ ਸੰਕਟ 'ਚ ਕੈਪਟਨ ਸਰਕਾਰ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ