PM Modi USA Visit: ਅਮਰੀਕਾ ਦੀਆਂ ਸਿੱਖਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 22 ਜੂਨ ਨੂੰ ਵਾਸ਼ਿੰਗਟਨ ਦੌਰੇ ’ਤੇ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਵੱਡੀ ਰੈਲੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਦੇ ਦੌਰੇ ਮੌਕੇ ਵੀ ਨਾਅਰੇਬਾਜ਼ੀ ਕੀਤੀ ਸੀ।
ਇਸ ਬਾਰੇ ਸਿੱਖ ਜਥੇਬੰਦੀਆਂ ਦੇ ਸਮੂਹ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿੱਚ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਤੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਮੀਟਿੰਗ ਕੀਤੀ ਗਈ।
ਇਸ ਮੌਕੇ ਸਰਬਸੰਮਤੀ ਨਾਲ ਅਮਰੀਕਾ ਦੇ ਸਿੱਖਾਂ ਵੱਲੋਂ ਕਾਂਗਰਸ ਤੇ ਭਾਜਪਾ ਦੋਵਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਦੱਸ ਦਈਏ ਕਿ ਅਮਰੀਕਾ ਦੇ ਸਿੱਖਾਂ ਵੱਲੋਂ ਹਾਲ ਹੀ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਅਮਰੀਕਾ ਦੌਰੇ ਦੌਰਾਨ ਵਿਰੋਧ ਕੀਤਾ ਗਿਆ ਸੀ।
ਦੱਸ ਦਈਏ ਕਿ ਪੀਐਮ ਮੋਦੀ ਅਮਰੀਕਾ ਦੌਰ ਉੱਪਰ ਜਾ ਰਹੇ ਹਨ। ਇਸ ਦੌਰਾਨ ਪੀਐਮ ਮੋਦੀ ਤੇ ਜੋ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੋਵਾਂ ਦੇਸ਼ਾਂ ਵਿਚਾਲੇ ਕਈ ਅਹਿਮ ਦੁਵੱਲੇ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਸੂਤਰਾਂ ਮੁਤਾਬਕ ਇਸ ਦੌਰੇ ਨਾਲ ਵਪਾਰ, ਤਕਨਾਲੋਜੀ, ਸਿੱਖਿਆ, ਉਦਯੋਗ, ਸਵੱਛ ਊਰਜਾ, ਰੱਖਿਆ, ਸੁਰੱਖਿਆ, ਸਿਹਤ ਸੰਭਾਲ, ਖੋਜ, ਲੋਕਾਂ ਵਿਚਾਲੇ ਸੰਪਰਕ ਸਮੇਤ ਸਾਂਝੇ ਹਿੱਤਾਂ ਨਾਲ ਜੁੜੇ ਹੋਰ ਦੁਵੱਲੇ ਮੁੱਦਿਆਂ ਦੀ ਸਮੀਖਿਆ ਕਰਨ ਦਾ ਮੌਕਾ ਮਿਲੇਗਾ।
ਸਰਕਾਰੀ ਬਿਆਨ ਮੁਤਾਬਕ ਦੋਵੇਂ ਆਗੂ ਭਾਰਤ-ਅਮਰੀਕਾ ਗੱਠਜੋੜ ਨੂੰ ਮਜ਼ਬੂਤਕਰਨ ਤੇ ਜੀ-20 ਸਮੇਤ ਬਹੁਪੱਖੀ ਮੰਚਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ਦੀ ਖੋਜ ਕਰਨਗੇ। ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ 'ਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਅਧਿਕਾਰਤ ਦੌਰੇ 'ਤੇ ਜਾਣਗੇ, ਜਿਸ 'ਚ 22 ਜੂਨ, 2023 ਨੂੰ ਸਰਕਾਰੀ ਦਾਅਵਤ ਪ੍ਰੋਗਰਾਮ ਵੀ ਸ਼ਾਮਲ ਹੈ। ਉਨ੍ਹਾਂ ਦਾ ਇਹ ਦੌਰਾ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਤੇ ਫਸਟ ਲੇਡੀ ਜਿਲ ਬਿਡੇਨ ਦੇ ਸੱਦੇ 'ਤੇ ਹੋ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।