(Source: ECI/ABP News)
PM Modi Vaccine: ਪੀਐਮ ਮੋਦੀ ਨੇ ਏਮਸ 'ਚ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼, ਕਿਹਾ-ਵਾਇਰਸ ਨੂੰ ਹਰਾਉਣ ਦਾ ਇੱਕ ਹੀ ਤਰੀਕਾ
ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਧਾਨੀ ਦਿੱਲੀ ਦੇ ਏਮਜ਼ ਵਿੱਚ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਹੈ। ਪੀਐਮ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, ਟੀਕੇ ਦੀ ਪਹਿਲੀ ਖੁਰਾਕ 1 ਮਾਰਚ ਨੂੰ ਪੀਮ ਮੋਦੀ ਨੂੰ ਏਮਸ ਵਿਖੇ ਦਿੱਤੀ ਗਈ ਸੀ।

PM Modi Vaccine: ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਧਾਨੀ ਦਿੱਲੀ ਦੇ ਏਮਜ਼ ਵਿੱਚ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਹੈ। ਪੀਐਮ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, ਟੀਕੇ ਦੀ ਪਹਿਲੀ ਖੁਰਾਕ 1 ਮਾਰਚ ਨੂੰ ਪੀਮ ਮੋਦੀ ਨੂੰ ਏਮਸ ਵਿਖੇ ਦਿੱਤੀ ਗਈ ਸੀ।
ਪੀਐਮ ਮੋਦੀ ਨੇ ਟਵੀਟ ਕਰਕੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ, “ਅੱਜ ਮੈਨੂੰ ਆਪਣੀ ਦੂਜੀ ਡੋਜ਼ ਏਮਸ ਵਿਖੇ ਮਿਲੀ। ਵੈਕਸੀਨੇਸ਼ਨ ਸਾਡੇ ਕੋਲ ਉਨ੍ਹਾਂ ਕੁਝ ਤਰੀਕਿਆਂ ਵਿੱਚੋਂ ਇੱਕ ਹੈ ਜੋ ਵਾਇਰਸ ਨੂੰ ਹਰਾਉਣ ਲਈ ਹਨ। ਜੇ ਤੁਸੀਂ ਟੀਕਾ ਲਗਵਾਉਣ ਦੇ ਯੋਗ ਹੋ, ਜਲਦੀ ਰਜਿਸਟਰੇਸ਼ਨ ਕਰਵਾਓ ਅਤੇ ਵੈਕਸੀਨ ਲਗਵਾਓ।"
ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਿੱਚ ਜਾਨਲੇਵਾ ਕੋਰੋਨਾਵਾਇਰਸ ਦੇ ਵੱਧ ਰਹੇ ਖ਼ਤਰੇ ਬਾਰੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਮੀਟਿੰਗ ਕਰਨਗੇ। ਕੋਰੋਨਾਵਾਇਰਸ ਦੀ ਰਫਤਾਰ ਦੇਸ਼ 'ਚ ਬੇਕਾਬੂ ਹੋ ਗਈ ਹੈ ਅਤੇ ਨਵੀਂ ਲਹਿਰ ਸਭ ਤੋਂ ਵੱਡੀ ਚੁਣੌਤੀ ਵਜੋਂ ਸਾਹਮਣੇ ਆਈ ਹੈ। ਦੇਸ਼ ਵਿੱਚ ਪਹਿਲੀ ਵਾਰ 24 ਘੰਟਿਆਂ ਵਿੱਚ ਇੱਕ ਲੱਖ ਤੋਂ ਵੱਧ ਕੋਰੋਨਾਵਾਇਰਸ ਦੇ ਕੇਸ ਦਰਜ ਕੀਤੇ ਗਏ ਹਨ। ਇਹ ਮੀਟਿੰਗ ਅੱਜ ਸ਼ਾਮ 6.30 ਵਜੇ ਹੋਵੇਗੀ।
ਪੀਐਮ ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਮੁੱਖ ਮੰਤਰੀਆਂ ਅਤੇ ਸਾਰੇ ਰਾਜਾਂ ਦੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ ਵਟਾਂਦਰੇ ਕਰਨਗੇ। ਦੋ ਦਿਨ ਪਹਿਲਾਂ ਪੀਐਮ ਮੋਦੀ ਨੇ ਇੱਕ ਕੋਰੋਨਾ ਸਮੀਖਿਆ ਬੈਠਕ ਕੀਤੀ ਸੀ, ਜਿਸ ਵਿੱਚ ਪੀਐਮ ਮੋਦੀ ਨੇ ਅਧਿਕਾਰੀਆਂ ਨੂੰ ਕੋਰੋਨਾ ਨੂੰ ਰੋਕਣ ਲਈ ਸਖਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਸਨ।
ਇਸ ਤੋਂ ਇਲਾਵਾ ਪੀਐਮ ਮੋਦੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੈਕਸੀਨੇਸ਼ਨ ਬਾਰੇ ਵੀ ਵਿਚਾਰ ਵਟਾਂਦਰੇ ਕਰਨਗੇ। ਸ਼ੁੱਕਰਵਾਰ ਨੂੰ ਕੈਬਨਿਟ ਸਕੱਤਰ, ਰਾਜੀਵ ਗੌਬਾ ਨਾਲ ਹਾਲ ਹੀ 'ਚ ਹੋਈ ਬੈਠਕ 'ਚ, 11 ਰਾਜ / ਕੇਂਦਰ ਸ਼ਾਸਤ ਪ੍ਰਦੇਸ਼ ਉਨ੍ਹਾਂ ਦੇ ਵਧ ਰਹੇ ਰੋਜ਼ਾਨਾ ਮਾਮਲਿਆਂ ਅਤੇ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਮਹਾਰਾਸ਼ਟਰ, ਪੰਜਾਬ, ਕਰਨਾਟਕ, ਕੇਰਲ, ਛੱਤੀਸਗੜ, ਚੰਡੀਗੜ੍ਹ, ਗੁਜਰਾਤ, ਮੱਧ ਪ੍ਰਦੇਸ਼, ਤਾਮਿਲਨਾਡੂ, ਦਿੱਲੀ ਅਤੇ ਹਰਿਆਣਾ ਨੂੰ ਗੰਭੀਰ ਚਿੰਤਾ ਵਾਲੇ ਸੂਬੇ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
