ਪੜਚੋਲ ਕਰੋ
Advertisement
COVID 19: ਪੀਐਮ ਦੀ ਮੁੱਖ ਮੰਤਰੀਆਂ ਨਾਲ ਮੁਲਾਕਾਤ, ਮੋਦੀ ਨੇ ਕੀਤੀ ਸੂਬਾ ਸਰਕਾਰਾਂ ਦੀ ਸ਼ਲਾਘਾ
ਕੋਵਿਡ-19: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਇੱਕ ਮੀਟਿੰਗ ਦੌਰਾਨ ਕਿਹਾ ਕਿ ਕੋਰੋਨਾਵਾਇਰਸ ਮਹਾਮਾਰੀ ਨਾਲ ਨਜਿੱਠਣ ਵਿੱਚ ਭਾਰਤ ਦੀ ਸਫਲਤਾ ਨੂੰ ਵਿਸ਼ਵਵਿਆਪੀ ਮਾਨਤਾ ਮਿਲੀ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਅੱਜ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਕੋਰੋਨਾਵਾਇਰਸ (Coronavirus) ਦੇ ਸੰਕਰਮ ਦੇ ਫੈਲਣ ਨੂੰ ਰੋਕਣ, ਪੜਾਅਵਾਰ ਲੌਕਡਾਊਨ (Lockdown) ਤੋਂ ਬਾਹਰ ਜਾਣ ਅਤੇ ਆਰਥਿਕ ਗਤੀਵਿਧੀਆਂ (Economic Activities) ਨੂੰ ਤੇਜ਼ ਕਰਨ ਦੇ ਉਪਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ। ਇਸ ਦੇ ਨਾਲ ਹੀ ਪ੍ਰਾਧਨ ਮੰਤਰੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਵੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਨੂੰ ਇਹ ਵੀ ਲਾਜ਼ਮੀ ਬਣਾਉਣਾ ਚਾਹੀਦਾ ਹੈ ਕਿ ਪੇਂਡੂ ਭਾਰਤ ਇਸ ਸੰਕਟ ਤੋਂ ਮੁਕਤ ਰਹੇ।
ਕੋਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਪੰਜ ਵਾਰ ਇਹ ਗੱਲਬਾਤ ਕੀਤੀ। ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸਿਹਤ ਮੰਤਰੀ ਹਰਸ਼ ਵਰਧਨ ਵੀ ਮੌਜੂਦ ਸੀ।
" ਕੋਰੋਨਾਵਾਇਰਸ ਮਹਾਮਾਰੀ ਨਾਲ ਨਜਿੱਠਣ ਵਿੱਚ ਭਾਰਤ ਦੀ ਸਫਲਤਾ ਨੇ ਵਿਸ਼ਵਵਿਆਪੀ ਪਹਿਚਾਣ ਹਾਸਲ ਕੀਤੀ ਹੈ। ਭਾਰਤ ਸਰਕਾਰ ਇਸ ਸਬੰਧ ‘ਚ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕਰਦੀ ਹੈ। "
-ਨਰਿੰਦਰ ਮੋਦੀ, ਪ੍ਰਧਾਨ ਮੰਤਰੀ, ਭਾਰਤ
" ਹੌਲੀ-ਹੌਲੀ ਦੇਸ਼ ਦੇ ਕਈ ਹਿੱਸਿਆਂ ਵਿੱਚ ਆਰਥਿਕ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਆਉਣ ਵਾਲੇ ਦਿਨਾਂ ‘ਚ ਇਹ ਕੰਮ ਹੋਰ ਤੇਜ਼ ਹੋ ਜਾਵੇਗਾ। ਸਾਨੂੰ ਹੁਣ ਕੋਵਿਡ-19 ਵਿਰੁੱਧ ਲੜਾਈ ਵਿਚ ਵਧੇਰੇ ਧਿਆਨ ਦੇਣ ਦੀ ਲੋੜ ਹੈ। "
-ਨਰਿੰਦਰ ਮੋਦੀ, ਪ੍ਰਧਾਨ ਮੰਤਰੀ, ਭਾਰਤ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement