ਕੋਰੋਨਾਵਾਇਰਸ ਮਹਾਮਾਰੀ ਨਾਲ ਨਜਿੱਠਣ ਵਿੱਚ ਭਾਰਤ ਦੀ ਸਫਲਤਾ ਨੇ ਵਿਸ਼ਵਵਿਆਪੀ ਪਹਿਚਾਣ ਹਾਸਲ ਕੀਤੀ ਹੈ। ਭਾਰਤ ਸਰਕਾਰ ਇਸ ਸਬੰਧ ‘ਚ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕਰਦੀ ਹੈ।- ਨਰਿੰਦਰ ਮੋਦੀ, ਪ੍ਰਧਾਨ ਮੰਤਰੀ, ਭਾਰਤ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਨੂੰ ਇਹ ਵੀ ਲਾਜ਼ਮੀ ਬਣਾਉਣਾ ਚਾਹੀਦਾ ਹੈ ਕਿ ਪੇਂਡੂ ਭਾਰਤ ਇਸ ਸੰਕਟ ਤੋਂ ਮੁਕਤ ਰਹੇ।
ਹੌਲੀ-ਹੌਲੀ ਦੇਸ਼ ਦੇ ਕਈ ਹਿੱਸਿਆਂ ਵਿੱਚ ਆਰਥਿਕ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਆਉਣ ਵਾਲੇ ਦਿਨਾਂ ‘ਚ ਇਹ ਕੰਮ ਹੋਰ ਤੇਜ਼ ਹੋ ਜਾਵੇਗਾ। ਸਾਨੂੰ ਹੁਣ ਕੋਵਿਡ-19 ਵਿਰੁੱਧ ਲੜਾਈ ਵਿਚ ਵਧੇਰੇ ਧਿਆਨ ਦੇਣ ਦੀ ਲੋੜ ਹੈ।- ਨਰਿੰਦਰ ਮੋਦੀ, ਪ੍ਰਧਾਨ ਮੰਤਰੀ, ਭਾਰਤ
ਕੋਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਪੰਜ ਵਾਰ ਇਹ ਗੱਲਬਾਤ ਕੀਤੀ। ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸਿਹਤ ਮੰਤਰੀ ਹਰਸ਼ ਵਰਧਨ ਵੀ ਮੌਜੂਦ ਸੀ।