ਪੀਐਮ ਮੋਦੀ 17 ਜੁਲਾਈ ਨੂੰ ਯੂਐਨ ਦੀ ਅਹਿਮ ਬੈਠਕ ਨੂੰ ਕਰਨਗੇ ਸੰਬੋਧਨ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਬੈਠਕ
ਏਬੀਪੀ ਸਾਂਝਾ | 15 Jul 2020 02:06 PM (IST)
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਯੁਕਤ ਰਾਸ਼ਟਰ ਦੀ ਆਰਥਿਕ ਅਤੇ ਸਮਾਜਿਕ ਪ੍ਰੀਸ਼ਦ (ECOSOS) ਦੀ ਇੱਕ ਉੱਚ ਪੱਧਰੀ ਬੈਠਕ ਨੂੰ ਸੰਬੋਧਿਤ ਕਰਨਗੇ। ਸੁਰੱਖਿਆ ਪ੍ਰੀਸ਼ਦ ਦੀ ਅਸਥਾਈ ਸੀਟ ਲਈ ਭਾਰਤ ਦੀ ਚੋਣ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਸੰਯੁਕਤ ਰਾਸ਼ਟਰ ਦੀ ਬੈਠਕ ਵਿਚ ਸ਼ਾਮਲ ਹੋਣਗੇ।