ਨਵੀਂ ਦਿੱਲੀ: ਦੇਸ਼ ਵਿੱਚ ਚੱਲ ਰਹੇ 21 ਦਿਨਾਂ ਲੌਕਡਾਊਨ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇੱਕ ਵੀਡੀਓ ਸੰਦੇਸ਼ ਰਾਹੀਂ ਰਾਸ਼ਟਰ ਨੂੰ ਸੰਬੋਧਿਤ ਕੀਤਾ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀਤੀ 5 ਅਪ੍ਰੈਲ ਨੂੰ ਰਾਤ 9 ਵਜੇ ਆਪਣੇ-ਆਪਣੇ ਘਰਾਂ ਵਿੱਚ ਬਾਲਕੋਨੀਆਂ ਜਾਂ ਛੱਤ ‘ਤੇ ਮੋਮਬੱਤੀਆਂ ਜਾਂ ਦੀਵੇ ਜਗਾਓ।

ਹੁਣ ਉਨ੍ਹਾਂ ਟਵੀਟ ਰਾਹੀਂ ਲੋਕਾਂ ਨੂੰ ਦੁਬਾਰਾ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਬਕਾ ਸਾਬਕਾ ਪ੍ਰਧਾਨ ਮੰਤਰੀ ਅਟਲ ਵਿਹਾਰੀ ਵਾਜਪਾਈ ਦਾ ਇੱਕ ਵੀਡੀਓ ਟਵੀਟ ਕੀਤਾ ਅਤੇ ਲਿਖਿਆ, "ਆਓ ਦੀਆ ਜਲਾਏ "।



ਤੁਹਾਨੂੰ ਦੱਸ ਦਈਏ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਨਾਲ ਅਟਲ ਬਿਹਾਰੀ ਵਾਜਪਾਈ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਆਪਣੀ ਮਸ਼ਹੂਰ ਕਵਿਤਾ "ਆਓ ਫਿਰ ਫਿਰ ਦੀਆ ਜਲਾਏ " ਪੜ੍ਹ ਰਹੇ ਹਨ।

ਇਹ ਵੀ ਪੜ੍ਹੋ :

ਦੇਸ਼ ‘ਚ ਲਗਾਤਾਰ ਹੋ ਰਹੇ ਵੀਡੀਓ ਕਾਲ ਜ਼ਰੀਏ ਵਿਆਹ, ਲੌਕ ਡਾਊਨ ‘ਚ ਹੁਣ ਇੱਕ ਹੋਰ ਵਿਆਹ

ਅਮਰੀਕਾ ‘ਚ ਕੋਰੋਨਾ ਨਾਲ ਪਿਛਲੇ 24 ਘੰਟਿਆਂ ‘ਚ ਰਿਕਾਰਡ ਤੋੜ ਮੌਤਾਂ, ਹੁਣ ਤੱਕ 7400 ਨੇ ਤੋੜਿਆ ਦਮ