ਅੱਜ ਸਵੇਰੇ ਮੈਂ ਤਾਪਮਾਨ ਤੇ ਗਲੇ ਦੀ ਖਰਾਬੀ ਨਾਲ ਜਾਗਿਆ। ਮੈਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਤੇ ਟੈਸਟ ਕਰਵਾਏ। ਬਾਅਦ ਵਿੱਚ ਮੇਰਾ ਕੋਵਿਡ-19 ਸਕਾਰਾਤਮਕ ਪਾਇਆ ਗਿਆ।- ਪੀਟਰ ਡੱਟਨ, ਗ੍ਰਹਿ ਮੰਤਰੀ
ਆਸਟਰੇਲੀਆ ਦੇ ਗ੍ਰਹਿ ਮੰਤਰੀ ਨੂੰ ਵੀ ਕੋਰੋਨਾ ਵਾਇਰਸ ਹੋਇਆ, ਟਵੀਟ 'ਤੇ ਖੁਦ ਜਾਣਕਾਰੀ ਦਿੱਤੀ
ਏਬੀਪੀ ਸਾਂਝਾ | 13 Mar 2020 04:31 PM (IST)
ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਇੱਕ ਵਿਸ਼ਵ ਵਿਆਪੀ ਮਹਾਮਾਰੀ ਦਾ ਰੂਪ ਧਾਰ ਚੁੱਕੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵਿਦੇਸ਼ੀ ਯਾਤਰਾਵਾਂ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਮੈਲਬਰਨ: ਕੋਰੋਨਾਵਾਇਰਸ ਦੇ ਪ੍ਰਕੋਪ ਨੇ ਮਹਾਮਾਰੀ ਦਾ ਰੂਪ ਧਾਰਨ ਕਰ ਲਿਆ ਹੈ। ਇਸ ਨੇ ਆਮ ਲੋਕਾਂ ਦੇ ਨਾਲ-ਨਾਲ ਵਿਸ਼ਵ ਭਰ ਦੇ ਖਾਸ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾ ਲਿਆ ਹੈ। ਹੁਣ ਆਸਟਰੇਲੀਆ ਦੇ ਗ੍ਰਹਿ ਮੰਤਰੀ ਪੀਟਰ ਡੱਟਨ ਨੂੰ ਵੀ ਕੋਰੋਨਾਵਾਇਰਸ ਹੋ ਗਿਆ ਹੈ। ਗ੍ਰਹਿ ਮੰਤਰੀ ਪੀਟਰ ਡਟਨ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ,“ਹੁਣ ਮੈਂ ਠੀਕ ਹਾਂ। ਮੈਂ ਸਮੇਂ-ਸਮੇਂ 'ਤੇ ਜਾਣਕਾਰੀ ਦੇਵਾਂਗਾ।" ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਲੋਕਾਂ ਨੂੰ ਕਿਹਾ ਹੈ ਕਿ ਕੋਰੋਨਾਵਾਇਰਸ ਨੇ ਇੱਕ ਵਿਸ਼ਵਵਿਆਪੀ ਮਹਾਮਾਰੀ ਦਾ ਰੂਪ ਧਾਰਨ ਕਰ ਲਿਆ ਹੈ ਤੇ ਉਨ੍ਹਾਂ ਨੂੰ ਆਪਣੇ ਵਿਦੇਸ਼ੀ ਦੌਰਿਆਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।