ਮਨੀਸ਼ ਸਿਸੋਦੀਆ ਦੇ ਘਰ ਵੜੇ ਬੀਜੇਪੀ ਵਰਕਰ, ਪੁਲਿਸ ਨੇ 6 ਨੂੰ ਕੀਤਾ ਗ੍ਰਿਫਤਾਰ
ਏਬੀਪੀ ਸਾਂਝਾ | 10 Dec 2020 04:46 PM (IST)
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਵੀਰਵਾਰ ਨੂੰ ਕੁਝ ਲੋਕ ਪ੍ਰਦਰਸ਼ਨ ਕਰਦੇ ਹੋਏ ਦਾਖਲ ਹੋ ਗਏ। ਦਿੱਲੀ ਪੁਲਿਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਮਨੀਸ਼ ਸਿਸੋਦੀਆ ਦੇ ਘਰ ਬਾਹਰ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਵਰਕਰ ਉਨ੍ਹਾਂ ਦੇ ਘਰ ਦੇ ਅੰਦਰ ਦਾਖਲ ਹੋਏ।
ਪੁਰਾਣੀ ਤਸਵੀਰ
ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਵੀਰਵਾਰ ਨੂੰ ਕੁਝ ਲੋਕ ਪ੍ਰਦਰਸ਼ਨ ਕਰਦੇ ਹੋਏ ਦਾਖਲ ਹੋ ਗਏ। ਦਿੱਲੀ ਪੁਲਿਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਮਨੀਸ਼ ਸਿਸੋਦੀਆ ਦੇ ਘਰ ਬਾਹਰ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਵਰਕਰ ਉਨ੍ਹਾਂ ਦੇ ਘਰ ਦੇ ਅੰਦਰ ਦਾਖਲ ਹੋਏ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਤਰਫੋਂ ਇਹ ਦੋਸ਼ ਲਾਇਆ ਗਿਆ ਸੀ ਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਰਤ ਬੰਦ ਦੇ ਦਿਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ‘ਆਪ’ ਵਰਕਰ ਇਸ ਦੇ ਵਿਰੋਧ ਵਿੱਚ ਕੇਜਰੀਵਾਲ ਦੇ ਘਰ ਦੇ ਬਾਹਰ ਬੈਠ ਗਏ। ਕਿਸਾਨੀ ਅੰਦੋਲਨ ਖ਼ਤਮ ਹੁੰਦਿਆਂ ਹੀ ਪੰਜਾਬ 'ਚੋਂ ਪੁਰਾਣੀਆਂ ਸਿਆਸੀ ਪਾਰਟੀਆਂ ਦਾ ਸਫਾਇਆ! ਬਦਲਣ ਲੱਗੇ ਸਮੀਕਰਨ ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਭਾਰਤ-ਬੰਦ ਦੌਰਾਨ ਦਿੱਲੀ-ਹਰਿਆਣਾ ਵਿੱਚ ਸਿੰਧੂ ਬਾਰਡਰ ‘ਤੇ ਜਾਣ ਬਾਰੇ ਸੋਚ ਰਹੇ ਸੀ ਪਰ ਪੁਲਿਸ ਨੂੰ ਉਨ੍ਹਾਂ ਦੀ ਯੋਜਨਾ ਬਾਰੇ ਇਕ ਸੁਰਾਗ ਮਿਲਿਆ ਤੇ ਫਿਰ ਉਨ੍ਹਾਂ ਨੂੰ ਉਥੇ ਜਾਣ ਤੋਂ ਰੋਕਿਆ ਗਿਆ। ਪੀਐੱਮ ਨਰਿੰਦਰ ਮੋਦੀ ਨੇ ਰੱਖਿਆ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਕੇਜਰੀਵਾਲ ਨੇ ਕਿਹਾ ਕਿ ਉਹ ਇੱਕ ਮੁੱਖ ਮੰਤਰੀ ਵਾਂਗ ਨਹੀਂ, ਬਲਕਿ ਇੱਕ ਆਮ ਆਦਮੀ ਦੇ ਰੂਪ ਵਿੱਚ ਕਿਸਾਨਾਂ ਵਿੱਚ ਭਾਰਤ ਬੰਦ ਦੇ ਦਿਨ ਸਰਹੱਦ ‘ਤੇ ਜਾਣਾ ਚਾਹੁੰਦੇ ਸੀ। ਹਾਲਾਂਕਿ, ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ ਦੋਸ਼ ਨੂੰ ਦਿੱਲੀ ਪੁਲਿਸ ਨੇ ਰੱਦ ਕਰ ਦਿੱਤਾ ਸੀ। ਦਿੱਲੀ ਪੁਲਿਸ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ