ਪੜਚੋਲ ਕਰੋ
Advertisement
ਸ਼ਿਵ ਸੈਨਾ ਨੇਤਾ ਦੇ ਭਰਾ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਕਾਮਯਾਬੀ, ਇੱਕ ਕਾਤਲ ਗ੍ਰਿਫ਼ਤਾਰ
ਸ਼ਿਵ ਸੈਨਾ ਦੇ ਪੰਜਾਬ 'ਚ ਉਪ ਪ੍ਰਧਾਨ ਰਮੇਸ਼ ਨਈਅਰ ਦੇ ਭਰਾ ਮੁਕੇਸ਼ ਨਈਅਰ ਦਾ ਕਤਲ ਬੀਤੀ 25 ਫਰਵਰੀ ਨੂੰ ਕੀਤਾ ਗਿਆ ਸੀ। ਉਸ ਦੇ ਕਾਤਲਾਂ ਦੀ ਭਾਲ ਪੁਲਿਸ ਕਰ ਰਹੀ ਸੀ। ਇਸ ਮਾਮਲੇ 'ਚ ਕਾਫੀ ਹੰਗਾਮਾ ਵੀ ਹੋਇਆ ਸੀ। ਇਸ ਕਤਲ ਦੀ ਗੁੱਥੀ ਨੂੰ ਪੁਲਿਸ ਨੇ 48 ਘੰਟਿਆਂ 'ਚ ਹੀ ਸੁਲਝਾ ਲਿਆ ਹੈ।
ਬਟਾਲਾ: ਸ਼ਿਵ ਸੈਨਾ ਦੇ ਪੰਜਾਬ 'ਚ ਉਪ ਪ੍ਰਧਾਨ ਰਮੇਸ਼ ਨਈਅਰ ਦੇ ਭਰਾ ਮੁਕੇਸ਼ ਨਈਅਰ ਦਾ ਕਤਲ ਬੀਤੀ 25 ਫਰਵਰੀ ਨੂੰ ਕੀਤਾ ਗਿਆ ਸੀ। ਉਸ ਦੇ ਕਾਤਲਾਂ ਦੀ ਭਾਲ ਪੁਲਿਸ ਕਰ ਰਹੀ ਸੀ। ਇਸ ਮਾਮਲੇ 'ਚ ਕਾਫੀ ਹੰਗਾਮਾ ਵੀ ਹੋਇਆ ਸੀ। ਇਸ ਕਤਲ ਦੀ ਗੁੱਥੀ ਨੂੰ ਪੁਲਿਸ ਨੇ 48 ਘੰਟਿਆਂ 'ਚ ਹੀ ਸੁਲਝਾ ਲਿਆ ਹੈ।
ਸਥਾਨਕ ਪੁਲਿਸ ਨੇ ਇਸ ਮਾਮਲੇ 'ਚ 20 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਮਾਮਲੇ ਦਾ ਦੂਜਾ ਮੁਲਜ਼ਮ ਅਜੇ ਫਰਾਰ ਹੈ। ਪੰਜਾਬ ਪੁਲਿਸ ਦੇ ਆਈਜੀ ਬਾਰਡਰ ਰੇਂਜ ਨੇ ਬਟਾਲਾ 'ਚ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਦੱਸਿਆ ਕਿ ਕਤਲ ਲੁੱਟ ਦੀ ਮਨਸ਼ਾ ਨੂੰ ਪੂਰਾ ਕਰਨ ਦੌਰਾਨ ਕੀਤਾ ਗਿਆ। ਇਸ ਦੇ ਦੂਜੇ ਮੁਲਜ਼ਮ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਕੀ ਸੀ ਮਾਮਲਾ?
ਬਟਾਲਾ 'ਚ 25 ਫਰਵਰੀ ਨੂੰ ਸਵੇਰੇ-ਸਵੇਰੇ ਉਦੋਂ ਸਨਸਨੀ ਫੈਲ ਗਈ ਜਦੋਂ ਭੰਡਾਰੀ ਮੁਹੱਲਾ ਦੇ ਵਸਨੀਕ ਮੁਕੇਸ਼ ਨਈਅਰ ਨਾਂ ਦੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਲਾਸ਼ ਬਾਜ਼ਾਰ 'ਚ ਪਈ ਮਿਲੀ। ਮੁਕੇਸ਼ ਨਈਅਰ ਸਬਜ਼ੀ ਮੰਡੀ 'ਚ ਕਮਿਸ਼ਨ ਏਜੰਟ ਦਾ ਕੰਮ ਕਰਦਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement