ਚੰਡੀਗੜ੍ਹ : ਬੀਤੇ ਸ਼ਨੀਵਾਰ ਲੁਧਿਆਣਾ ਵਿੱਚ ਕੈਸ਼ ਵੈਨ ਸਰਵਿਸ ਕੰਪਨੀ ਵਿੱਚ 8 ਕਰੋੜ 49 ਲੱਖ ਦੀ ਲੁੱਟ ਹੋਈ ਸੀ। ਇਸ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਟਵੀਟ ਕੀਤਾ ਕਿ  - ਲੁਧਿਆਣਾ ਕੈਸ਼ ਵੈਨ ਡਕੈਤੀ ਚ ਪੁਲਿਸ ਨੂੰ ਬਹੁਤ ਵੱਡੀ ਸਫਲਤਾ ..ਵੇਰਵੇ ਜਲਦੀ…


 



 


 


ਇਹ ਘਟਨਾ ਲੁਧਿਆਣਾ ਦੇ ਨਿਊ ਰਾਜਗੁਰੂ ਨਗਰ ਇਲਾਕੇ ਵਿੱਚ ਵਾਪਰੀ ਸੀ। ਜਿੱਥੇ ਕੈਸ਼ ਟਰਾਂਸਫਰ ਕੰਪਨੀ ਸੀਐਮਐਸ ਦਫ਼ਤਰ ਵਿੱਚ 8.49 ਕਰੋੜ ਰੁਪਏ ਨਕਦੀ ਲੈ ਕੇ ਚੋਰ ਫਰਾਰ ਹੋ ਜਾਂਦੇ ਹਨ। ਸ਼ੁੱਕਰਵਾਰ-ਸ਼ਨੀਵਾਰ ਰਾਤ 2 ਵਜੇ ਦੇ ਕਰੀਬ ਚੋਰੀ ਨੂੰ ਅੰਜਾਮ ਦਿੱਤਾ ਗਿਆ ਸੀ। ਕੈਸ਼ ਵੈਨ ਕੰਪਨੀ ਦੇ  ਦਫ਼ਤਰ ਵਿੱਚ 10 ਦੇ ਕਰੀਬ ਲੁਟੇਰੇ ਦਾਖਲ ਹੁੰਦੇ ਹਨ। ਅਤੇ ਸਭ ਤੋਂ ਪਹਿਲਾਂ ਤਿੰਨ ਗਾਰਡਾਂ ਸਮੇਤ ਪੰਜ ਵਰਕਰਾਂ ਨੂੰ ਬੰਧਕ ਬਣਾ ਦਿੰਦੇ ਹਨ। ਫਿਰ ਦਫ਼ਤਰ ਵਿੱਚ ਰੱਖਿਆ ਕੈਸ਼ ਲੈ ਕੇ ਫਰਾਰ ਹੋ ਜਾਂਦੇ ਹਨ। ਲੁਟੇਰੇ ਜਾਂਦੇ ਜਾਂਦੇ ਆਪਣੇ ਨਾਲ 12 ਬੋਰ ਦੀਆਂ ਤਿੰਨ ਬੰਦੂਕਾਂ ਵੀ ਲੈ ਜਾਂਦੇ ਹਨ। ਜੇਕਰ ਦੇਖਿਆ ਜਾਵੇ ਤਾਂ ਲੁਧਿਆਣਾ ਵਿੱਚ ਪਹਿਲੀ ਵਾਰ ਨਕਦੀ ਲੁੱਟਣ ਦੀ ਇੰਨੀ ਵੱਡੀ ਘਟਨਾ ਵਾਪਰੀ ਹੈ।


ਹਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਕੇਸ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਹੋਣ ਜਾਣਕਾਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਜਾਂ ਤਾਂ ਲਾਈਵ ਹੋ ਸਕਦੇ ਹਨ ਜਾਂ ਫਿਰ ਪੁਲਿਸ ਦੇ ਸੀਨੀਅਰ ਅਧਿਕਾਰੀ ਪ੍ਰੈੱਸ ਕਾਨਫੰਰਸ ਕਰ ਸਕਦੇ ਹਨ। ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ, ਇਸ ਖ਼ਬਰ 'ਤੇ ਮੋਹਰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਤਿੰਨ ਗ੍ਰਿਫ਼ਤਾਰੀਆਂ ਸਬੰਧੀ ਚੱਲ ਰਹੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਸੀ। 


 


ਮਨਦੀਪ ਸਿੰਘ ਸਿੱਧੂ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕਿਹਾ ਚੁੱਕੇ ਹਨ ਕਿ ਇਹ ਵੀ ਕੰਪਨੀ ਦੀ ਵੱਡੀ ਲਾਪ੍ਰਵਾਹੀ ਹੈ ਪਰ ਪੁਲਿਸ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ, ਜਲਦ ਹੀ ਇਸ ਦਾ ਪਤਾ ਲਗਾ ਲਿਆ ਜਾਵੇਗਾ। ਹਾਲਾਂਕਿ ਆਏ ਨਕਾਬਪੋਸ਼ ਲੁਟੇਰਿਆਂ ਨੇ ਮੁਲਾਜ਼ਮਾਂ ਨੂੰ ਡਰਾ ਦਿੱਤਾ। ਨਕਾਬਪੋਸ਼ ਲੁਟੇਰਿਆਂ 'ਚ ਇਕ ਔਰਤ ਵੀ ਸ਼ਾਮਲ ਸੀ। ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ, ਲੁੱਟ ਕਰਨ ਲਈ ਆਏ ਨਕਾਬਪੋਸ਼ ਲੁਟੇਰਿਆਂ ਦੀ ਗਿਣਤੀ 8 ਤੋਂ 10 ਸੀ।