ਦਿੱਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜਿਸਨੇ 80 ਤੋਂ ਵੱਧ ਲੋਕਾਂ ਤੋਂ 8 ਕਰੋੜ ਰੁਪਏ ਦੀ ਵੱਡੀ ਰਕਮ ਦੀ ਠੱਗੀ ਮਾਰੀ ਸੀ। ਪੁਲਿਸ ਅਨੁਸਾਰ ਇਸ ਵਿਅਕਤੀ ਨੇ 3 ਵਾਰ ਪੈਸੇ ਲੁੱਟ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਵਿਅਕਤੀ ਦੀ ਪਛਾਣ ਗੋਪਾਲ ਦਲਾਪਤੀ ਵਜੋਂ ਹੋਈ ਹੈ, ਜਿਸ ਦੀ ਉਮਰ 41 ਸਾਲ ਹੈ।

 

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਗੋਪਾਲ ਨੂੰ ਸਾਕੇਤ ਕੋਰਟ ਕੰਪਲੈਕਸ ਗੇਟ ਨੰਬਰ 2 ਦੇ ਬਾਹਰ ਕਾਬੂ ਕੀਤਾ। ਪੁਲਿਸ ਅਨੁਸਾਰ ਦੋਸ਼ੀ 2 ਕੰਪਨੀਆਂ ਦਾ ਡਾਇਰੈਕਟਰ ਹੈ। 8 ਕਰੋੜ ਦੀ ਠੱਗੀ ਦੇ ਮਾਮਲੇ ਵਿੱਚ ਅਦਾਲਤ ਨੇ ਗੋਪਾਲ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਮਾਮਲੇ 'ਚ ਗੱਲ ਕਰਦਿਆਂ ਕ੍ਰਾਈਮ ਬ੍ਰਾਂਚ ਦੇ ਸੰਯੁਕਤ ਪੁਲਿਸ ਓਪੀ ਮਿਸ਼ਰਾ ਨੇ ਦੱਸਿਆ ਕਿ ਧੋਖਾਧੜੀ ਦਾ ਕੇਸ 15 ਅਗਸਤ 2017 ਨੂੰ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਲੋਕਾਂ ਨੂੰ ਚੰਗਾ ਮੁਨਾਫਾ ਲੈਣ ਦਾ ਲਾਲਚ ਦਿੰ ਦਾ ਸੀ ਅਤੇ ਲੋਕਾਂ ਤੋਂ ਪੈਸੇ ਲੁੱਟਦਾ ਸੀ ਅਤੇ ਭਰੋਸਾ ਦੇਣ ਲਈ ਉਨ੍ਹਾਂ ਨੂੰ ਇੱਕ ਕਰੈਡਿਟ ਪੱਤਰ ਵੀ ਦਿੰਦਾ ਸੀ। ਕੁਝ ਸਮੇਂ ਬਾਅਦ ਉਹ ਦਫਤਰ ਬੰਦ ਕਰ ਅੰਡਰਗਰਾਉਂਡ ਹੋ ਗਿਆ। 

 

ਮਾਮਲੇ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਦੱਸਿਆ ਕਿ ਅਮਰੇਂਦਰ ਪ੍ਰਸਾਦ ਸਿੰਘ, ਭਰਤ ਕੁਮਾਰ ਰਾਏ ਅਤੇ ਕੰਪਨੀ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਪਹਿਲਾਂ ਹੀ ਇਸ ਪੂਰੇ ਮਾਮਲੇ ਵਿੱਚ ਗ੍ਰਿਫ਼ਤਾਰ ਹੋ ਚੁੱਕੇ ਹਨ। ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਿਆ ਕਿ ਪੈਸੇ ਹੱਥ ਆਉਣ ਤੋਂ ਬਾਅਦ ਮੁਲਜ਼ਮਾਂ ਨੇ ਕਈ ਬੈਂਕਾਂ ਵਿੱਚ ਖਾਤੇ ਖੋਲ੍ਹ ਦਿੱਤੇ। ਖੁਫੀਆ ਜਾਣਕਾਰੀ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਸਾਕਟ ਕੋਰਟ ਤੋਂ ਗ੍ਰਿਫਤਾਰ ਕਰ ਲਿਆ।