ਇਸ ਦੇ ਮੱਦੇਨਜ਼ਰ ਗਾਜ਼ੀਪੁਰ ਸਰਹੱਦ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਗਾਜ਼ੀਪੁਰ ਵਿੱਚ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਉਨ੍ਹਾਂ ਕਿਹਾ ਹੈ ਕਿ ਉਹ ਗਾਜ਼ੀਆਬਾਦ ਪ੍ਰਸ਼ਾਸਨ ਨਾਲ ਨਹੀਂ, ਕੇਂਦਰ ਸਰਕਾਰ ਨਾਲ ਗੱਲ ਕਰਨਗੇ।
ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੇਸ਼ਧ੍ਰੋਹ ਤੇ UAPA ਤਹਿਤ ਮਾਮਲਾ ਕੀਤਾ ਦਰਜ
ਕਿਸਾਨ ਅੰਦੋਲਨ ਅਤੇ ਪੁਲਿਸ ਦੀ ਭਾਰੀ ਮੌਜੂਦਗੀ ਕਾਰਨ ਗਾਜ਼ੀਪੁਰ ਵਿੱਚ ਭਾਰੀ ਟਰੈਫਿਕ ਜਾਮ ਲੱਗਾ ਹੋਇਆ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਟ੍ਰੈਫਿਕ ਅਲਰਟ ਜਾਰੀ ਕੀਤਾ ਹੈ। ਟ੍ਰੈਫਿਕ ਪੁਲਿਸ ਦੇ ਅਨੁਸਾਰ ਗਾਜ਼ੀਪੁਰ ਸਰਹੱਦ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ ਅਤੇ ਰਸਤਾ ਬਦਲ ਦਿੱਤਾ ਗਿਆ ਹੈ।
ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ 'ਤੇ ਕਿਹਾ- ਨਹੀਂ ਹੋਵੇਗੀ ਕੋਈ ਗ੍ਰਿਫਤਾਰੀ, ਮੈਂ ਇਥੇ ਹੀ ਲਗਾ ਲਵਾਂਗਾ ਫਾਂਸੀ
ਗਾਜ਼ੀਆਬਾਦ ਪ੍ਰਸ਼ਾਸਨ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅੱਧੀ ਰਾਤ ਤੱਕ ਯੂਪੀ ਗੇਟ ਖਾਲੀ ਕਰਨ ਦਾ ਅਲਟੀਮੇਟਮ ਦੇ ਦਿੱਤਾ ਹੈ। ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟਰੇਟ ਅਜੇ ਸ਼ੰਕਰ ਪਾਂਡੇ ਨੇ ਦਿੱਲੀ ਸਰਹੱਦ 'ਤੇ ਯੂਪੀ ਗੇਟ 'ਤੇ ਡੇਰਾ ਲਾ ਕੇ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰਾਤ ਨੂੰ ਵਿਰੋਧ ਸਥਾਨ ਖਾਲੀ ਕਰਨ ਲਈ ਕਿਹਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ