ਪੜਚੋਲ ਕਰੋ

ਸਬੂਤਾਂ ਦੇ ਬਾਵਜੂਦ ਦੀਪ ਸਿੱਧੂ ਨੂੰ ਨਹੀਂ ਗ੍ਰਿਫਤਾਰ ਕਰ ਰਹੀ ਪੁਲਿਸ, 'ਆਪ' ਨੇ ਦੱਸਿਆ ਆਰਐਸਐਸ ਤੇ ਬੀਜੇਪੀ ਦਾ ਏਜੰਟ

26 ਜਨਵਰੀ ਨੂੰ ਦਿੱਲੀ ਵਿਖੇ ਹੋਈ ਹਿੰਸਾ ਨੂੰ ਵਿਰੋਧੀ ਧਿਰਾਂ ਤੇ ਕਿਸਾਨ ਸਮਰਥਕਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੀ ਚਾਲ ਦੱਸਿਆ ਜਾ ਰਿਹਾ ਹੈ। ਅੱਜ ਆਮ ਆਦਮੀ ਪਾਰਟੀ ਨੇ ਵੀ ਇਹ ਇਲਜ਼ਾਮ ਮੁੜ ਦੁਹਰਾਇਆ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਆਰਐਸਐਸ, ਭਾਜਪਾ ਤੇ ਏਜੰਸੀਆਂ ਨਾਲ ਮਿਲਕੇ ਮੋਦੀ ਸਰਕਾਰ ਦੀਆਂ ਘਟੀਆਂ ਚਾਲਾਂ ਨੇ ਅੱਜ ਦੇਸ਼ ਨੂੰ ਦੁਨੀਆ ਭਰ ਵਿੱਚ ਸ਼ਰਮਸਾਰ ਕਰ ਦਿੱਤਾ ਹੈ।

ਚੰਡੀਗੜ੍ਹ: 26 ਜਨਵਰੀ ਨੂੰ ਦਿੱਲੀ ਵਿਖੇ ਹੋਈ ਹਿੰਸਾ ਨੂੰ ਵਿਰੋਧੀ ਧਿਰਾਂ ਤੇ ਕਿਸਾਨ ਸਮਰਥਕਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੀ ਚਾਲ ਦੱਸਿਆ ਜਾ ਰਿਹਾ ਹੈ। ਅੱਜ ਆਮ ਆਦਮੀ ਪਾਰਟੀ ਨੇ ਵੀ ਇਹ ਇਲਜ਼ਾਮ ਮੁੜ ਦੁਹਰਾਇਆ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਆਰਐਸਐਸ, ਭਾਜਪਾ ਤੇ ਏਜੰਸੀਆਂ ਨਾਲ ਮਿਲਕੇ ਮੋਦੀ ਸਰਕਾਰ ਦੀਆਂ ਘਟੀਆਂ ਚਾਲਾਂ ਨੇ ਅੱਜ ਦੇਸ਼ ਨੂੰ ਦੁਨੀਆ ਭਰ ਵਿੱਚ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਜਮਹੂਰੀ ਢੰਗ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਾਡੇ ਲੋਕਤੰਤਰ ਦੇਸ਼ ਦਾ ਸਿਰ ਉੱਚਾ ਕੀਤਾ ਸੀ, ਪਰ ਭਾਜਪਾ ਦੀ ਘਟੀਆ ਸੋਚ ਨੇ ਆਪਣੇ ਆਦਮੀਆਂ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਬਹੁਤ ਵੱਡੀ ਢਾਹ ਲਾਈ ਹੈ।
ਚੀਮਾ ਨੇ ਕਿਹਾ ਕਿ ਜੋ ਕਿਸਾਨ ਇਸ ਘਟਨਾ ਵਿੱਚ ਸ਼ਾਮਲ ਨਹੀਂ ਸਨ, ਪੁਲਿਸ ਨੇ ਉਨ੍ਹਾਂ ਕਿਸਾਨਾਂ ਆਗੂਆਂ ਉੱਤੇ ਝੂਠੇ ਕੇਸ ਦਰਜ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਹ ਸਿਰਫ ਸਿਆਸਤ ਤਹਿਤ ਹੀ ਹੋਇਆ ਹੈ। ਉਨ੍ਹਾਂ ਕਿਹਾ ਚਾਹੀਦਾ ਤਾਂ ਇਹ ਸੀ ਕਿ ਦਿੱਲੀ ਪੁਲਿਸ ਭਾਜਪਾ ਦੇ ਏਜੰਟ ਦੀਪ ਸਿੱਧੂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ 'ਤੇ ਕਾਰਵਾਈ ਕਰਦੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਪਿਛਲੇ ਲੰਬੇ ਸਮੇਂ ਤੋਂ ਹੀ ਇਹ ਕਹਿੰਦੇ ਆਏ ਹਨ ਕਿ ਦੀਪ ਸਿੱਧੂ ਭਾਜਪਾ ਦਾ ਏਜੰਟ ਹੈ ਤੇ ਅੰਦੋਲਨ ਨੂੰ ਗਲਤ ਰੰਗਤ ਦੇਣਾ ਚਾਹੁੰਦਾ ਹੈ। ਲਾਲ ਕਿਲੇ ਦੀ ਘਟਨਾ ਸਬੰਧੀ ਵੀ ਦੀਪ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਆਪ ਲਾਈਵ ਹੋ ਕੇ ਸਾਰੇ ਸਬੂਤ ਦਿੱਤੇ।
ਚੀਮਾ ਨੇ ਕਿਹਾ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਚਹੇਤੇ ਨੂੰ ਖੁੱਲ੍ਹੇਆਮ ਛੱਡ ਦਿੱਤਾ, ਜਿਸ ਤੋਂ ਦਿੱਲੀ ਪੁਲਿਸ ਦੀ ਨੀਅਤ 'ਤੇ ਸ਼ੱਕ ਹੁੰਦਾ ਹੈ। ਹਰਪਾਲ ਸਿੰਘ ਚੀਮਾ ਨੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਯੂਨੀਅਨ ਦੀ ਸਿਰਫ ਇਕ ਮੰਗ ਹੈ ਕਿ ਖੇਤੀ ਬਾਰੇ ਲਿਆਂਦੇ ਗਏ ਤਿੰਨੇ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰ ਰਹੀ ਹੈ। 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀਫੈਨ ਨੂੰ ਮਿਲ ਕਿਉਂ ਘਬਰਾ ਗਈ ਮਾਹੀ ਸ਼ਰਮਾ , ਪਹਿਲਾ ਗੀਤ ਹਿੱਟ ਹੋਣ ਤੇ ਮਾਹੀ ਨਾਲ ਕੀ ਹੋਇਆਮਾਹੀ ਸ਼ਰਮਾ ਨੂੰ ਮੋਹਾਲੀ ਨਾਲ ਪਿਆਰ , ਪਰ ਘਰਦੇ ਕਿਉਂ ਨਹੀਂ ਰਹਿੰਦੇ ਨਾਲ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget