ਕੋਰੋਨਾਵਾਇਰਸ ਅਜੇ ਵੀ ਸਾਰੇ ਵਿਸ਼ਵ ਲਈ ਸਿਰਦਰਦ ਬਣਿਆ ਹੋਇਆ ਹੈ। ਕੋਰੋਨਾਵਾਇਰਸ ਦੀ ਲਾਗ ਨੂੰ ਰੋਕਣ ਲਈ ਬਹੁਤ ਸਾਰੇ ਦੇਸ਼ਾਂ ਨੇ ਕਈ ਸਖਤ ਨਿਯਮ ਬਣਾਏ ਅਤੇ ਲੌਕਡਾਊਨ ਲਾਗੂ ਕੀਤਾ ਹੈ। ਜਿਸ ਨੂੰ ਮੰਨਣ 'ਤੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਬਹੁਤ ਜੁਰਮਾਨਾ ਅਦਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਇੱਕ ਔਰਤ ਨੂੰ ਲਿਪ ਲੌਕ ਕਰਦਾ ਵੇਖਿਆ ਜਾ ਸਕਦਾ ਹੈ।


 


ਦੱਖਣੀ ਅਮਰੀਕੀ ਮਹਾਂਦੀਪ ਦੇ ਪੇਰੂ ਵਿੱਚ ਪੁਲਿਸ ਮੁਲਾਜ਼ਮ ਨੇ ਔਰਤ ਨੂੰ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਫੜਿਆ ਸੀ। ਜਿਸ 'ਤੇ ਔਰਤ ਦੇ ਅਨੌਖੇ ਢੰਗ ਨਾਲ ਜ਼ੁਰਮਾਨਾ ਅਦਾ ਕਰਨ 'ਤੇ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਕੀਤੀ ਗਈ ਹੈ। ਦਰਅਸਲ, ਇੱਕ ਔਰਤ ਪੇਰੂ ਵਿੱਚ ਕੋਵਿਡ ਨਿਯਮਾਂ ਦੀ ਉਲੰਘਣਾ ਕਰਦੀ ਫੜੀ ਗਈ, ਉਸ ਨੇ ਪੁਲਿਸ ਮੁਲਾਜ਼ਮ ਨੂੰ ਜ਼ੁਰਮਾਨੇ ਦੇ ਬਦਲੇ ਕਿਸ ਦਿੱਤੀ। ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਔਰਤ ਨੂੰ ਜਾਣ ਦਿੱਤਾ। ਅਜਿਹਾ ਕਰਨ ਤੋਂ ਬਾਅਦ ਹੁਣ ਪੁਲਿਸ ਮੁਲਾਜ਼ਮ ਮੁਸੀਬਤ 'ਚ ਫਸਦਾ ਦਿਖਾਈ ਦੇ ਰਿਹਾ ਹੈ।


 


ਇਹ ਘਟਨਾ ਪੇਰੂ ਦੀ ਰਾਜਧਾਨੀ ਲੀਮਾ ਦੇ ਮੀਰਾਫਲੋਰੇਸ ਬੋਰਡਬਾਕ ਖੇਤਰ ਦੀ ਦੱਸੀ ਜਾ ਰਹੀ ਹੈ। ਜਿਸ ਸਮੇਂ ਪੁਲਿਸ ਮੁਲਾਜ਼ਮ ਨੇ ਔਰਤ ਨੂੰ ਕਿਸ ਦੇ ਜ਼ੁਰਮਾਨੇ 'ਤੇ ਜਾਣ ਦਿੱਤਾ, ਉਸ ਸਮੇਂ ਇਸ ਘਟਨਾ ਨੂੰ ਕਿਸੇ ਵਿਅਕਤੀ ਨੇ ਆਪਣੇ ਕੈਮਰੇ 'ਚ ਕੈਦ ਕਰ ਲਈ ਸੀ। ਜੋ ਹੁਣ ਸੋਸ਼ਲ ਮੀਡੀਆ 'ਤੇ ਆਉਣ ਤੋਂ ਬਾਅਦ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 


 


ਇਹ ਵੀਡੀਓ ਸਥਾਨਕ ਟੀਵੀ ਚੈਨਲ ਨੇ ਸੋਸ਼ਲ ਮੀਡੀਆ 'ਤੇ ਜਾਰੀ ਕੀਤਾ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਸਖਤੀ ਦਿਖਾਈ ਹੈ ਅਤੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਕੰਮ 'ਚ ਲਾਪ੍ਰਵਾਹੀ ਵਰਤਣ ਵਾਲੇ ਪੁਲਿਸ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।