ਪੜਚੋਲ ਕਰੋ

ਵਿਧਾਨ ਸਭਾ 'ਚ ਕਾਂਗਰਸ ਨਾਲ ਕਲੋਲ, ਵਿਰੋਧੀਆਂ ਨਾਲੋਂ ਆਪਣਿਆਂ ਨੇ ਲਾਏ ਵੱਧ ਰਗੜੇ

ਪੰਜਾਬ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਵੀ ਕੋਈ ਵੱਡਾ ਕੰਮ ਨਾ ਕਰਕੇ ਵਿਧਾਨ ਸਭਾ ਸੈਸ਼ਨ 'ਚ ਵਿਧਾਇਕਾਂ 'ਚ ਨਿਰਾਸ਼ਾ ਨਜ਼ਰ ਆਈ। ਇੱਕ ਵਿਧਾਇਕ ਨੇ ਇੱਥੋਂ ਤਕ ਕਿਹਾ ਕਿ ਹੁਣ ਉਨ੍ਹਾਂ ਨੂੰ ਮੈਦਾਨ 'ਚ ਜਾਣ ਤੋਂ ਸ਼ਰਮ ਮਹਿਸੂਸ ਹੁੰਦੀ ਹੈ। ਲੋਕ ਸਾਨੂੰ ਪੁੱਛ ਰਹੇ ਹਨ ਕਿ ਤਿੰਨ ਸਾਲ ਪਹਿਲਾਂ ਉਹ ਵੱਡੀਆਂ-ਵੱਡੀਆਂ ਗੱਲਾਂ ਕਰ ਰਹੇ ਸੀ, ਹੁਣ ਉਨ੍ਹਾਂ ਨੇ ਕੀ ਕੀਤਾ?

ਮਨਵੀਰ ਕੋਰ ਰੰਧਾਵਾ ਚੰਡੀਗੜ੍ਹ: ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਨੂੰ ਨਸ਼ਾ ਮਾਫੀਆ, ਰੇਤ ਮਾਫੀਆ, ਕੇਬਲ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ ਦੀ ਸਰਕਾਰ ਐਲਾਨਿਆ ਸੀ। ਹੁਣ ਕਾਂਗਰਸ ਸਰਕਾਰ ਇਨ੍ਹਾਂ ਵਿੱਚੋਂ ਕਿਸੇ ਮੁੱਦੇ 'ਤੇ ਵੀ ਕੋਈ ਠੋਸ ਕਦਮ ਨਹੀਂ ਚੁੱਕ ਸਕੀ। ਜਦੋਂ ਕਾਂਗਰਸੀ ਵਿਧਾਇਕ ਆਪਣੇ ਹਲਕਿਆਂ ਦੇ ਪਿੰਡਾਂ ਤੇ ਸ਼ਹਿਰਾਂ 'ਚ ਜਾਂਦੇ ਹਨ ਤਾਂ ਲੋਕ ਇਨ੍ਹਾਂ ਮੁੱਦਿਆਂ 'ਤੇ ਉਨ੍ਹਾਂ ਤੋਂ ਹੀ ਸਵਾਲ ਕਰਦੇ ਹਨ। ਇਸ ਕਾਰਨ ਪ੍ਰੇਸ਼ਾਨ ਹੋ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ 'ਚ ਆਪਣੀ ਸਾਰੀ ਨਿਰਾਸ਼ਾ ਜ਼ਾਹਿਰ ਕਰ ਦਿੱਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਆਦਾਤਰ ਸਦਨ ਤੋਂ ਗੈਰ ਹਾਜ਼ਰ ਰਹੇ। ਇਸ ਲਈ ਉਨ੍ਹਾਂ ਕਿਸੇ ਵੀ ਵਿਧਾਇਕ ਨੂੰ ਜਵਾਬ ਨਹੀਂ ਦਿੱਤਾ। ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਗਟ ਸਿੰਘ, ਬਰਿੰਦਰਮੀਤ ਸਿੰਘ ਪਾਹੜਾ, ਸੁਖਜਿੰਦਰ ਸਿੰਘ ਰੰਧਾਵਾ ਸਭ ਨੇ ਆਪਣੀ ਸਰਕਾਰ 'ਤੇ ਹਮਲਾ ਕੀਤਾ ਤੇ ਮੁੱਖ ਮੰਤਰੀ ਨੂੰ ਕਟਹਿਰੇ 'ਚ ਖੜ੍ਹਾ ਕਰ ਦਿੱਤਾ। ਕਾਂਗਰਸੀ ਵਿਧਾਇਕਾਂ ਦੇ ਇਸ ਹਮਲਿਆਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਮਜ਼ਾਕ ਹੀ ਬਣਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਗਿਣਤੀ 'ਚ ਮੁੱਖ ਵਿਰੋਧੀ ਪਾਰਟੀ ‘ਆਪ’ ਨਾਲੋਂ ਘੱਟ ਹੋਵੇ, ਪਰ ਅਕਾਲੀ ਦਲ ਸਰਕਾਰ ਦੇ ਮੰਤਰੀਆਂ ਨੂੰ ਘੇਰਨ 'ਚ ਅੱਗੇ ਸੀ। ਸ਼੍ਰੋਮਣੀ ਅਕਾਲੀ ਦਲ ਨੇ ਵਿਸ਼ੇਸ਼ ਤੌਰ 'ਤੇ ਮਾਲ ਮੰਤਰੀ ਗੁਰਪ੍ਰੀਤ ਕਾਂਗੜ, ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਨਿਸ਼ਾਨੇ 'ਤੇ ਰੱਖਿਆ। ਇਨ੍ਹਾਂ ਤਿੰਨਾਂ ਮੰਤਰੀਆਂ 'ਤੇ ਲੱਗੇ ਦੋਸ਼ਾਂ ਦੀ ਵਿਆਖਿਆ ਕਰਨ ਲਈ ਸਦਨ ਵਿੱਚ ਕਾਫ਼ੀ ਸਮਾਂ ਬਤੀਤ ਹੋਇਆ। ਤਿੰਨ ਵਿਰੋਧੀ ਪਾਰਟੀਆਂ 'ਆਪ', ਅਕਾਲੀ-ਭਾਜਪਾ ਗੱਠਜੋੜ ਤੇ ਲੋਕ ਇਨਸਾਫ ਪਾਰਟੀ ਇੱਕ-ਦੂਜੇ ਨੂੰ ਪਛਾੜਨ ਲਈ ਮੁਕਾਬਲਾ ਕਰ ਰਹੀਆਂ ਸੀ। ਉਨ੍ਹਾਂ ਸਦਨ ਅੰਦਰ ਸਿਰਫ ਮਸਲਿਆਂ ਨੂੰ ਹੀ ਨਹੀਂ ਉਠਾਇਆ, ਸਦਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਾਰਟੀਆਂ ਨੇ ਹਰ ਦਿਨ ਇੱਕ ਮੁੱਦਾ ਪ੍ਰਦਰਸ਼ਤ ਕਰਕੇ ਮੀਡੀਆ 'ਚ ਆਪਣੀ ਜਗ੍ਹਾ ਬਣਾਈ ਰੱਖੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget