ਪੜਚੋਲ ਕਰੋ

Political Postmortem: ਮਾਘੀ ਕਾਨਫਰੰਸ ਲਈ ਕਿਉਂ ਅੜਿਆ ਅਕਾਲੀ ਦਲ ?

ਯਾਦਵਿੰਦਰ ਸਿੰਘ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੀ ਸਿਆਸੀ ਕਾਨਫਰੰਸ ਕਰਨ ਜਾ ਰਿਹਾ ਹੈ ਜਦੋਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਆਪਣੀਆਂ ਕਾਨਫਰੰਸਾਂ ਰੱਦ ਕਰ ਦਿੱਤੀਆਂ ਹਨ। ਕਾਂਗਰਸ ਪ੍ਰਧਾਨ ਸੁਨੀਲ ਜਾਖ਼ੜ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਅਕਾਲੀ ਦਲ ਦਾ ਕਾਨਫਰੰਸ ਕਰਨਾ ਦੱਸਦਾ ਹੈ ਕਿ ਅਕਾਲੀ ਧਰਮ ਨੂੰ ਸਿਰਫ਼ ਸਿਆਸਤ ਲਈ ਵਰਤਦੇ ਹਨ। ਦਰਅਸਲ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਤੋਂ ਸਿੱਖ ਵੋਟ ਬੈਂਕ ਕਾਫੀ ਦੂਰ ਹੋਇਆ ਹੈ। ਖ਼ਾਸ ਤੌਰ 'ਤੇ ਸਿੱਖਾਂ ਦੀਆਂ ਗਰਮ ਖਿਆਲੀ ਧਿਰਾਂ ਨੇ ਅਕਾਲੀ ਦਲ ਖ਼ਿਲਾਫ ਵੱਡਾ ਪ੍ਰਚਾਰ ਕਰਕੇ ਉਸ ਦੀ ਸਾਖ਼ ਨੂੰ ਖੋਰਾ ਲਾਇਆ। ਅਕਾਲੀ ਦਲ ਨੂੰ ਸਿਰਫ਼ ਬਾਦਲ ਪਰਿਵਾਰ ਬਣਾ ਦਿੱਤਾ ਗਿਆ ਤੇ ਉਸ ਦੀ ਦਿੱਖ ਪੰਥ ਵਿਰੋਧੀ ਬਣਾਈ ਗਈ। ਹੁਣ ਅਕਾਲੀ ਦਲ ਉਸੇ ਸੰਕਟ 'ਚੋਂ ਨਿਕਲਣ ਲਈ ਹੰਭਲੇ ਮਾਰ ਰਿਹਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ੁਦ ਕਹਿ ਚੁੱਕੇ ਹਨ ਕਿ ਸਿੱਖਾਂ 'ਚ ਧਰਮ ਤੇ ਸਿਆਸਤ ਨਾਲੋ ਨਾਲ ਚੱਲਦੇ ਹਨ। ਉਨ੍ਹਾਂ ਮੀਰੀ-ਪੀਰੀ ਦੇ ਸਿਧਾਂਤ ਦਾ ਹਵਾਲਾ ਵੀ ਦਿੱਤਾ ਹੈ। ਅਕਾਲ ਤਖ਼ਤ ਦੇ ਹੁਕਮ ਦੇ ਬਾਵਜੂਦ ਮਾਘੀ ਕਾਨਫਰੰਸ ਕਰਨ ਦਾ ਮਤਲਬ ਉਨ੍ਹਾਂ ਗਰਮ ਖਿਆਲੀਆਂ ਨੂੰ ਸੁਨੇਹਾ ਦੇਣਾ ਵੀ ਹੈ ਜਿਹੜੇ ਹਮੇਸ਼ਾਂ ਅਕਾਲੀ ਦਲ ਖ਼ਿਲਾਫ ਧੂੰਆਂਧਾਰ ਪ੍ਰਚਾਰ 'ਚ ਲੱਗੇ ਹਨ। ਕਾਨਫਰੰਸ ਕਰਨ ਦਾ ਮਤਲਬ ਉਨ੍ਹਾਂ ਨੂੰ ਇਹ ਦੱਸਣਾ ਹੈ ਕਿ ਅਕਾਲੀ ਦਲ ਝੁਕੇਗਾ ਨਹੀਂ ਲੜੇਗਾ। ਦੂਜਾ ਅਜਿਹੇ ਧਾਰਮਿਕ ਜੋੜ ਮੇਲਿਆਂ ਵਿੱਚ ਸੰਗਤ ਨੂੰ ਇਹ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਹੋਵੇਗੀ ਕਿ ਅਕਾਲੀ ਦਲ ਹੀ ਅਸਲ ਪੰਥਕ ਪਾਰਟੀ ਹੈ ਤੇ ਧਾਰਮਕਿ ਜੋੜ ਮੇਲਿਆਂ 'ਤੇ ਵੀ ਪੰਥ ਦੇ ਨਾਲ ਹੈ। ਦਰਅਸਲ ਪਿੰਡਾਂ ਦੇ ਸਿੱਖ ਭਾਈਚਾਰੇ ਨੂੰ ਅਕਾਲੀ ਦਲ ਦਾ ਕੋਰ ਵੋਟ ਬੈਂਕ ਮੰਨਿਆ ਜਾਂਦਾ ਹੈ। ਅਕਾਲੀ ਦਲ ਲਈ 2019 (ਲੋਕ ਸਭਾ ਚੋਣਾਂ) ਜ਼ਰੀਏ 2022 (ਵਿਧਾਨ ਸਭਾ ਚੋਣਾਂ) ਤੱਕ ਉਸ ਵੋਟ ਬੈਂਕ ਨੂੰ ਮੋੜ ਕੇ ਆਪਣੇ ਨਾਲ ਲਿਆਉਣਾ ਮਜਬੂਰੀ ਹੈ। ਜੇਕਰ ਅਜਿਹਾ ਨਹੀਂ ਹੋਵੇਗਾ ਤਾਂ ਅਕਾਲੀ ਦਲ ਲਈ ਮੁੜ ਸੱਤਾ 'ਚ ਆਉਣਾ ਔਖਾ ਹੋਵੇਗਾ। ਇਸੇ ਲਈ ਹੀ ਬਾਦਲ ਪਰਿਵਾਰ ਬੜੀ ਸ਼ਿੱਦਤ ਨਾਲ ਹੁਣੇ ਤੋਂ ਸਿਆਸਤ 'ਚ ਜੁਟਿਆ ਹੋਇਆ ਹੈ। ਵੈਸੇ ਆਮ ਤੌਰ 'ਤੇ ਸਿਆਸਤ ਚੋਣਾਂ ਨੇੜੇ ਜਾ ਕੇ ਗਰਮਾਉਂਦੀ ਹੈ ਪਰ ਅਕਾਲੀ ਦਲ ਸੱਤਾ 'ਚੋਂ ਬਾਹਰ ਹੋਣ ਤੋਂ ਬਾਅਦ ਪਹਿਲੇ ਦਿਨ ਤੋਂ ਹੀ ਵੋਟ ਬੈਂਕ ਵਾਪਸੀ ਲਈ ਫਿਕਰਮੰਦ ਹੈ। ਅਕਾਲੀ ਨੂੰ ਇਸ ਦਾ ਭਵਿੱਖ 'ਚ ਕਿੰਨਾ ਸਿਆਸੀ ਫਾਇਦਾ ਜਾਂ ਨੁਕਸਾਨ ਹੋਵੇਗਾ ਇਹ ਤਾਂ ਆਉਣ ਵਾਲੇ ਸਮੇਂ 'ਚ ਪਤਾ ਲੱਗੇਗਾ ਪਰ ਫਿਲਹਾਲ ਸਿਆਸੀ ਕਾਨਫਰੰਸਾਂ ਕਰਨ ਨੂੰ ਲੈ ਕੇ ਸਤਿਕਾਰ ਕਮੇਟੀ ਤੇ ਪੁਲੀਸ ਵਿਚਾਲੇ ਤਣਾਅ ਬਣਿਆ ਹੋਇਆ ਹੈ। ਕਮੇਟੀ ਮੈਂਬਰ ਸ਼ਹਿਰ ਵਿੱਚ ਮਾਰਚ ਕਰਕੇ ਸਿਆਸੀ ਕਾਨਫਰੰਸ ਦਾ ਵਿਰੋਧ ਕਰਨਾ ਚਾਹੁੰਦੇ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਹੀ ਰੋਕ ਰਹੀ ਹੈ। ਕਮੇਟੀ ਮੈਂਬਰਾਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਮੇਲਾ ਮਾਘੀ ਮੌਕੇ ਵੀ ਸਿਆਸੀ ਕਾਨਫਰੰਸਾਂ ਨਾ ਕਰਨ ਦੀ ਮੰਗ ਕੀਤੀ ਸੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget