ਪੜਚੋਲ ਕਰੋ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਸ਼ਾਨੇ 'ਤੇ ਰਾਜਪਾਲ, 'ਆਪ' ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਲਗਾਏ ਦੋਸ਼

ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਮੰਗੀ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬਾ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਵਿਚਲੇ ਕੰਮਾਂ ਦਾ ਵੇਰਵੇ ਮੰਗੇ ਜਾਣ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਰਾਜਪਾਲ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਵਿੱਚ ‘ਆਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਮੰਗੀ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਸਪੱਸ਼ਟ ਤੌਰ 'ਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ਕੰਮ ਕਰ ਰਹੇ ਹਨ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਕਰਦਿਆਂ ਅਰੋੜਾ ਨੇ ਕਿਹਾ ਕਿ ਜਿੱਥੇ ਕਿਤੇ ਵੀ ਭਾਜਪਾ ਦੀ ਸਰਕਾਰ ਨਹੀਂ ਹੈ ਉੱਥੇ ਉਨ੍ਹਾਂ ਦੇ ਰਾਜਪਾਲ ਵਿਰੋਧੀ ਧਿਰ ਵਜੋਂ ਕੰਮ ਕਰ ਰਹੇ ਹਨ। ਉਹ ਸੱਤਾਧਾਰੀ ਸਰਕਾਰਾਂ ਨੂੰ ਕੰਮ ਕਰਨ ਤੋਂ ਰੋਕਣ ਲਈ ਅਤੇ ਆਪਣਾ ਘਟੀਆ ਰਾਜਨੀਤਿਕ ਏਜੰਡਾ ਲਾਗੂ ਕਰਨ ਲਈ ਅਜਿਹਾ ਕਰ ਰਹੇ ਹਨ। ਇਸੇ ਲਈ ਪੰਜਾਬ ਦੇ ਰਾਜਪਾਲ 'ਆਪ' ਸਰਕਾਰ ਨੂੰ ਵਾਰ-ਵਾਰ ਨੋਟਿਸ ਭੇਜ ਰਹੇ ਹਨ ਅਤੇ ਪਾਰਟੀ ਨੂੰ ਭਾਰਤ ਦੇ ਸੰਵਿਧਾਨ ਅਨੁਸਾਰ ਖੁੱਲ੍ਹ ਕੇ ਕੰਮ ਕਰਨ ਤੋਂ ਰੋਕ ਰਹੇ ਹਨ।

ਅਰੋੜਾ ਮੁਤਾਬਕ , “ਲੋਕਤੰਤਰ ਦਾ ਕਤਲ ਕਰਨ ਦੀ ਤਾਜ਼ਾ ਕੋਸ਼ਿਸ਼ ਇਹ ਹੈ ਕਿ ਭਾਜਪਾ ਦੇ ਇਸ਼ਾਰੇ 'ਤੇ ਗਵਰਨਰ ਦਫ਼ਤਰ ਨੇ 27 ਸਤੰਬਰ ਲਈ ਵਿਧਾਨਕ ਕੰਮਕਾਜ ਦੇ ਵੇਰਵੇ ਮੰਗੇ, ਜੋ ਪਹਿਲਾਂ ਕਦੇ ਨਹੀਂ ਹੋਇਆ। ਪਹਿਲਾਂ ਵੀ ਭਾਜਪਾ ਦੇ ਕਹਿਣ 'ਤੇ ਰਾਜਪਾਲ ਨੇ 22 ਸਤੰਬਰ ਨੂੰ ਬੁਲਾਏ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਰੱਦ ਕਰ ਦਿੱਤਾ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਇਸ ਸੈਸ਼ਨ ਵਿੱਚ ਆਪਰੇਸ਼ਨ ਲੋਟਸ ਦਾ ਪਰਦਾਫਾਸ਼ ਹੋਣਾ ਸੀ।"

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਦੇ ਉਪ ਰਾਜਪਾਲ ‘ਆਪ’ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ ਅਤੇ ਹੁਣ ਪੰਜਾਬ ਵਿੱਚ ਭਾਜਪਾ ਨੇ ਇਹ ਕੰਮ ਰਾਜਪਾਲ ਨੂੰ ਸੌਂਪ ਦਿੱਤਾ ਹੈ। ਉਹ 'ਆਪ' ਦੀ ਵਧਦੀ ਲੋਕਪ੍ਰਿਅਤਾ ਤੋਂ ਡਰਦੇ ਹਨ ਅਤੇ ਪਾਰਟੀ ਨੂੰ ਲੋਕ ਪੱਖੀ ਮੁੱਦੇ ਉਠਾਉਣ ਤੋਂ ਕਿਸੇ ਵੀ ਤਰੀਕੇ ਨਾਲ ਰੋਕਣਾ ਚਾਹੁੰਦੇ ਹਨ। ਪਰ 'ਆਪ' ਪਾਰਟੀ ਲੋਕਤੰਤਰ ਦੀ ਰਾਖੀ ਲਈ ਕੰਮ ਕਰਨਾ ਜਾਰੀ ਰੱਖੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖੇ ਹਮਲੇ ਕਰਦਿਆਂ ਪੰਜਾਬ ਦੇ ਮੰਤਰੀ ਨੇ ਕਿਹਾ ਕਿ 2012 'ਚ ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਤਤਕਾਲੀ ਰਾਜਪਾਲ 'ਤੇ ਕਾਂਗਰਸ ਨਾਲ ਮਿਲ ਕੇ ਉਨ੍ਹਾਂ ਦੀ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ ਅਤੇ ਹੁਣ ਭਾਜਪਾ ਵੀ ਦੇਸ਼ ਭਰ ਵਿੱਚ ਸੱਤਾਧਾਰੀ ਪਾਰਟੀਆਂ ਨੂੰ ਕੰਮ ਕਰਨ ਤੋਂ ਰੋਕਣ ਲਈ ਉਸੇ ਤਰ੍ਹਾਂ ਦੀ ਰਣਨੀਤੀ ਅਪਣਾ ਰਹੀ ਹੈ। 

ਉਨ੍ਹਾਂ ਨੇ ਗਰੀਨ ਹਾਈਡ੍ਰੋਜਨ 'ਤੇ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡ ਵਿੱਚ ਹੋ ਰਹੇ ਗਿਆਨ ਵਟਾਂਦਰੇ ਲਈ ਵਿਦੇਸ਼ ਦੌਰੇ ਲਈ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਲਈ ਵੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਉਸ ਫੇਰੀ ਉਦੇਸ਼ ਪੰਜਾਬ ਵਿੱਚ ਨਿਵੇਸ਼ ਅਤੇ ਨਵੀਨਤਮ ਤਕਨਾਲੋਜੀਆਂ ਲੈ ਕੇ ਆਉਣਾ ਸੀ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget