Punjab news: ਭਾਰਤ ਜੋੜੋ ਯਾਤਰਾ ਤੋਂ ਬਆਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਹਲਕੇ ਦੇ ਦੌਰੇ 'ਤੇ ਹਨ। ਉੱਥੇ ਹੀ ਅੱਜ ਰਾਜਾ ਵੜਿੰਗ ਨੇ ਆਪਣੇ ਹਲਕੇ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ।


ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸਫਲ ਰਹੀ ਹੈ। ਉੱਥੇ ਹੀ ਪੰਜਾਬ ਦੇ ਲੋਕਾਂ ਨੇ ਭਾਰਤ ਜੋੜੋ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਹੈ ਅਤੇ ਇਸ ਯਾਤਰਾ ਨਾਲ ਪੰਜਾਬ ਨੂੰ ਕਾਂਗਰਸ ਨੂੰ ਇੱਕ ਵੱਡਾ ਬਲ ਮਿਲਿਆ ਹੈ।


ਉੱਥੇ ਹੀ PPCC ਦੇ ਪ੍ਰਧਾਨ ਰਾਜਾ ਵੜਿੰਗ ਨੇ ਸੁਨੀਲ ਜਾਖੜ ਵੱਲੋ ਰਾਹੁਲ ਗਾਂਧੀ ਉੱਤੇ ਦਿੱਤੇ ਬਿਆਨ ਬਾਰੇ ਜਵਾਬ ਦਿੰਦਿਆਂ ਕਿਹਾ ਕਿ ਸੁਨੀਲ ਜਾਖੜ ਤੇ ਉਨ੍ਹਾਂ ਦੇ ਪਰਿਵਾਰ ਨੇ 65 ਸਾਲ ਪਾਰਟੀ ਵਿੱਚ ਰਹਿ ਕੇ ਆਪਣਾ ਮੁਕਾਮ ਬਣਇਆ ਪਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਕੇ ਇਸ ਤਰ੍ਹਾਂ ਦੀਆਂ ਬਿਆਨਬਾਜੀ ਕਰਨਾ ਉਨ੍ਹਾਂ ਨੂੰ ਸੋਭਾ ਨਹੀ ਦਿੰਦਾ।


ਇਹ ਵੀ ਪੜ੍ਹੋ: Punjab Government: ਮੁਹੱਲਾ ਕਲੀਨਿਕ ਦੇ ਪ੍ਰਚਾਰ 'ਤੇ ਕਰੋੜਾਂ ਖਰਚ ਕਰਨ ਦਾ ਵਿਚਾਰ ਅਧਿਕਾਰੀ ਨੂੰ ਨਹੀਂ ਆਇਆ ਪਸੰਦ, ਸਵਾਲ ਪੁੱਛੇ ਤਾਂ ਹੋਈਆ ਤਬਾਦਲਾ


ਉਨ੍ਹਾਂ ਕਿਹਾ ਕਿ ਉਹ ਬਹੁਤ ਭਾਰਤੀ ਜਨਤਾ ਪਾਰਟੀ ਦਾ ਬਹੁਤ ਧੰਨਵਾਦੀ ਹਨ ਕਿ ਉਹ ਸਾਡੀ ਪਾਰਟੀ ਵਿੱਚੋ ਇਸ ਤਰ੍ਹਾਂ ਦਾ ਸਮਾਨ ਸਾਫ ਕਰ ਰਹੇ ਹਨ ਜਿਸ ਨਾਲ ਸਾਡੀ ਪਾਰਟੀ ਦੇ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਜਜਬੇ ਨਾਲ ਜੋਸ਼ ਨਾਲ ਕੰਮ ਕਰਨ ਦਾ ਮੌਕਾ ਮਿਲੇਗਾ। ਮੈਂ ਆਸ ਕਰਦਾ ਹਾਂ ਕਿ ਜਿਸ ਤਰ੍ਹਾਂ ਰਾਹੁਲ ਗਾਂੱਧੀ ਵਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਨੂੰ ਪੰਜਾਬ ਵਿੱਚ ਭਰਪੂਰ ਸਮਰਥਨ ਮਿਲਿਆ ਹੈ। ਇਸ ਤੋਂ ਲੱਗਦਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਨੂੰ ਬਹੁਤ ਵੱਡੀ ਕਾਮਯਾਬੀ ਮਿਲੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।