Breaking News: ਡਰੱਗਜ਼ ਕੇਸ ‘ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਜਿੱਥੇ ਅਕਾਲੀ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਉਹਨਾਂ ਦਾ ਸੁਆਗਤ ਕੀਤਾ ਗਿਆ। ਇਸ ਦੌਰਾਨ ਮਜੀਠੀਆ ਨੇ ਕੇਜਰੀਵਾਲ ‘ਤੇ ਤੰਜ ਕਸਦਿਆਂ ਆਮ ਆਦਮੀ ਪਾਰਟੀ ਲਈ ਗਏ ਫੋਨ ਕਾਲਜ਼ ਨੂੰ ਡ੍ਰਾਮਾ ਦੱਸਿਆ।ਉਹਨਾਂ ਕਿਹਾ ਕੇਜਰੀਵਾਲ ਆਪਣਾ ਦਿੱਲੀ ਦਾ ਕੰਮ ਸੰਭਾਲਣ ।


ਗੋਲਡਨ ਗੇਟ ‘ਚ ਅਕਾਲੀ ਵਰਕਰਾਂ ਅਤੇ ਬਿਕਰਮ ਮਜੀਠੀਆ ਦੇ ਸਮਰਥਕਾਂ ਦਾ ਵੱਡਾ ਇਕੱਠ ਨਜ਼ਰ ਆਇਆ ਜਿੱਥੇ ਮਜੀਠੀਆ ਦੇ ਪਹੁੰਚਣ ‘ਤੇ ਫੁੱਲਾਂ ਦੀ ਵਰਖਾ ਨਾਲ ਉਹਨਾਂ ਦਾ ਸੁਆਗਤ ਕੀਤਾ ਗਿਆ।ਮਜੀਠੀਆ ਨੇ ਕਿਹਾ ਕਿ ਪਰਮਾਤਮਾ ਨੇ ਹੀ ਉਹਨਾਂ ਨੂੰ ਇਹ ਸਨਮਾਨ ਨਵਾਜਿਆ ਜਿਸ ਕਾਰਨ ਕਾਂਗਰਸ ਦੀਆਂ ਸਾਜ਼ਿਸ਼ਾਂ ਵੀ ਫੇਲ੍ਹ ਹੋ ਗਈਆਂ ਹਨ।


ਦਸ ਦਈਏ ਕਿ ਡਰੱਗਜ਼ ਕੇਸ ‘ਚ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ 10 ਜਨਵਰੀ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਸ਼ਰਤੀਆ ਜ਼ਮਾਨਤ ਦਿੱਤੀ ਗਈ ਸੀ। ਜਿਸ ਵਿੱਚ ਹਾਈ ਕੋਰਟ ਨੇ ਕਿਹਾ ਸੀ ਕਿ ਮਜੀਠੀਆ ਨੂੰ ਲੋੜ ਪੈਣ 'ਤੇ ਜਾਂਚ ਏਜੰਸੀ ਅੱਗੇ ਪੇਸ਼ ਹੋਣਾ ਪਵੇਗਾ ਅਤੇ ਇਸ ਦੌਰਾਨ ਮਜੀਠੀਆ ਦੇਸ਼ ਨਹੀਂ ਛੱਡਣਗੇ। ਮਜੀਠੀਆ ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ , ਜੋ ਹਰ ਸਮੇਂ ਉਪਲਬਧ ਹੈ ਅਤੇ 24 ਘੰਟੇ ਚਾਲੂ ਚੱਲੇਗਾ।

ਮਜੀਠੀਆ ਡਾਇਰੈਕਟ ਜਾਂ ਇਨ ਡਾਇਰੈਕਟ ਇਸ ਕੇਸ ਨਾਲ ਜੁੜੇ ਕਿਸੇ ਵੀ ਗਵਾਹ ਜਾਂ ਵਿਅਕਤੀ ਨਾਲ ਸੰਪਰਕ ਨਹੀਂ ਕਰਨਗੇ। ਮਜੀਠੀਆ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨਗੇ। ਮਜੀਠੀਆ ਨੂੰ 438(2) ਸੀਆਰਪੀਸੀ ਤਹਿਤ ਨਿਰਧਾਰਤ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ।


ਜ਼ਿਕਰਯੋਗ ਹੈ ਕਿ 12 ਜਨਵਰੀ ਨੂੰ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਮੁਹਾਲੀ ਸਥਿਤ ਸਟੇਟ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪੇਸ਼ ਹੋਏ ਸਨ ਜਿੱਥੇ ਕਰੀਬ ਦੋ ਘੰਟਿਆਂ ਤੱਕ ਵਿਸ਼ੇਸ਼ ਜਾਂਚ ਟੀਮ ਵੱਲੋਂ ਉਹਨਾਂ ਤੋਂ ਪੁੱਛ-ਪੜਤਾਲ ਕੀਤੀ ਗਈ ਸੀ