Chandigarh News: ਕੌਣ ਹੋਏਗਾ ਚੰਡੀਗੜ੍ਹ ਦਾ ਨਵਾਂ ਮੇਅਰ? 'ਆਪ' ਤੇ ਬੀਜੇਪੀ ਦਾ ਮੁਕਾਬਲਾ, ਕਾਂਗਰਸ ਆਊਟ
Chandigarh News: ਚੰਡੀਗੜ੍ਹ ਨਗਰ ਨਿਗਮ ਭਵਨ ਦੇ ਅਸੈਂਬਲੀ ਹਾਲ ਵਿੱਚ ਮੇਅਰ ਸਮੇਤ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਸਵੇਰੇ 11 ਵਜੇ ਤੋਂ ਚੋਣ ਹੋ ਰਹੀ ਹੈ।
Chandigarh News: ‘ਸਿਟੀ ਬਿਊਟੀਫੁੱਲ’ ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਜਾਵੇਗਾ। ਚੰਡੀਗੜ੍ਹ ਨਗਰ ਨਿਗਮ ਭਵਨ ਦੇ ਅਸੈਂਬਲੀ ਹਾਲ ਵਿੱਚ ਮੇਅਰ ਸਮੇਤ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਸਵੇਰੇ 11 ਵਜੇ ਤੋਂ ਚੋਣ ਹੋ ਰਹੀ ਹੈ। ਇਨ੍ਹਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਭਾਜਪਾ ਤੇ ਆਮ ਆਦਮੀ ਪਾਰਟੀ ਦਰਮਿਆਨ ਹੈ।
ਚੋਣਾਂ ਤੋਂ ਇੱਕ ਦਿਨ ਪਹਿਲਾਂ ਹੀ ਕਾਂਗਰਸ ਵੱਲੋਂ ਚੋਣਾਂ ਵਿੱਚ ਹਿੱਸਾ ਨਾ ਲੈਣ ਦੇ ਐਲਾਨ ਕਾਰਨ ਜਿੱਥੇ ਭਾਜਪਾ ਦੇ ਖੇਮੇ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਆਮ ਆਦਮੀ ਪਾਰਟੀ ਦੀਆਂ ਕਾਂਗਰਸ ਤੋਂ ਹਮਾਇਤ ਲੈਣ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ ਹੈ। ਦੂਜੇ ਪਾਸੇ ਨਗਰ ਨਿਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਕੌਂਸਲਰ ਵੱਲੋਂ ਵੋਟਿੰਗ ਵਿੱਚ ਸ਼ਾਮਲ ਹੋਣ ਸਬੰਧੀ ਅੰਤਿਮ ਫੈਸਲਾ ਨਾ ਹੋਣ ਕਾਰਨ ਚੋਣਾਂ ਦਿਲਚਸਪ ਬਣੀਆਂ ਹੋਈਆਂ ਹਨ।
ਇਹ ਵੀ ਪੜ੍ਹੋ: Employment In Saudi Arabia: ਸਾਊਦੀ ਅਰਬ ਵਿੱਚ ਬੰਪਰ ਨੌਕਰੀ! 5 ਸਾਲਾਂ ‘ਚ ਰੁਜ਼ਗਾਰ ਵਿੱਚ ਸਭ ਤੋਂ ਵੱਡਾ ਵਾਧਾ ਦਰਜ
ਭਾਜਪਾ ਨੇ ਨਿਗਮ ਦੀ ਪਹਿਲੀ ਵਾਰ ਚੋਣ ਜਿੱਤਣ ਵਾਲੇ ਅਨੂਪ ਗੁਪਤਾ ਨੂੰ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ‘ਆਪ’ ਨੇ ਆਪਣੇ ਕੌਂਸਲਰ ਜਸਬੀਰ ਸਿੰਘ ਲਾਡੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਹਰਜੀਤ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਸ਼ਰਮਾ ਨੂੰ ਉਮੀਦਵਾਰ ਬਣਾਇਆ ਹੈ।
ਇਹ ਵੀ ਪੜ੍ਹੋ: 'ਪਾਕਿਸਤਾਨ ਏਅਰਪੋਰਟ 'ਤੇ ਅੰਡਰਵਰਲਡ ਦਾ ਕਬਜ਼ਾ', ਕੌਣ ਆਇਆ ਤੇ ਚਲਾ ਗਿਆ, ਦੁਨੀਆ ਨੂੰ ਨਹੀਂ ਹੁੰਦੀ ਕੋਈ ਜਾਣਕਾਰੀ
ਦੱਸ ਦਈਏ ਕਿ ਕਿ 12 ਜਨਵਰੀ ਨੂੰ ਮੇਅਰ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਤੇ ਭਾਜਪਾ ਸਮੇਤ ਕਾਂਗਰਸ ਪਾਰਟੀ ਦੇ ਨੇਤਾ ਆਪਣੇ ਕੌਂਸਲਰਾਂ ਨੂੰ ਇਕ-ਦੂਜੇ ਦੀਆਂ ਪਾਰਟੀਆਂ ਨਾਲ ਸੰਪਰਕ ਕਰਨ ਤੋਂ ਬਚਾਉਣ ਲਈ ਸ਼ਹਿਰ ਤੋਂ ਬਾਹਰ ਦੇ ਦੌਰੇ ਕੀਤੇ ਸਨ।