ਡ੍ਰੋਨਾਂ ਜ਼ਰੀਏ ਨਸ਼ਾ ਤੇ ਹਥਿਆਰ ਬਣੇ ਵੱਡੀ ਚੁਣੌਤੀ, CM ਭਗਵੰਤ ਮਾਨ ਨੇ ਬੀਐਸਐਫ ਦੇ ਡੀਜੀ ਨਾਲ ਕੀਤੀ ਮੁਲਾਕਾਤ
ਮੀਟਿੰਗ ਵਿੱਚ ਸਰਹੱਦ ਪਾਰੋਂ ਡ੍ਰੋਨਾਂ ਜ਼ਰੀਏ ਆਉਣ ਵਾਲੇ ਨਸ਼ੇ ਤੇ ਹਥਿਆਰਾਂ ਨੂੰ ਨੱਥ ਪਾਉਣ ਬਾਰੇ ਚਰਚਾ ਕੀਤੀ ਗਈ। ਇਸ ਵੇਲੇ ਪੰਜਾਬ ਤੇ ਕੇਂਦਰ ਸਰਕਾਰ ਸਾਹਮਣੇ ਪਾਕਿਸਤਾਨ ਵਾਲੇ ਪਾਸਿਓਂ ਡ੍ਰੋਨਾਂ ਜ਼ਰੀਏ ਆਉਣ....
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਸਰਹੱਦਾਂ ਦੀ ਸੁਰੱਖਿਆ ਬਾਰੇ ਚਰਚਾ ਲਈ ਬੀਐਸਐਫ ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਸਿੰਘ (BSF Director General Pankaj Kumar Singh) ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਸਰਹੱਦ ਪਾਰੋਂ ਡ੍ਰੋਨਾਂ ਜ਼ਰੀਏ ਆਉਣ ਵਾਲੇ ਨਸ਼ੇ ਤੇ ਹਥਿਆਰਾਂ ਨੂੰ ਨੱਥ ਪਾਉਣ ਬਾਰੇ ਚਰਚਾ ਕੀਤੀ ਗਈ। ਇਸ ਵੇਲੇ ਪੰਜਾਬ ਤੇ ਕੇਂਦਰ ਸਰਕਾਰ ਸਾਹਮਣੇ ਪਾਕਿਸਤਾਨ ਵਾਲੇ ਪਾਸਿਓਂ ਡ੍ਰੋਨਾਂ ਜ਼ਰੀਏ ਆਉਣ ਵਾਲਾ ਨਸ਼ਾ ਤੇ ਹਥਿਆਰ ਵੱਡੀ ਚੁਣੌਤੀ ਬਣਿਆ ਹੋਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਹੋਈ...ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ…ਸਰਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਮੇਰੀ ਸਰਕਾਰ ਤੇ BSF ਦੋਵੇਂ ਗੰਭੀਰ ਹਨ…ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ।
ਅੱਜ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਹੋਈ...ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ…
ਸਰਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਮੇਰੀ ਸਰਕਾਰ ਅਤੇ BSF ਦੋਵੇਂ ਗੰਭੀਰ ਹਨ…ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ pic.twitter.com/jMJXqulqm5
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਬੀਐਸਐਫ ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਡੀਜੀ ਨੂੰ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸੂਬੇ ਦੀਆਂ ਸਰਹੱਦਾਂ ਉਤੇ ਚੌਕਸੀ ਵਧਾਉਣ ਲਈ ਜ਼ੋਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਕੰਡਿਆਲੀ ਤਾਰ ਪਾਰੋਂ ਹੁੰਦੀ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਦੇ ਮੱਦੇਨਜ਼ਰ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਅਣਗਿਣਤ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਤਸਕਰੀ ਨਾਲ ਸਖ਼ਤੀ ਨਾਲ ਸਿੱਝਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੀ ਏਕਤਾ, ਅਖੰਡਤਾ, ਸੁਰੱਖਿਆ ਤੇ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਖੜ੍ਹਾ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਖ਼ਿਲਾਫ਼ ਦੇਸ਼ ਦੀ ਲੜਾਈ ਲੜ ਰਿਹਾ ਹੈ ਕਿਉਂਕਿ ਸੂਬੇ ਵਿੱਚ ਰੱਤੀ ਭਰ ਵੀ ਨਸ਼ਿਆਂ ਉਗਾਇਆ ਨਹੀਂ ਜਾਂਦਾ ਪਰ ਸੂਬਾ ਨਸ਼ਾ ਸਪਲਾਈ ਦਾ ਲਾਂਘਾ ਹੈ। ਇਸ ਲਈ ਸੂਬਾ ਦੇਸ਼ ਵਿੱਚ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਖ਼ਤੀ ਨਾਲ ਲੜ ਰਿਹਾ ਹੈ।
— Bhagwant Mann (@BhagwantMann) July 31, 2022