ਕਿਸਾਨਾਂ ਨਾਲ ਡਟ ਕੇ ਖੜ੍ਹਨ ਵਾਲੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਕੋਲੋਂ ਸੀਬੀਆਈ ਵੱਲੋਂ ਪੁੱਛਗਿੱਛ
ਹਮੇਸ਼ਾਂ ਕਿਸਾਨਾਂ ਨਾਲ ਡਟ ਕੇ ਖੜ੍ਹਨ ਵਾਲੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਕੋਲੋਂ ਸੀਬੀਆਈ ਨੇ ਪੁੱਛਗਿੱਛ ਕੀਤੀ ਹੈ। ਮਲਿਕ ਤੋਂ ਇਹ ਪੁੱਛਗਿੱਛ ਉਨ੍ਹਾਂ ਦੇ ਬਿਆਨ ਦੇ ਆਧਾਰ ’ਤੇ ਲੰਘੇ ਅਪਰੈਲ ਮਹੀਨੇ ਵਿੱਚ ਜੰਮੂ ਕਸ਼ਮੀਰ ਵਿੱਚ ਦਰਜ ਹੋਏ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਸਬੰਧੀ ਕੀਤੀ ਗਈ।
Satya Pal Malik: ਹਮੇਸ਼ਾਂ ਕਿਸਾਨਾਂ ਨਾਲ ਡਟ ਕੇ ਖੜ੍ਹਨ ਵਾਲੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਕੋਲੋਂ ਸੀਬੀਆਈ ਨੇ ਪੁੱਛਗਿੱਛ ਕੀਤੀ ਹੈ। ਮਲਿਕ ਤੋਂ ਇਹ ਪੁੱਛਗਿੱਛ ਉਨ੍ਹਾਂ ਦੇ ਬਿਆਨ ਦੇ ਆਧਾਰ ’ਤੇ ਲੰਘੇ ਅਪਰੈਲ ਮਹੀਨੇ ਵਿੱਚ ਜੰਮੂ ਕਸ਼ਮੀਰ ਵਿੱਚ ਦਰਜ ਹੋਏ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਸਬੰਧੀ ਕੀਤੀ ਗਈ।
ਇਸ ਬਾਰੇ ਸਤਿਆਪਾਲ ਮਲਿਕ ਨੇ ਮੀਡੀਆ ਨੂੰ ਕਿਹਾ, ''ਜਾਂਚ ਏਜੰਸੀ ਨੇ ਮੈਨੂੰ ਬੁਲਾਇਆ ਸੀ ਤੇ ਮਾਮਲੇ ਨਾਲ ਜੁੜੇ ਮੇਰੇ ਬਿਆਨਾਂ ਦੇ ਵੇਰਵੇ ਲਏ। ਸੀਬੀਆਈ ਮੁਤਾਬਕ ਮਲਿਕ ਤੋਂ ਦੋ ਦਿਨ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ ਪਰ ਹੋਰ ਜਾਣਕਾਰੀ ਹਾਸਲ ਕਰਨ ਲਈ ਸ਼ਨੀਵਾਰ ਨੂੰ ਦੁਬਾਰਾ ਪੁੱਛਗਿੱਛ ਕੀਤੀ ਗਈ।
ਸੀਬੀਆਈ ਅਧਿਕਾਰੀਆਂ ਨੇ ਕਿਹਾ ਕਿ ਇਸ ਹਫਤੇ ਦੇ ਸ਼ੁਰੂ ਵਿੱਚ ਮਲਿਕ ਵੱਲੋਂ ਲਗਾਏ ਗਏ ਦੋਸ਼ਾਂ ਦੇ ਵੇਰਵੇ ਹਾਸਲ ਕੀਤੇ ਗਏ ਸਨ। 4 ਅਕਤੂਬਰ ਨੂੰ ਮਲਿਕ ਦਾ ਰਾਜਪਾਲ ਵਜੋਂ ਪੰਜ ਸਾਲ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਉਨ੍ਹਾਂ ਨੂੰ 2017 ਵਿੱਚ ਬਿਹਾਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਉਪਰੰਤ 2018 ਵਿੱਚ ਉਨ੍ਹਾਂ ਨੂੰ ਜੰਮੂ ਕਸ਼ਮੀਰ ਭੇਜ ਦਿੱਤਾ ਗਿਆ ਜਿੱਥੇ ਉਨ੍ਹਾਂ ਅਗਸਤ 2019 ਵਿੱਚ ਧਾਰਾ 370 ਰੱਦ ਕੀਤੇ ਜਾਣ ਦੀ ਨਿਗਰਾਨੀ ਕੀਤੀ।
ਕੀ ਹੈ ਮਾਮਲਾ
ਮਲਿਕ ਨੇ ਦਾਅਵਾ ਕੀਤਾ ਸੀ ਕਿ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ ਕਸ਼ਮੀਰ ਦੇ ਰਾਜਪਾਲ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਦੋ ਫਾਈਲਾਂ ਨੂੰ ਮਨਜ਼ੂਰੀ ਦੇਣ ਵਾਸਤੇ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਸੀ, ‘‘ਕਸ਼ਮੀਰ ਜਾਣ ’ਤੇ, ਦੋ ਫਾਈਲਾਂ ਮੇਰੇ ਕੋਲ ਆਈਆਂ, ਇਕ ਫਾਈਲ ਅੰਬਾਨੀ ਤੇ ਦੂਜੀ ਫਾਈਲ ਮਹਿਬੂਬਾ ਮੁਫਤੀ ਦੀ ਅਗਵਾਈ ਵਾਲੀ ਪਿਛਲੀ ਪੀਡੀਪੀ-ਭਾਜਪਾ ਗੱਠਜੋੜ ਸਰਕਾਰ ’ਚ ਮੰਤਰੀ ਰਹੇ ਆਰਐਸਐਸ ਨਾਲ ਸਬੰਧਤ ਵਿਅਕਤੀ ਦੀ ਸੀ ਤੇ ਉਹ ਵਿਅਕਤੀ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਦਾ ਕਾਫੀ ਨੇੜਲਾ ਦੱਸਦਾ ਸੀ। ਮੈਨੂੰ ਦੋਹਾਂ ਵਿਭਾਗਾਂ ਦੇ ਸਕੱਤਰਾਂ ਨੇ ਜਾਣਕਾਰੀ ਦਿੱਤੀ ਸੀ ਕਿ ਇਨ੍ਹਾਂ ਸੌਦਿਆਂ ’ਚ ਘਪਲਾ ਹੈ।’’